Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

Kulwant Singh Mohali, AAP Punjab, Mukh Mantri Teerth Yatra, Mukh Mantri Tirth Yatra Scheme

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 06 May 2026

Last updated on: May 07, 2026, 13:47 IST

ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਪਿੰਡ ਕੈਲੋ ਅਤੇ ਚੱਪੜਚਿੜੀ ਖੁਰਦ ਤੋਂ ਸ਼ਰਧਾਲੂਆਂ ਦੇ ਜੱਥਿਆਂ ਨੂੰ 33ਵੀਂ ਅਤੇ 34ਵੀਂ ਬੱਸ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ। ਬੱਸਾਂ ਨੂੰ ਹਰੀ ਝੰਡੀ ਦੇਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਇਸ ਪਵਿੱਤਰ ਯਾਤਰਾ ਲਈ ਰਵਾਨਾ ਕਰਦੇ ਸਮੇਂ ਮਿਲਣ ਵਾਲੀ ਖੁਸ਼ੀ ਅਤੇ ਮਨ ਦਾ ਸਕੂਨ ਬਿਆਨ ਤੋਂ ਪਰੇ ਹੈ। 

ਉਨ੍ਹਾਂ ਕਿਹਾ ਕਿ ਉਹ ਇਸ ਜਿੰਮੇਵਾਰੀ ਲਈ ਪਰਮਾਤਮਾ ਦੇ ਹਮੇਸ਼ਾਂ ਧੰਨਵਾਦੀ ਰਹਿਣਗੇ। ਉਨ੍ਹਾਂ ਦੱਸਿਆ ਕਿ ਜਿਵੇਂ-ਜਿਵੇਂ ਯਾਤਰਾ ਕਰਕੇ ਵਾਪਸ ਆਏ ਸ਼ਰਧਾਲੂ ਆਪਣੇ ਅਨੁਭਵ ਸਾਂਝੇ ਕਰਦੇ ਹਨ, ਉਸ ਨਾਲ ਹੋਰ ਲੋਕ ਵੀ ਯਾਤਰਾ ਲਈ ਪ੍ਰੇਰਿਤ ਹੁੰਦੇ ਹਨ ਅਤੇ ਰਜਿਸਟ੍ਰੇਸ਼ਨ ਵਿੱਚ ਵਾਧਾ ਹੋ ਰਿਹਾ ਹੈ। ਇਹ ਗੱਲ ਸਾਡੇ ਲਈ ਬੇਹੱਦ ਤਸੱਲੀਬਖ਼ਸ਼ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਹੈ ਕਿ ਪੰਜਾਬ ਦੇ ਵੱਧ ਤੋਂ ਵੱਧ ਸੀਨੀਅਰ ਸਿਟੀਜ਼ਨ ਇਸ ਯਾਤਰਾ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਮੋਹਾਲੀ ਸਮੇਤ ਪੰਜਾਬ ਭਰ ਤੋਂ ਸ਼ਰਧਾਲੂ ਇਸ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਕਰ ਰਹੇ ਹਨ।

ਉਨ੍ਹਾਂ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸ਼ਹਿਰਾਂ ਅਤੇ ਪਿੰਡਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਵੀ ਹੱਲ ਕੀਤਾ ਜਾਵੇਗਾ। ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦੇ ਹੋਏ ਲੋਕ-ਪੱਖੀ ਸਕੀਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ।

ਇਸ ਮੌਕੇ ਸਟੇਟ ਅਵਾਰਡੀ ਅਤੇ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਯਾਤਰਾ ਯੋਜਨਾ ਫੂਲਰਾਜ ਸਿੰਘ, ਤਰਲੋਚਨ ਸਿੰਘ ਤੋਚੀ (ਸਰਪੰਚ, ਕੈਲੋ), ਗੁਰਜੀਤ ਸਿੰਘ (ਪੰਚ), ਸੁਖਜੀਤ ਸਿੰਘ, ਸਤੋਖ ਸਿੰਘ, ਬਿਕਰਮਜੀਤ ਸਿੰਘ, ਹਰਜਿੰਦਰ ਸਿੰਘ, ਮਨਜੀਤ ਕੌਰ (ਸਰਪੰਚ, ਚੱਪੜਚਿੜੀ ਖੁਰਦ), ਭੁਪਿੰਦਰ ਕੌਰ (ਪੰਚ), ਮਨਪ੍ਰੀਤ ਸਿੰਘ (ਨੰਬੜਦਾਰ), ਕਮਲਪ੍ਰੀਤ ਕੌਰ (ਪੰਚ) ਅਤੇ ਜਸਪ੍ਰੀਤ ਸਿੰਘ (ਲਾਡਰਾਂ) ਵੀ ਮੌਜੂਦ ਸਨ।

 

Tags: Kulwant Singh Mohali , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD