Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜਗਦੀਪ ਕੰਬੋਜ ਗੋਲਡੀ ਨੇ ਪਿੰਡ ਚੱਕ ਖੀਵਾ ਵਿਖੇ ਪ੍ਰਾਇਮਰੀ ਸਕੂਲ ਵਾਲੀ ਸੀ.ਸੀ.ਰੋਡ ਦਾ ਕੀਤਾ ਉਦਘਾਟਨ

ਕਿਹਾ, 15 ਲੱਖ ਦੀ ਲਾਗਤ ਨਾਲ ਬਣੇ ਇਸ ਰੋਡ ਨਾਲ ਹੁਣ ਰਾਹੀਗਰਾਂ ਦਾ ਸਫਰ ਕਾਫੀ ਸੁਖਾਲਾ ਹੋਵੇਗਾ

Jagdeep Kamboj Goldy, AAP Punjab, Jalalabad

Gurpreet Singh

Gurpreet Singh

5 Dariya News

ਜਲਾਲਾਬਾਦ/ਫਾਜ਼ਿਲਕਾ , 07 May 2026

Last updated on: May 07, 2026, 15:22 IST

ਜਲਾਲਾਬਾਦ ਦੇ ਵਿਧਾਇਕ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ ਹਲਕੇ ਦੇ ਪਿੰਡ ਚੱਕ ਖੀਵਾ ਵਿਖੇ ਪ੍ਰਾਇਮਰੀ ਸਕੂਲ ਵਾਲੀ ਸੀ.ਸੀ.ਰੋਡ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਜਾਬ ਵਿਭਾਗ, ਪੰਜਾਬ ਵੰਲੋਂ 15ਵਾਂ ਅਫ.ਸੀ. ਸਕੀਮ ਤਹਿਤ ਇਹ ਰੋਡ 15 ਲੱਖ ਦੀ ਲਾਗਤ ਨਾਲ ਬਣਾਇਆ ਗਿਆ ਹੈ।  

ਵਿਧਾਇਕ ਗੋਲਡੀ ਕੰਬੋਜ ਨੇ ਅੱਗੇ ਦੱਸਿਆ ਕਿ ਪਿੰਡ ਵਾਸੀਆਂ ਦੀ ਕਾਫੀ ਲੰਬੇ ਸਮੇਂ ਤੋਂ ਮੰਗ ਸੀ ਜਿਸ ਨੂੰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੂਰਾ ਕੀਤਾ ਗਿਆ ਹੈ ਤੇ ਪਿੰਡ ਵਾਸੀਆਂ ਵਿੱਚ ਕਾਫੀ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਇਸ ਰੋਡ ਦੇ ਬਣਨ ਨਾਲ ਹੁਣ ਰਾਹੀਗਰਾਂ ਦਾ ਸਫਰ ਕਾਫੀ ਸੁਖਾਲਾ ਹੋਵੇਗਾ ਤੇ ਟ੍ਰੈਫਿਕ ਵਰਗੀ ਸਮੱਸਿਆ ਵੀ ਘਟੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਚਾਹੇ ਉਹ ਸੜਕਾਂ ਦੇ ਸੁਧਾਰ, ਸਿਹਤ ਸੁਧਾਰ, ਸਿੱਖਿਆ ਸੁਧਾਰ ਤੇ ਬਨਿਆਦੀ ਢਾਂਚੇ ਦਾ ਹੀ ਕਿਉਂ ਨਾ ਹੋਵੇ ਇਸ ਤਹਿਤ ਪੰਜਾਬ ਸਰਕਾਰ ਨਵੇਂ ਨਵੇਂ ਪ੍ਰੋਜੈਕਟ ਉਲੀਕ ਰਹੀ ਹੈ |

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਇਹ ਮੰਗ ਪੂਰੀ ਕੀਤੀ ਗਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਲਾਕੇ ਦੇ ਵਿਕਾਸ ਲਈ ਇਸੇ ਤਰ੍ਹਾਂ ਦੇ ਕਾਰਜ ਜਾਰੀ ਰਹਿਣਗੇ।

 

Tags: Jagdeep Kamboj Goldy , AAP Punjab , Jalalabad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD