Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਰਬੀਯੂ ਵੱਲੋਂ ਆਈਸੀਏਏਐਸ–2026 ਦਾ ਆਯੋਜਨ

ਖੇਤੀਬਾੜੀ ਵਿਗਿਆਨ ਵਿੱਚ ਨਵੀਂ ਤਕਨੀਕਾਂ ‘ਤੇ ਚਰਚਾ

Rayat Bahra University, Rayat Bahra Group of Institutions, RBGI, Gurvinder Singh Bahra, Bal Mukand Sharma, AAP Punjab

Gurpreet Singh

Gurpreet Singh

5 Dariya News

ਮੋਹਾਲੀ , 07 May 2026

Last updated on: May 07, 2026, 15:38 IST

ਰਿਆਤ ਬਾਹਰਾ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਐਗਰੀਕਲਚਰ ਸਾਇੰਸਿਜ਼ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਮਾਈਕ੍ਰੋਬਾਇਓਲੋਜਿਸਟਸ ਸੋਸਾਇਟੀ ਆਫ਼ ਇੰਡੀਆ ਦੇ ਸਹਿਯੋਗ ਨਾਲ "ਐਡਵਾਂਸ ਇਨ ਐਗਰੀਕਲਚਰ ਸਾਇੰਸਜ਼ (ਆਈਸੀਏਏਐਸ–2026)" ਵਿਸ਼ੇ 'ਤੇ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਸਫਲਤਾਪੂਰਵਕ ਆਯੋਜਨ ਕੀਤਾ। ਹਾਈਬ੍ਰਿਡ ਮੋਡ ਵਿੱਚ ਆਯੋਜਿਤ, ਕਾਨਫਰੰਸ ਵਿੱਚ ਭਾਰਤ ਅਤੇ ਵਿਦੇਸ਼ਾਂ ਤੋਂ 250 ਤੋਂ ਵੱਧ ਡੈਲੀਗੇਟਾਂ ਨੇ ਭਾਗ ਲਿਆ। 

ਇਕੱਠ ਦਾ ਸਵਾਗਤ ਕਰਦੇ ਹੋਏ, ਡੀਨ, ਪ੍ਰੋ. (ਡਾ.) ਅਮਿਤਾ ਮਹਾਜਨ ਨੇ ਸਹਿਯੋਗੀ ਖੋਜ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਵਾਈਸ-ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਰਾਸ਼ਟਰੀ ਵਿਕਾਸ ਵਿੱਚ ਖੇਤੀਬਾੜੀ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ, ਜਦੋਂ ਕਿ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਵੀ ਖੇਤੀਬਾੜੀ ਵਿਗਿਆਨ ਵਿੱਚ ਨਵੀਂ ਤਕਨੀਕਾਂ ਤੇ ਆਪਣੇ ਵਿਚਾਰ ਸਾਂਝੇ ਕੀਤੇ। 

ਮੁੱਖ ਮਹਿਮਾਨ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ, ਬਾਲ ਮੁਕੰਦ ਸ਼ਰਮਾ ਨੇ ਖੇਤੀਬਾੜੀ ਕਾਰੋਬਾਰ ਉੱਦਮਤਾ 'ਤੇ ਇੱਕ ਦਿਲਚਸਪ ਭਾਸ਼ਣ ਦਿੱਤਾ, ਜਿਸ ਵਿੱਚ ਵਿਦਿਆਰਥੀਆਂ ਨੇ ਭਾਰੀ ਦਿਲਚਸਪੀ ਦਿਖਾਈ। ਪ੍ਰਮੁੱਖ ਬੁਲਾਰਿਆਂ ਵਿੱਚ ਡਾ. ਪ੍ਰਿਤਪਾਲ ਸਿੰਘ, ਡਾ. ਰਵਨੀਤ ਕੌਰ ਅਤੇ ਡਾ. ਬਲਬੀਰ ਸਿੰਘ ਖੱਡਾ ਸ਼ਾਮਲ ਸਨ, ਜਿਨ੍ਹਾਂ ਨੇ ਖੇਤੀਬਾੜੀ ਵਿਗਿਆਨ ਅਤੇ ਤਕਨਾਲੋਜੀ ਵਿੱਚ ਉੱਭਰ ਰਹੇ ਰੁਝਾਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ। 

ਨਿਊਯਾਰਕ ਯੂਨੀਵਰਸਿਟੀ ਤੋਂ ਅੰਤਰਰਾਸ਼ਟਰੀ ਬੁਲਾਰੇ ਡਾ. ਸੁਭਾਸ਼ ਮਿੱਢਾ ਨੇ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ 'ਤੇ ਸੰਬੋਧਨ ਕੀਤਾ। ਕਾਨਫਰੰਸ ਵਿੱਚ ਪੇਪਰ ਪੇਸ਼ਕਾਰੀਆਂ, ਪੋਸਟਰ ਸੈਸ਼ਨ ਅਤੇ ਪ੍ਰੋਜੈਕਟ ਡਿਸਪਲੇ ਸ਼ਾਮਲ ਸਨ। ਇਸ  ਸਮਾਗਮ  ਦੇ  ਸਮਾਪਤੀ ਸਮਾਰੋਹ, ਦੌਰਾਨ ਪੁਰਸਕਾਰਾਂ ਦੀ ਵੰਡ ਕੀਤੀ ਗਈ ਅਤੇ ਡਾ. ਕੇ. ਐਸ. ਚੰਦੇਲ ਦੁਆਰਾ ਧੰਨਵਾਦ ਮਤਾ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਐਗਰੀਕਲਚਰ ਦੇ ਵਿਦਿਆਰਥੀਆਂ ਨੇ  ਇੱਕ ਸੱਭਿਆਚਾਰਕ ਪੇਸ਼  ਕੀਤਾ।

 

Tags: Rayat Bahra University , Rayat Bahra Group of Institutions , RBGI , Gurvinder Singh Bahra , Bal Mukand Sharma , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD