Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ : ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

31 ਜਰੂਰਤਮੰਦ ਪਰਿਵਾਰਾਂ ਨੂੰ ਮਕਾਨ ਮੁਰੰਮਤ ਲਈ 62 ਲੱਖ ਦੀ ਸਹਾਇਤਾ

Kulwant Singh Mohali, AAP Punjab

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 06 May 2026

Last updated on: May 07, 2026, 13:55 IST

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਕੁੱਲ 1 ਕਰੋੜ 88 ਲੱਖ ਰੁਪਏ ਦੇ ਚੈੱਕ ਵੱਖ-ਵੱਖ ਪੰਚਾਇਤਾਂ ਨੂੰ ਸੌਂਪੇ ਗਏ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਰਕਮ ਪਿੰਡਾਂ ਵਿੱਚ ਸਟਰੀਟ ਲਾਈਟਾਂ, ਗਲੀਆਂ-ਨਾਲੀਆਂ ਦੀ ਮੁਰੰਮਤ, ਕਮਿਊਨਿਟੀ ਸੈਂਟਰ, ਆੰਗਣਵਾੜੀ, ਸਕੂਲ ਕਮਰੇ, ਖੇਡ ਮੈਦਾਨ, ਧਰਮਸ਼ਾਲਾ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਵਰਗੇ ਕੰਮਾਂ ਲਈ ਵਰਤੀ ਜਾਵੇਗੀ। 

ਇਸ ਤੋਂ ਇਲਾਵਾ ਕੁਝ ਪਿੰਡਾਂ ਵਿੱਚ ਸੜਕਾਂ ਪੱਕੀਆਂ ਕਰਨ ਅਤੇ ਕਨਵੈਕਸ ਮਿਰਰ (ਟ੍ਰੈਫਿਕ ਸੁਰੱਖਿਆ ਵਾਸਤੇ) ਲਗਾਉਣ ਵਰਗੇ ਕੰਮ ਵੀ ਸ਼ਾਮਲ ਹਨ। ਇਸ ਮੌਕੇ 31 ਜਰੂਰਤਮੰਦ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਅਤੇ ਦੁਬਾਰਾ ਉਸਾਰੀ ਲਈ 62 ਲੱਖ ਰੁਪਏ ਦੀ ਸਹਾਇਤਾ ਵੀ ਦਿੱਤੀ ਗਈ। ਹਰ ਪਰਿਵਾਰ ਨੂੰ 2 ਲੱਖ ਰੁਪਏ ਦਿੱਤੇ ਗਏ।

ਕੁਲਵੰਤ ਸਿੰਘ ਨੇ ਕਿਹਾ ਕਿ ਰੰਗਲਾ ਪੰਜਾਬ ਮੁਹਿੰਮ ਹੇਠ ਪਹਿਲਾਂ ਵੀ ਲਗਭਗ ਢਾਈ ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੀ ਰਕਮ ਜਾਰੀ ਕੀਤੀ ਜਾਵੇਗੀ ਤਾਂ ਜੋ ਪਿੰਡਾਂ ਦਾ ਸਮੂਹਿਕ ਵਿਕਾਸ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਐਲਾਨ ਨਹੀਂ ਕਰਦੀ, ਸਗੋਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਦੀ ਹੈ, ਜਦਕਿ ਪਿਛਲੀਆਂ ਸਰਕਾਰਾਂ ਵਾਅਦਿਆਂ ਤੱਕ ਹੀ ਸੀਮਿਤ ਰਹੀਆਂ।

ਪੱਤਰਕਾਰਾਂ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਵਿਧਾਇਕ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਨਾਂਹ-ਪੱਖੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ, ਅਤੇ ਉਹ ਹਮੇਸ਼ਾਂ ਕੰਮ ਕਰਨ ਵਾਲੀ ਸਰਕਾਰ ਅਤੇ ਨੁਮਾਇੰਦੇ ਨੂੰ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਉਹ ਹੁਣ ਤੱਕ ਲਗਪਗ 200 ਘਰਾਂ ਦੀ ਉਸਾਰੀ ਲਈ ਸਹਾਇਤਾ ਦੇ ਚੁੱਕੇ ਹਨ ਅਤੇ ਭਵਿੱਖ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ। 

ਉਨ੍ਹਾਂ ਨੇ ਦਾਅਵਾ ਕੀਤਾ ਕਿ ਮੋਹਾਲੀ ਹਲਕੇ ਦੇ ਪਿੰਡਾਂ ਦੀ ਤਸਵੀਰ ਜਲਦ ਹੀ ਬਦਲੀ ਹੋਵੇਗੀ। ਵਿਧਾਇਕ ਕੁਲਵੰਤ ਸਿੰਘ ਨੇ ਸਨੇਟਾ ਵਿੱਚ ਹੋਈ ਮੁੱਖ ਮੰਤਰੀ ਲੋਕ ਮਿਲਣੀ ਬਾਰੇ ਕਿਹਾ ਕਿ ਲੋਕ ਆਪਣੇ ਆਪ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਅਤੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਆਲੋਚਨਾ ਬੇਬੁਨਿਆਦ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ 12 ਪਿੰਡਾਂ ਲਈ 50 ਕਰੋੜ ਰੁਪਏ ਮਨਜ਼ੂਰ

ਵਿਧਾਇਕ ਨੇ ਦੱਸਿਆ ਕਿ ਮੋਹਾਲੀ ਨਿਗਮ ਵਿੱਚ ਸ਼ਾਮਿਲ 12 ਪਿੰਡਾਂ ਦੇ ਵਿਕਾਸ ਲਈ 50 ਕਰੋੜ ਰੁਪਏ ਮਨਜ਼ੂਰ ਹੋ ਚੁੱਕੇ ਹਨ। ਟੈਂਡਰ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਅਗਲੇ 15 ਦਿਨਾਂ ਵਿੱਚ ਕੰਮ ਜੰਗੀ ਪੱਧਰ ‘ਤੇ ਸ਼ੁਰੂ ਹੋ ਜਾਵੇਗਾ।

 

Tags: Kulwant Singh Mohali , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD