Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਗਈ ਚੈਕਿੰਗ

Safe School Vahan Policy, School, School Bus, Transport, School Buses, Safe School Transport Policy, Fazilka

5 Dariya News

5 Dariya News

5 Dariya News

ਫਾਜਿਲਕਾ , 06 May 2026

Last updated on: May 07, 2026, 14:03 IST

ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਸੰਧੂ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੇ ਮੰਤਵ ਰਾਂਹੀ ਜ਼ਿਲ੍ਹਾ ਫਾਜਿਲਕਾ ਵਿਖੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਜੋ ਸਕੂਲ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਨੂੰ ਲਾਗੂ ਨਹੀਂ ਕਰਨਗੇ ਉਹਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰੀਤੂ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਾਲਿਸੀ ਤਹਿਤ ਬੱਸ ਦੇ ਪਿੱਛੇ ਅਤੇ ਅੱਗੇ "ਸਕੂਲ ਬੱਸ" ਲਿਖਿਆ ਹੋਣਾ ਲਾਜ਼ਮੀ ਹੈ।

ਜੇਕਰ ਕੋਈ ਸਕੂਲ ਬੱਸ ਕਿਰਾਏ  'ਤੇ ਲਈ ਗਈ ਹੈ, ਤਾਂ "ਔਨ ਸਕੂਲ ਡਿਊਟੀ” ਸਪੱਸ਼ਟ ਤੌਰ 'ਤੇ ਦਰਸਾਇਆ ਜਾਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਫਸਟ-ਏਡ-ਬਾਕਸ ਹੋਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਸੀ.ਸੀ.ਟੀ.ਵੀ. ਕੈਮਰਾ ਹੋਣਾ ਲਾਜ਼ਮੀ ਹੈ। ਬੱਸ ਦੀਆਂ ਖਿੜਕੀਆਂ ਨੂੰ ਹੋਰੀਜ਼ੈਂਟਲ ਗਰਿੱਲਾਂ ਨਾਲ ਫਿੱਟ ਕੀਤਾ ਜਾਣਾ ਲਾਜ਼ਮੀ ਹੈ। 

ਬੱਸ ਵਿੱਚ ਅੱਗ ਬੁਝਾਊ ਯੰਤਰ ਹੋਣਾ ਲਾਜ਼ਮੀ ਹੈ। ਬੱਸ 'ਤੇ ਸਕੂਲ ਦਾ ਨਾਮ ਅਤੇ ਟੈਲੀਫੋਨ ਨੰਬਰ ਲਿਖਿਆ ਹੋਣਾ ਚਾਹੀਦਾ ਹੈ ਅਤੇ ਟਰਾਂਸਪੋਰਟ ਅਥਾਰਟੀ ਦਾ ਫ਼ੋਨ ਨੰਬਰ ਵੀ ਲਾਜ਼ਮੀ  ਹੋਣਾ ਚਾਹੀਦਾ ਹੈ। ਬੱਸ ਦੇ ਦਰਵਾਜ਼ੇ ਭਰੋਸੇਯੋਗ ਤਾਲੇ ਨਾਲ ਫਿੱਟ ਕੀਤੇ ਜਾਣੇ ਲਾਜ਼ਮੀ ਹਨ। ਸਕੂਲ ਬੱਸ ਵਿੱਚ ਸਪੀਡ ਗਵਰਨਰ ਲਗਾਇਆ ਜਾਣਾ ਲਾਜ਼ਮੀ ਹੈ। 

ਸਕੂਲ ਬੱਸ ਦੀ ਬਾਡੀ ਪੀਲੇ ਰੰਗ ਦੀ ਹੋਣੀ ਲਾਜ਼ਮੀ ਹੈ। ਸਕੂਲੀ ਬੈਗਾਂ ਨੂੰ ਸੁਰੱਖਿਅਤ ਰੱਖਣ ਲਈ, ਸੀਟਾਂ ਦੇ ਹੇਠਾਂ ਇੱਕ ਜਗ੍ਹਾ ਫਿੱਟ ਹੋਣੀ ਲਾਜ਼ਮੀ ਹੈ। ਵਾਹਨ ਸੜਕ ’ਤੇ ਚੱਲਣ ਦੇ ਯੋਗ ਹੋਣਾ ਚਾਹੀਦਾ ਹੈ ਅਤੇ ਇੱਕ ਸਾਲਾਨਾ ਫਿਟਨੈਸ ਸਰਟੀਫਿਕੇਟ ਲੈ ਕੇ ਚੱਲਣਾ ਲਾਜ਼ਮੀ ਹੈ।

ਸਕੂਲੀ ਵਾਹਨਾਂ ਦਾ ਬੀਮਾ ਲਾਜ਼ਮੀ ਹੈ। ਸਕੂਲ ਬੱਸ ਵੈਧ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਲਾਜ਼ਮੀ ਹੈ। ਸਕੂਲੀ ਬੱਚਿਆਂ ਨੂੰ ਲਿਜਾਣ ਵਾਲੇ ਹਰ ਵਾਹਨ, ਬੱਸ, ਵੈਨ ਜਾਂ ਆਵਾਜਾਈ ਦੇ ਅਜਿਹੇ ਹੋਰ ਸਾਧਨਾਂ ਕੋਲ ਉਚਿਤ ਪਰਮਿਟ/ਇਜਾਜ਼ਤ ਹੋਣੀ ਲਾਜ਼ਮੀ ਹੈ। ਸਕੂਲ ਬੱਸ ਦੇ ਡਰਾਈਵਰ ਕੋਲ ਐਚ.ਐਮ.ਵੀ.-ਟਰਾਂਸਪੋਰਟ ਵਾਹਨ ਚਲਾਉਣ ਲਈ ਇੱਕ ਵੈਧ ਲਾਇਸੰਸ ਹੋਣਾ ਅਤੇ ਘੱਟੋ-ਘੱਟ 05 ਸਾਲ ਦਾ ਤਜ਼ਰਬਾ ਹੋਣਾ ਲਾਜ਼ਮੀ ਹੈ। 

ਸਕੂਲ ਬੱਸ ਦੇ ਡਰਾਈਵਰ ਕੋਲ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ ਹੋਣਾ ਲਾਜ਼ਮੀ ਹੈ ਅਤੇ ਉਸਦਾ ਟ੍ਰੈਫਿਕ ਅਪਰਾਧਾਂ ਦਾ ਕੋਈ ਪਿਛਲਾ ਰਿਕਾਰਡ ਨਹੀਂ ਹੋਣਾ ਚਾਹੀਦਾ। ਸਕੂਲ ਬੱਸ ਦੇ ਡਰਾਈਵਰ ਅਤੇ ਕੰਡਕਟਰ/ਅਟੈਂਡੈਂਟ ਨੂੰ ਸਹੀ ਵਰਦੀ ਪਹਿਨਣੀ ਚਾਹੀਦੀ ਹੈ। ਜਿਸ ’ਤੇ ਡਰਾਈਵਰ  ਅਤੇ ਕੰਡਕਟਰ ਦਾ ਲਾਇਸੈਂਸ ਨੰਬਰ ਲਿਖਿਆ ਹੋਣਾ ਲਾਜ਼ਮੀ ਹੈ। 

ਵਾਹਨ ਦੇ ਡਰਾਈਵਰਾਂ ਦਾ ਮੈਡੀਕਲ ਫਿਟਨੈਸ ਅਤੇ ਡੋਪ ਟੈਸਟ ਜ਼ਿਲ੍ਹੇ ਦੇ ਸਿਵਲ ਸਰਜਨ ਦੁਆਰਾ ਕੀਤਾ ਜਾਵੇਗਾ। ਹਰ ਬੱਸ ਲਈ ਜਿਸ ਵਿੱਚ ਲੜਕੀਆਂ ਹੋਣ ਔਰਤ ਸੇਵਾਦਾਰ ਲਾਜ਼ਮੀ ਹੈ। ਬੱਸ ਡਰਾਈਵਰ ਨੂੰ ਸਕੂਲ ਬੱਸ ਵਿੱਚ ਲਿਜਾਏ ਜਾ ਰਹੇ ਬੱਚਿਆਂ ਦੇ ਨਾਵਾਂ ਦੀ ਇੱਕ ਪੂਰੀ ਸੂਚੀ ਆਪਣੇ ਨਾਲ ਰੱਖਣੀ ਲਾਜ਼ਮੀ ਹੈ, ਜਿਸ ਵਿੱਚ  ਨਾਮ ਤੋਂ ਇਲਾਵਾ ਕਲਾਸ, ਰਿਹਾਇਸ਼ੀ ਪਤਾ, ਬਲੱਡ ਗਰੁੱਪ ਅਤੇ ਰੁਕਣ ਦੇ ਬਿੰਦੂ, ਰੂਟ ਪਲਾਨ, ਆਦਿ ਜਰੂਰ ਹੋਵੇ। 

ਹਰੇਕ ਬੱਸ ਵਿੱਚ ਹਾਜ਼ਰੀ ਰਜਿਸਟਰ ਲਾਜ਼ਮੀ ਹੈ, ਜਿੱਥੇ ਕੰਡਕਟਰ ਬੱਚੇ ਦੀ ਹਾਜ਼ਰੀ ਦੀ ਨਿਸ਼ਾਨਦੇਹੀ ਕਰੇਗਾ। ਸਕੂਲ ਬੱਸ ਦਾ ਐਮਰਜੈਂਸੀ ਐਗਜ਼ਿਟ ਹੋਣਾ ਚਾਹੀਦਾ ਹੈ {ਸੱਜੇ ਪਾਸੇ ਅਤੇ ਪਿੱਛੇ )। ਸਕੂਲ ਕੋਲ ਸਕੂਲੀ ਵੈਨਾਂ ਦੀ ਪਾਰਕਿੰਗ ਸਬੰਧੀ ਆਪਣੀ ਜਗ੍ਹਾ ਹੋਣੀ ਲਾਜ਼ਮੀ ਹੈ। 

ਸਕੂਲ ਵਿੱਚ ਬੱਸ ਤੋਂ ਚੜਨ ਅਤੇ ਉਤਰਨ ਸਮੇਂ ਬੱਚੇ ਵੱਲੋਂ ਕਿਸੇ ਵੀ ਸੂਰਤ ਵਿੱਚ ਸੜਕ ਕਰਾਸ ਨਹੀਂ ਕਰਵਾਇਆ ਜਾਵੇਗਾ। ਇਸ ਮੌਕੇ ਟ੍ਰੈਫ਼ਿਕ ਇੰਚਾਰਜ ਨੇ ਦੱਸਿਆ ਕਿ ਜੋ ਸਕੂਲੀ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜੋ ਵਾਹਨ ਸ਼ਰਤਾਂ ਪੂਰੀਆਂ ਨਹੀਂ ਕਰਦੇ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਇਸੇ ਤਹਿਤ 08  ਸਕੂਲੀ ਬੱਸਾਂ ਦੇ ਚਲਾਨ ਵੀ ਕੱਟੇ ਗਏ।

ਇਸ ਮੌਕੇ ਸ਼੍ਰੀ ਅਜੈ ਸ਼ਰਮਾ (LCPO ), ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਾਜ਼ਿਲਕਾ, ਸਿੱਖਿਆ ਵਿਭਾਗ, ਪੁਲਿਸ ਵਿਭਾਗ, ਟਰਾਂਸਪੋਰਟ ਵਿਭਾਗ ਦੇ ਨੁੰਮਾਇਂਦੇ ਹਾਜ਼ਰ ਸਨ।

 

 

Tags: Safe School Vahan Policy , School , School Bus , Transport , School Buses , Safe School Transport Policy , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD