Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਰਨਾਲਾ 'ਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਕ ਸਥਾਪਿਤ

ਸਪੀਕਰ ਸੰਧਵਾਂ ਅਤੇ ਐਮ ਪੀ ਮੀਤ ਹੇਅਰ ਨੇ ਕੀਤਾ ਉਦਘਾਟਨ

Kultar Singh Sandhwan, AAP Punjab, Gurmeet Singh Meet Hayer, Meet Hayer, Harpreet Singh, DC Barnala, Deputy Commissioner Barnala, Barnala

Gurpreet Singh

Gurpreet Singh

5 Dariya News

ਬਰਨਾਲਾ , 07 May 2026

Last updated on: May 07, 2026, 16:14 IST

ਸਾਡਾ ਇਤਿਹਾਸ ਬੜਾ ਮਹਾਨ ਹੈ ਜਿਸ ਵਿਚ ਮਹਾਰਾਜਾ ਜੱਸਾ ਸਿੰਘ ਜੀ ਰਾਮਗੜ੍ਹੀਆ ਜਿਹੇ ਅਗਾਂਹਵਧੂ ਯੋਧਿਆਂ ਦਾ ਅਹਿਮ ਯੋਗਦਾਨ ਹੈ ਜਿਨ੍ਹਾਂ ਦੀਆਂ ਪਾਈਆਂ ਪੈੜਾਂ ਸਦੀਆਂ ਤਕ ਰਹਿਣਗੀਆਂ। ਅੱਜ ਓਹਨਾਂ ਨੂੰ ਸਮਰਪਿਤ ਚੌਕ ਲੋਕ ਅਰਪਿਤ ਕਰਨਾ ਬੜੇ ਮਾਨ ਅਤੇ ਸਨਮਾਨ ਵਾਲੀ ਗੱਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਮਹਾਨ ਇਤਿਹਾਸ ਤੋਂ ਜਾਣੂ ਕਰਾਉਣਾ ਦਾ ਵੱਡਾ ਉਪਰਾਲਾ ਹੈ।

ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਰਾਮਗੜ੍ਹੀਆ ਭਾਈਚਾਰੇ ਵਲੋਂ ਸਥਾਪਿਤ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਕ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੌਕ ਦੇ ਉਦਘਾਟਨ ਮਗਰੋਂ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਬਰਨਾਲਾ ਦੀ ਮੁਕੱਦਸ ਧਰਤੀ 'ਤੇ ਅਸੀਂ ਉਸ ਅਜ਼ੀਮ ਜਰਨੈਲ ਨੂੰ ਸਿਜਦਾ ਕਰਨ ਲਈ ਇਕੱਤਰ ਹੋਏ ਹਾਂ, ਜਿਨ੍ਹਾਂ ਦਾ ਨਾਮ ਸਾਡੀਆਂ ਰਗਾਂ ਵਿੱਚ ਫ਼ਖ਼ਰ ਦਾ ਅਹਿਸਾਸ ਭਰ ਦਿੰਦਾ ਹੈ। ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿਰਫ਼ ਇੱਕ ਮਿਸਲ ਦੇ ਜਥੇਦਾਰ ਨਹੀਂ ਸਨ, ਬਲਕਿ ਉਹ ਗੁਰੂ ਸਾਹਿਬ ਵੱਲੋਂ ਸਾਜੇ 'ਸੰਤ-ਸਿਪਾਹੀ' ਦੇ ਸੰਕਲਪ ਦਾ ਉਹ ਸਿਖਰ ਸਨ, ਜਿਨ੍ਹਾਂ ਨੇ ਸਿੱਖੀ ਸਿਦਕ ਅਤੇ ਸੂਰਬੀਰਤਾ ਦੀ ਨਵੀਂ ਤੇ ਵਿਲੱਖਣ ਇਬਾਰਤ ਲਿਖੀ। ਮਹਾਰਾਜਾ ਜੀ ਇਲਾਹੀ ਰੰਗ ਵਿੱਚ ਰੰਗੇ ਖਾਲਸਾਈ ਜਲੌਅ ਦੇ ਉਹ ਪ੍ਰਤੀਕ ਸਨ, ਜਿਨ੍ਹਾਂ ਨੇ ਜਿਥੇ 1748 ਵਿੱਚ ਬੇਮਿਸਾਲ ਦਲੇਰੀ ਸਦਕਾ ਰਾਮ ਰੌਣੀ ਦੇ ਕਿਲ੍ਹੇ ਨੂੰ ਦੁਸ਼ਮਣਾਂ ਦੇ ਘੇਰੇ ਵਿੱਚੋਂ ਮੁਕਤ ਕਰਵਾ ਪੰਥ ਤੋਂ 'ਰਾਮਗੜ੍ਹੀਆ' ਦਾ ਮਾਣਮੱਤਾ ਖਿਤਾਬ ਪ੍ਰਾਪਤ ਕੀਤਾ, ਉਥੇ ਹੀ ਦਿੱਲੀ ਦੇ ਲਾਲ ਕਿਲ੍ਹੇ ਦੀ ਹਿੱਕ 'ਤੇ ਕੇਸਰੀ ਪਰਚਮ ਲਹਿਰਾ ਮੁਗਲ ਹਕੂਮਤ ਦੇ ਗਰੂਰ 'ਸ਼ਾਹੀ ਸਿਲ' ਵੀ ਗੁਰੂ ਚਰਨਾਂ ਵਿਚ ਲਿਆ ਰੱਖੀ ਜੋ ਅੱਜ ਵੀ ਰਾਮਗੜ੍ਹੀਆ ਬੁੰਗੇ ਵਿੱਚ ਸਾਡੇ ਪੁਰਖਿਆਂ ਦੀ ਅਡੋਲਤਾ ਅਤੇ ਜਿੱਤਾਂ ਦੀ ਗਵਾਹੀ ਭਰ ਰਹੀ ਹੈ।

ਓਹਨਾਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 303ਵੇਂ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਅਤੇ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਦੇ ਸਮੂਹ ਅਹੁਦੇਦਾਰਾਂ ਨੂੰ ਇਸ ਉਪਰਾਲੇ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅੱਜ ਮਹਾਰਾਜਾ ਜੱਸਾ ਸਿੰਘ ਜੀ ਰਾਮਗੜ੍ਹੀਆ ਦਾ ਬੁੱਤ ਸਥਾਪਿਤ ਕਰਨਾ ਬੜੇ ਮਾਣ ਵਾਲੇ ਪਲ ਹਨ ਤੇ ਇਸ ਚੌਕ ਨੂੰ ਹੋਰ ਵੀ ਸ਼ਿੰਗਾਰਿਆ ਜਾਵੇਗਾ ਤਾਂ ਜੋ ਸਾਡੇ ਨੌਜਵਾਨ ਮਹਾਨ ਜਰਨੈਲ ਦੇ ਇਤਿਹਾਸ ਤੋਂ ਜਾਣੂ ਹੋ ਸਕਣ। 

ਓਹਨਾਂ ਕਿਹਾ ਕਿ ਅੱਜ ਰਾਮਗੜ੍ਹੀਆ ਭਾਈਚਾਰੇ ਬਦੌਲਤ, ਖੇਤੀਬਾੜੀ ਇੰਪਲੀਮੈਂਟਸ ਬਦੌਲਤ ਬਰਨਾਲਾ ਦਾ ਨਾਮ ਦੁਨੀਆਂ ਦੇ ਨਕਸ਼ੇ 'ਤੇ ਹੈ। ਓਹਨਾਂ ਕਿਹਾ ਕਿ ਉਹ ਸੰਸਦ ਵਿਚ ਖੇਤੀਬਾੜੀ ਇੰਪਲੀਮੈਂਟਸ ਦੀ ਇਸ ਹਬ ਨੂੰ ਹੋਰ ਪ੍ਰਫੁਲਿਤ ਕਰਨ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕਰ ਚੁੱਕੇ ਹਨ।

ਇਕ ਸਵਾਲ ਦੇ ਜਵਾਬ ਵਿੱਚ ਓਹਨਾਂ ਕਿਹਾ ਕਿ ਇਥੇ ਫੋਕਲ ਪੁਆਇੰਟ ਵਾਸਤੇ ਜ਼ਮੀਨ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਤਾਂ ਜੋ ਇਸ ਖੇਤਰ ਦਾ ਹੋਰ ਵਿਕਾਸ ਹੋ ਸਕੇ। ਇਸ ਮੌਕੇ ਰਾਮਗੜ੍ਹੀਆ ਸਿੱਖ ਆਰਗਨਾਈਜੇਸ਼ਨ (ਰਜਿ.) ਇੰਡੀਆ ਦੀ ਜ਼ਿਲ੍ਹਾ ਬਰਨਾਲਾ ਇਕਾਈ ਅਤੇ ਅਹੁਦੇਦਾਰਾਂ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ, ਅਤੇ ਹੋਰ ਸਖਸ਼ੀਅਤਾਂ ਤੇ ਬਚਨ ਸਿੰਘ ਲੋਟੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਐੱਸ ਡੀ ਐਮ ਬਰਨਾਲਾ ਡਾ. ਅਜੀਤਪਾਲ ਸਿੰਘ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਹਲਕਾ ਇੰਚਾਰਜ ਹਰਿੰਦਰ ਧਾਲੀਵਾਲ, ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਇਸ਼ਵਿੰਦਰ ਸਿੰਘ ਜੰਡੂ, ਧੀਰਜ ਕੁਮਾਰ ਦੱਧਾਹੂਰ ਮੌਜੂਦ ਸਨ। ਇਸ ਮੌਕੇ ਰਾਮਗੜ੍ਹੀਆ ਸਿੱਖ ਆਰਗਨਾਈਜੇਸ਼ਨ ਵਲੋਂ ਹਰਦੇਵ ਸਿੰਘ ਕੌਂਸਲ (ਕੌਮੀ ਪ੍ਰਧਾਨ ਰਾਮਗੜ੍ਹੀਆ ਸਿੱਖ ਆਰਜਨਾਜ਼ੀਏਸ਼ਨ),  ਗੁਰਵਿੰਦਰ ਸਿੰਘ ਗਿੰਦਾ (ਰਾਮਗੜ੍ਹੀਆ ਸਿੱਖ ਆਰਜਨਾਜ਼ੀਏਸ਼ਨ), ਮੱਖਣ ਸਿੰਘ ਭਰੀ (ਐੱਮਡੀ ਬਲਕਾਰ ਕੰਬਾਈਨ), ਜਗਜੀਤ ਸਿੰਘ ਪਨੇਸਰ (ਐੱਮਡੀ ਪਨੇਸਰ ਕੰਬਾਈਨ), ਨਛੱਤਰ ਸਿੰਘ ਭਰੀ ( ਐੱਮਡੀ ਸਟੈਂਡਰਡ ਕਾਰਪੋਰੇਸ਼ਨ), ਸੁਖਦੇਵ ਸਿੰਘ ਸ਼ੰਟੀ ਜ਼ਿਲ੍ਹਾ ਪ੍ਰਧਾਨ, ਬੰਧਨ ਤੋੜ ਸਿੰਘ ਜ਼ਿਲ੍ਹਾ ਸਕੱਤਰ, ਰਾਜ ਪਨੇਸਰ ਜ਼ਿਲ੍ਹਾ ਪ੍ਰੈਸ ਸਕੱਤਰ, ਗੁਰਮੇਲ ਸਿੰਘ ਹੰਡਿਆਇਆ ਜ਼ਿਲ੍ਹਾ ਮੀਤ ਪ੍ਰਧਾਨ, ਚਤਰ ਸਿੰਘ ਲੋਟੇ ਜ਼ਿਲ੍ਹਾ ਖਜ਼ਾਨਚੀ, ਪ੍ਰੀਤਮ ਸਿੰਘ ਧੰਦੀਵਾਲੀਆ ਜ਼ਿਲ੍ਹਾ ਸਕੱਤਰ, ਮਹਿੰਦਰ ਪ੍ਰਤਾਪ ਸਿੰਘ ਪਲਾਹਾ ਜ਼ਿਲ੍ਹਾ ਪ੍ਰਚਾਰ ਸਕੱਤਰ,  ਸਤਵੰਤ ਸਿੰਘ ਟੀਟੂ ਹਮੀਦੀ (ਜ਼ਿਲ੍ਹਾ ਸਕੱਤਰ, ਗੁਰਮੇਲ ਸਿੰਘ ਨੈਸ਼ਨਲ ਹੋਟਲ ਜ਼ਿਲ੍ਹਾ ਮੀਤ ਪ੍ਰਧਾਨ, ਬਲਵਿੰਦਰ ਸਿੰਘ ਭਦੌੜ ਜ਼ਿਲ੍ਹਾ ਮੀਤ ਪ੍ਰਧਾਨ ਤੇ ਹੋਰ ਅਹੁਦੇਦਾਰ ਅਤੇ ਪਤਵੰਤੇ ਮੌਜੂਦ ਸਨ।

 

Tags: Kultar Singh Sandhwan , AAP Punjab , Gurmeet Singh Meet Hayer , Meet Hayer , Harpreet Singh , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD