Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

Komal Mittal, DC Mohali, Deputy Commissioner Mohali, Mohali, Sahibzada Ajit Singh Nagar, Kharar, Kharar News, News of Kharar, Kharar Updates

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 07 May 2026

Last updated on: May 07, 2026, 18:19 IST

ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਦੇ ਸਾਂਝੇ ਉਪਰਾਲੇ ਤਹਿਤ ਅੱਜ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ ਕੀਤੀਆਂ ਗਈਆਂ। ਇਸ ਸਬੰਧੀ ਆਯੋਜਿਤ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਕੀਤੇ ਜਾਣ ਵਾਲੇ ਅਜਿਹੇ ਉਪਰਾਲੇ ਸਮਾਜ ਵਿੱਚ ਸਹਿਯੋਗ ਅਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਫਿਊਨਰਲ ਵੈਨਾਂ ਦੀ ਉਪਲਬਧਤਾ ਨਾਲ ਲੋੜਵੰਦ ਪਰਿਵਾਰਾਂ ਨੂੰ ਸੰਕਟ ਦੀ ਘੜੀ ਵਿੱਚ ਵੱਡੀ ਸਹੂਲਤ ਮਿਲੇਗੀ। 

ਇਹ ਦੋਨੋਂ ਫਿਊਨਰਲ ਵੈਨਾਂ ਮਿਊਸਿਂਪਲ ਕਮੇਟੀ ਖਰੜ ਨੂੰ ਸੌਂਪੀਆਂ ਗਈਆਂ ਹਨ ਅਤੇ ਕਮੇਟੀ ਵੱਲੋਂ ਆਪਣੇ ਪੱਧਰ ਤੇ ਇਨ੍ਹਾਂ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਬਹੁਤ ਹੀ ਚੰਗਾ ਉਪਰਾਲਾ ਹੈ, ਇਹ ਇੱਕ ਅਜਿਹੀ ਸੇਵਾ ਹੈ ਜਦੋਂ ਤੱਕ ਕੋਈ ਵੀ ਐੱਨ.ਜੀ.ਓ ਦਾ ਸਹਿਯੋਗ ਨਾ ਹੋਵੇ ਤਾਂ ਇਹ ਸੇਵਾ ਪੂਰੀ ਨਹੀਂ ਹੋ ਸਕਦੀ। 

ਉਹ ਇਸ ਭੇਟ ਲਈ ਰੋਟਰੀ ਕਲੱਬ ਖਰੜ ਅਤੇ ਮਿਊਂਸਿਪਲ  ਕਮੇਟੀ ਖਰੜ ਦਾ ਬਹੁਤ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਦੋ ਫਿਊਨਰਲ ਵੈਨਜ਼ ਭੇਟ ਕੀਤੀਆਂ ਜੋ ਕਿ ਐਂਬੂਲੈਂਸ ਦੇ ਤੌਰ ਤੇ ਅਤੇ ਮ੍ਰਿਤਕ ਸਰੀਰ ਦੀ ਸਾਂਭ ਸੰਭਾਲ ਲਈ ਫਰਿਜ਼ਰ ਦੇ ਤੌਰ ਤੇ ਵੀ ਵਰਤੋਂ ਵਿੱਚ ਲਿਆਂਦੀਆਂ ਜਾ ਸਕਦੀਆਂ ਹਨ। ਇਹ ਵੈਨਾਂ ਖਰੜ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਦੀ ਸਹਾਇਤਾ ਲਈ ਸਮਰਪਿਤ ਕੀਤੀਆਂ ਗਈਆਂ ਹਨ ਤਾਂ ਜੋ ਲੋੜ ਦੇ ਸਮੇਂ ਪਰਿਵਾਰਾਂ ਨੂੰ ਸਹੂਲਤ ਮਿਲ ਸਕੇ।

ਇਸ ਮੌਕੇ ਗੁਰਮੀਤ ਸਿੰਘ ਐੱਸ.ਡੀ.ਐੱਮ ਖਰੜ, ਰੋਟਰੀ ਕਲੱਬ ਖਰੜ ਦੇ ਪ੍ਰਧਾਨ ਹਿੰਮਤ ਸਿੰਘ, ਸਕੱਤਰ ਸੁਖਵਿੰਦਰ ਸਿੰਘ ਲੋਂਗੀਆ ਅਤੇ ਪ੍ਰੋਜੈਕਟ ਚੇਅਰਮੈਨ  ਕਮਲਦੀਪ ਸਿੰਘ ਟਿਵਾਣਾ, ਹਰਿੰਦਰਪਾਲ ਸਿੰਘ ਸਟੇਜ ਸਕੱਤਰ ਹਾਜਰ ਸਨ।

 

Tags: Komal Mittal , DC Mohali , Deputy Commissioner Mohali , Mohali , Sahibzada Ajit Singh Nagar , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD