Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਦੇ ਯਤਨਾਂ ਸਦਕਾ 80 ਫੀਸਦੀ ਨਹਿਰੀ ਪਾਣੀ ਕਿਸਾਨਾਂ ਦੇ ਖੇਤਾ ਤੱਕ ਪਹੁੰਚਇਆ : ਲਖਵੀਰ ਸਿੰਘ ਰਾਏ

ਕਿਹਾ ਮਿੱਟੀ ਪਰਖ ਲਈ ਜ਼ਿਲ੍ਹੇ ਅੰਦਰ 40 ਲੱਖ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਲਗਾਈ

Lakhbir Singh Rai, AAP Punjab, Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

5 Dariya News

5 Dariya News

5 Dariya News

ਫਤਹਿਗੜ੍ਹ ਸਾਹਿਬ , 06 May 2026

Last updated on: May 07, 2026, 14:07 IST

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੀਆਂ ਫ਼ਸਲਾਂ ਬਾਰੇ ਜਾਣਕਾਰੀ ਦੇਣ ਲਈ ਈਸਟ ਗਾਰਡਨ ਪੈਲੇਸ ਰੁੜਕੀ ਵਿਖੇ ਕ੍ਰਿਸ਼ੀ ਉੱਨਤੀ ਯੋਜਨਾ ਆਤਮਾ ਸਕੀਮ ਅਧੀਨ ਆਉਂਦੀਆਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਮੇਲਾ ਲਗਾਇਆ ਗਿਆ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ, ਸੰਯੁਕਤ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ (ਇੰਜੀ.) ਸ੍ਰੀ.ਜਗਦੀਸ਼ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ,ਗੁਰਵਿੰਦਰ ਸਿੰਘ ਢਿੱਲੋ ਨੇ ਸ਼ਮੂਲੀਅਤ ਕੀਤੀ।  

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਪਣਾਉਣ ਦੇ ਨਾਲ ਨਾਲ ਵਾਤਾਵਰਨ ਤੇ ਕੀਮਤੀ ਸੋਮੇ ਪਾਣੀ ਦੀ ਸਾਂਭ ਸੰਭਾਲ ਵਿੱਚ ਵੀ ਯੋਗਦਾਨ ਪਾਉਣ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਸਿੰਚਾਈ ਲਈ ਕਿਸਾਨਾਂ ਦੇ ਖੇਤਾ ਤੱਕ ਪਹਿਲਾ 22 ਫੀਸਦੀ ਨਹਿਰੀ ਪਾਣੀ ਪਹੁੰਚਦਾ ਸੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤਾਂ ਤੱਕ ਨਹਿਰੀ ਪਾਣੀ ਦੀਆਂ ਪਾਈਪ ਲਾਇਨਾਂ ਪਹੁੰਚਾਈਆਂ ਗਈਆਂ ਹਨ, ਜਿਸ ਸਦਕਾ ਸੂਬੇ ਦੇ ਕਿਸਾਨਾਂ ਨੂੰ 80ਫੀਸਦੀ ਨਹਿਰੀ ਪਾਣੀ ਖੇਤਾ ਤੱਕ ਪਹੁੰਚ ਰਿਹਾ ਹੈ, ਇਸ ਯੋਜਨਾ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਵਧਿਆ ਹੈ ਉੱਥੇ ਹੀ ਕਿਸਾਨਾਂ ਨੂੰ ਫਸਲ ਦਾ ਚੰਗਾ ਝਾੜ ਮਿਲ ਰਿਹਾ ਹੈ।  

ਉਨ੍ਹਾਂ ਕਿਹਾ ਕਿ ਮਿੱਟੀ ਪਰਖ ਲਈ ਜ਼ਿਲ੍ਹੇ ਅੰਦਰ 40 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਅਬਜੋਰਸ਼ਨ ਸਪੈਕਟਰੋਫੋਟੋਮੀਟਰ ਮਸ਼ੀਨ ਲਗਾਈ ਗਈ ਹੈ, ਇਸਤੋਂ ਪਹਿਲਾਂ ਜ਼ਿਲ੍ਹੇ ਦੇ ਜਿਹੜੇ ਮਿੱਟੀ ਦੇ ਟੈਸਟ ਸੰਗਰੂਰ ਹੁੰਦੇ ਸੀ, ਉਹ ਹੁਣ ਫਤਹਿਗੜ੍ਹ ਸਾਹਿਬ ਹੋਣਗੇ ਜਿਸਦਾ ਕਿਸਾਨਾਂ ਨੂੰ ਵੱਡੇ ਪੱਧਰ ਤੇ ਲਾਭ ਹੋਵੇਗਾ ਅਤੇ ਸਮੇਂ ਦੀ ਬੱਚਤ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਿਰਾਂ ਦੀ ਸਲਾਹ ਅਤੇ ਖੇਤੀਬਾੜ੍ਹੀ ਵਿਭਾਗ ਵੱਲੋਂ ਪ੍ਰਮਾਣਿਤ ਬੀਜ਼, ਖਾਦਾਂ ਅਤੇ ਕੀਟਨਾਸਕ ਦਵਾਈਆਂ ਦੀ ਹੀ ਵਰਤੋਂ ਕੀਤੀ ਜਾਵੇ।  

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਕਿਹਾ ਕਿ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਵਿੱਚ ਵੱਧ ਚੜ ਕੇ ਯੋਗਦਾਨ ਪਾਇਆ ਗਿਆ ਹੈ। ਉਹਨਾਂ ਕਿਹਾ ਕਿ ਜਿਵੇਂ ਪਿਛਲੇ ਸਾਲ ਨਾਲੋਂ ਇਸ ਸਾਲ ਕਿਸਾਨਾਂ ਦੇ ਭਰਪੂਰ ਸਹਿਯੋਗ ਸਦਕਾ ਜਿਲਾ ਫਤਿਹਗੜ੍ਹ ਸਾਹਿਬ ਵਿੱਚ ਪਰਾਲੀ ਸਾੜਨ ਦੇ 80 ਫੀਸਦੀ ਮਾਮਲੇ ਘਟ ਗਏ ਹਨ ਉਸੇ ਤਰ੍ਹਾਂ ਅਗਲੇ ਸਾਲ ਆਪਾਂ ਸਾਰਿਆਂ ਨੇ ਰਲ ਮਿਲ ਕੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਫੀਸਦੀ ਕਰਨਾ ਹੈ।

ਇਸ ਮੌਕੇ ਵੱਖ ਵੱਖ ਵਿਭਾਗਾਂ ਅਤੇ ਸਵੈ ਸਹਾਇਤਾ ਸਮੂਹਾਂ ਵੱਲੋਂ ਆਯੋਜਿਤ ਪ੍ਰਦਰਸ਼ਨੀਆਂ ਨੂੰ ਵੀ ਵੱਖ-ਵੱਖ ਸ਼ਖਸ਼ੀਅਤਾਂ ਨੇ ਦੇਖਿਆ ਅਤੇ ਹੌਸਲਾ ਅਫਜਾਈ ਕੀਤੀ। ਇਸ ਮੌਕੇ ਪਰਾਲੀ ਪ੍ਰਬੰਧਨ ਵਿੱਚ ਯੋਗਦਾਨ ਪਾਉਣ ਵਾਲੇ ਵੱਖ-ਵੱਖ ਬਲਾਕਾਂ ਦੇ ਅਗਾਂਹਵਧੂ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।  

ਡਾ.ਜਗਦੇਵ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਸਕੀਮਾਂ ਦਾ ਲਾਭ ਲੈ ਕੇ ਖੇਤੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਕਿਹਾ ਗਿਆ। ਉਹਨਾਂ ਵੱਲੋਂ ਸਾਰੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਡਾ. ਹਰਦੀਪ ਸਿੰਘ,  ਡਿਪਟੀ ਡਾਇਰੈਕਟਰ, ਕੇ.ਵੀ.ਕੇ. ਫਤਿਹਗੜ੍ਹ ਸਾਹਿਬ ਅਤੇ ਉਹਨਾਂ ਦੀ ਟੀਮ ਵੱਲੋ ਬੌਨਾ ਵਾਇਰਸ ਅਤੇ ਹੋਰ ਖੇਤੀ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।

ਇਸ ਮੌਕੇ ਡਾ.ਨਿਰਮਲ ਸਿੰਘ, ਜਿਲਾ ਸਿਖਲਾਈ ਅਫ਼ਸਰ, ਡਾ.ਇਕਬਾਲਜੀਤ ਸਿੰਘ,  ਖੇਤੀਬਾੜੀ ਅਫਸਰ, ਡਾ.ਬੂਟਾ ਸਿੰਘ, ਖੇਤੀਬਾੜੀ ਅਫਸਰ, ਡਾ.ਦਮਨ ਝਾਂਜੀ,  ਡਾ.ਸਤਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ , ਡਾ. ਹਰਮਨਜੀਤ ਸਿੰਘ,  ਡਾ.ਜਤਿੰਦਰ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ, ਜਤਿੰਦਰ ਸਿੰਘ ਅੰਕੜਾ ਇੰਜੀਨੀਅਰ ਅਭਿਸ਼ੇਕ ਵੈਦ, ਮੀਨਾ ਰਾਣੀ ਏ ਡੀ ਓ, ਪੂਜਾ, ਰਵਿੰਦਰ ਕੌਰ ਵੀ ਹਾਜਰ ਸਨ।

 

Tags: Lakhbir Singh Rai , AAP Punjab , Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD