Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸ਼ੈਰੀ ਕਲਸੀ ਨੇ ਵਾਰਡ ਨੰਬਰ 1, ਮਾਨ ਨਗਰ ਵਿਖੇ ਪਹੁੰਚ ਕੇ ਕੀਤੀ ਲੋਕ ਮਿਲਣੀ

ਕਿਹਾ- ਬਟਾਲਾ ਸ਼ਹਿਰ ਵਿੱਚ ਵਿੱਚ ਚਹੁਪੱਖੀ ਵਿਕਾਸ ਕਾਰਜ ਜਾਰੀ

Shery Kalsi, Amansher Singh Shery Kalsi, AAP Punjab, Batala

Gurpreet Singh

Gurpreet Singh

5 Dariya News

ਬਟਾਲਾ , 07 May 2026

Last updated on: May 07, 2026, 15:30 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਾਰਡ ਨੰਬਰ 1 ਮਾਨ ਨਗਰ ਵਿਖੇ ਪਹੁੰਚੇ ਅਤੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਟਾਲਾ ਸ਼ਹਿਰ ਦੇ ਵਿਕਾਸ ਲਈ ਦਿਨ ਰਾਤ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਮਹਿਜ਼ ਚਾਰ ਸਾਲਾਂ ਵਿੱਚ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਵੀ ਮੌਜੂਦ ਸਨ। 

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲੋਕਾਂ ਤੱੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰ ਰਹੇ ਹਨ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ। ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਾਰੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਗਿਆ ਹੈ।

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ' ਯੋਜਨਾ ਤਹਿਤ ਔਰਤਾਂ ਨੂੰ 1000 ਰੁਪਏ, ਐੱਸ ਸੀ ਭਾਈਚਾਰੇ ਨਾਲ ਸਬੰਧਤ ਔਰਤਾਂ ਨੂੰ 1500 ਮਹੀਨੇ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ।  ਉਨ੍ਹਾਂ ਬਟਾਲੇ ਦੀ ਗੱਲ ਕਰਦਿਆਂ ਦੱਸਿਆ ਕਿ ਬਟਾਲਾ ਹਲਕਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। 

ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾਇਆ ਗਿਆ ਹੈ। 

ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਹਲਕੇ ਦੇ ਪਿੰਡਾਂ ਅੰਦਰ ਵੀ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕਰਵਾਏ ਜਾਣਗੇ।

 

Tags: Shery Kalsi , Amansher Singh Shery Kalsi , AAP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD