Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਪੁਰ ਗੁੱਜਰਾਂ ਦੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ

Harpal Singh Cheema, Advocate Harpal Singh Cheema, AAP Punjab, Dirba

Gurpreet Singh

Gurpreet Singh

5 Dariya News

ਦਿੜ੍ਹਬਾ , 07 May 2026

Last updated on: May 07, 2026, 16:32 IST

ਪੰਜਾਬ ਸਰਕਾਰ ਦੀ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਪਿੰਡ ਰਾਮਪੁਰ ਗੁੱਜਰਾਂ ਵਿਖੇ 87 ਪਰਿਵਾਰਾਂ ਨੂੰ ਉਹਨਾਂ ਦੇ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ। ਇਸ ਮੌਕੇ ਉਹਨਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪਿੰਡਾਂ ਅੰਦਰ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕ ਹਮੇਸ਼ਾ ਹੀ ਘਰ ਦੀ ਮਾਲਕੀ ਨੂੰ ਲੈ ਕੇ ਪ੍ਰੇਸ਼ਾਨ ਰਹਿੰਦੇ ਸਨ। 

ਉਹਨਾਂ ਦੇ ਘਰ ਦਾ ਕਿਤੇ ਵੀ ਸਰਕਾਰੀ ਰਿਕਾਰਡ ਵਿੱਚ ਮਾਲਕੀ ਦਾ ਹੱਕ ਦਰਜ ਨਹੀਂ ਸੀ। ਪਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸਾਰੇ ਪੰਜਾਬ ਅੰਦਰ ਵਿਸ਼ੇਸ਼ ਸਰਵੇ ਕਰਵਾ ਕੇ ਜੋ ਪਰਿਵਾਰ ਲਾਲ ਲਕੀਰ ਦੇ ਅੰਦਰ ਰਹਿੰਦੇ ਸਨ, ਉਹਨਾਂ ਮਕਾਨਾਂ ਸਬੰਧੀ ਨੰਬਰ ਲਗਾ ਕੇ ਮਾਲਕੀ ਦੇ ਹੱਕ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਮਿਲਣ ਨਾਲ ਅਤੇ ਉਹਨਾਂ ਦੇ ਨਾਮ ਉੱਤੇ ਨੰਬਰ ਲੱਗ ਕੇ ਸਰਕਾਰੀ ਰਿਕਾਰਡ ਵਿੱਚ ਦਰਜ ਹੋਣ ਤੋਂ ਬਾਅਦ ਉਹਨਾਂ ਦੇ ਘਰਾਂ ਦੀ ਕੀਮਤ ਵੱਧ ਗਈ ਹੈ ਅਤੇ ਉਹ ਸਰਕਾਰੀ ਤੌਰ 'ਤੇ ਘਰ ਦੇ ਮਾਲਕ ਬਣ ਗਏ ਹਨ। ਇਸ ਦੇ ਨਾਲ ਉਹਨਾਂ ਨੂੰ ਇਹ ਵੀ ਫਾਇਦਾ ਹੋਇਆ ਹੈ ਕਿ ਜੇਕਰ ਉਹਨਾਂ ਨੇ ਕਿਸੇ ਜ਼ਰੂਰੀ ਕੰਮ ਲਈ ਲੋਨ ਲੈਣਾ ਹੈ ਤਾਂ ਲੋਨ ਸੌਖਿਆਂ ਮਿਲ ਜਾਵੇਗਾ। 

ਇਸ ਤੋਂ ਇਲਾਵਾ ਮਾਲਕ ਜੇਕਰ ਮਕਾਨ ਵੇਚ ਕੇ ਕਿਤੇ ਹੋਰ ਵੱਡਾ ਘਰ ਪਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਪਹਿਲਾਂ ਨਾਲੋਂ ਕਈ ਗੁਣਾ ਵੱਧ ਮੁੱਲ ਵੀ ਮਿਲ ਸਕਦਾ ਹੈ। ਜਿਹੜੇ ਘਰਾਂ ਨੂੰ ਅੱਜ ਮਾਲਕੀ ਦੇ ਸਰਟੀਫਿਕੇਟ ਵੰਡੇ ਗਏ, ਕੈਬਨਿਟ ਮੰਤਰੀ ਨੇ ਉਹਨਾਂ ਨੂੰ ਵਧਾਈ ਦਿੱਤੀ। ਉਹਨਾਂ ਇਹ ਵੀ ਕਿਹਾ ਕਿ ਇਹ ਮੁਹਿੰਮ ਸਾਰੇ ਪੰਜਾਬ ਦੇ ਵਿੱਚ ਚੱਲ ਰਹੀ ਹੈ ਤੇ ਜਲਦੀ ਹੀ ਸਾਰੇ ਪੰਜਾਬ ਵਿਚ, ਜੋ ਪਿੰਡਾਂ ਦੇ ਅੰਦਰ ਲੋਕ ਲਾਲ ਲਕੀਰ ਵਿੱਚ ਰਹਿ ਰਹੇ ਹਨ, ਉਹਨਾਂ ਸਭ ਨੂੰ ਜਲਦੀ ਹੀ ਮਾਲਕ ਹੋਣ ਦੇ ਸਰਟੀਫਿਕੇਟ ਦਿੱਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਅੰਦਰ ਵਿਕਾਸ ਦੇ ਕੰਮ ਜੰਗੀ ਪੱਧਰ ਉੱਤੇ ਚੱਲ ਰਹੇ ਹਨ। ਇਸ ਦੇ ਨਾਲ ਹੀ ਹਰ ਖੇਤ ਨੂੰ ਨਹਿਰ ਦਾ ਪਾਣੀ ਲਾ ਕੇ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਰਹੀ ਹੈ। ਨਹਿਰੀ ਪਾਣੀ ਵਰਤਣ ਨਾਲ ਫਸਲ ਵੀ ਵੱਧ ਹੋਵੇਗੀ ਅਤੇ ਇਸ ਨਾਲ ਖਾਦ ਵੀ ਘੱਟ ਵਰਤਣੀ ਪਵੇਗੀ।

ਇਸ ਮੌਕੇ ਐਸਡੀਐਮ ਤਰਸੇਮ ਚੰਦ, ਚੇਅਰਮੈਨ ਇੰਪਰੂਵਮੈਂਟ ਟਰਸਟ ਸੰਗਰੂਰ ਪ੍ਰੀਤਮ ਸਿੰਘ ਪੀਤੂ, ਚੇਅਰਪਰਸਨ ਮਾਰਕੀਟ ਕਮੇਟੀ ਦਿੜ੍ਹਬਾ ਜਸਵੀਰ ਕੌਰ ਸ਼ੇਰਗਿਲ, ਚੇਅਰਮੈਨ ਮਾਰਕੀਟ ਕਮੇਟੀ ਸੂਲਰ ਘਰਾਟ ਹਰਵਿੰਦਰ ਸਿੰਘ ਛਾਜਲੀ, ਬੀਡੀਪੀਓ ਦਿੜ੍ਹਬਾ ਪ੍ਰਦੀਪ ਸ਼ਾਰਦਾ, ਸਰਪੰਚ ਰਵਿੰਦਰ ਸਿੰਘ ਮਾਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਅਤੇ ਸਰਪੰਚ ਸੰਦੀਪ ਸਿੰਘ ਖੇਤਲਾ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP Punjab , Dirba

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD