Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮੁਫਤ ਪਾਠ ਪੁਸਤਕਾਂ ਵਾਸਤੇ 204.69 ਕਰੋੜ ਰੁਪਏ ਜਾਰੀ

Dr Baljit Kaur, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 07 May 2026

Last updated on: May 07, 2026, 16:07 IST

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਲੋੜਵੰਦ ਵਰਗਾਂ ਦੇ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਕੋਈ ਵੀ ਬੱਚਾ ਸਿਰਫ ਆਰਥਿਕ ਤੰਗੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਾ ਰਹੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਹਿਲੀ ਤੋਂ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 204.69 ਕਰੋੜ ਰੁਪਏ ਦੀ ਅਦਾਇਗੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਰਕਮ ਹਜ਼ਾਰਾਂ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਹੀ ਉਹ ਸਭ ਤੋਂ ਵੱਡੀ ਤਾਕਤ ਹੈ ਜੋ ਕਿਸੇ ਵੀ ਬੱਚੇ ਦੀ ਕਿਸਮਤ ਬਦਲ ਸਕਦੀ ਹੈ। ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਚੁੱਕਿਆ ਹਰ ਮਜ਼ਬੂਤ ਕਦਮ ਸਮਾਜ ਦੇ ਭਵਿੱਖ ਨੂੰ ਰੌਸ਼ਨ ਬਣਾਉਂਦਾ ਹੈ। 

ਇਸੇ ਸੋਚ ਨਾਲ ਮਾਨ ਸਰਕਾਰ ਅਜਿਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਤਾਂ ਜੋ ਸਮਾਜ ਦੇ ਹਰ ਵਰਗ ਦੇ ਬੱਚਿਆਂ ਨੂੰ ਬਰਾਬਰ ਮੌਕੇ ਮਿਲ ਸਕਣ ਅਤੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਹ ਕਦਮ ਸਿਰਫ ਸਹੂਲਤਾਂ ਮੁਹੱਈਆ ਕਰਵਾਉਣ ਤੱਕ ਸੀਮਿਤ ਨਹੀਂ, ਸਗੋਂ ਸੂਬੇ ਵਿੱਚ ਸਮਾਜਿਕ ਬਰਾਬਰੀ, ਸਿੱਖਿਆ ਅਤੇ ਖੁਸ਼ਹਾਲੀ ਨੂੰ ਮਜ਼ਬੂਤ ਕਰਨ ਵੱਲ ਇਕ ਵੱਡੀ ਪਹਿਲ ਹਨ। 

ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਸਮਾਜ ਦਾ ਹਰ ਬੱਚਾ ਸਿੱਖਿਆ ਨਾਲ ਜੁੜੇਗਾ, ਆਤਮ-ਵਿਸ਼ਵਾਸ ਨਾਲ ਅੱਗੇ ਵਧੇਗਾ ਅਤੇ ਆਪਣੇ ਸੁਪਨੇ ਸਾਕਾਰ ਕਰੇਗਾ, ਤਦੋਂ ਹੀ “ਰੰਗਲਾ ਪੰਜਾਬ” ਦਾ ਸੁਪਨਾ ਸੱਚੇ ਅਰਥਾਂ ਵਿੱਚ ਸਾਕਾਰ ਹੋਵੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਸਮਾਜਿਕ ਨਿਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਲੋਕ-ਹਿਤੈਸ਼ੀ ਪਹਿਲਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਂਦੀ ਰਹੇਗੀ।

 

Tags: Dr Baljit Kaur , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD