Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਰੀਲਾਈਨਿੰਗ ਦਾ ਉਦੇਸ਼ ਨਹਿਰ 'ਚ ਵਾਰ-ਵਾਰ ਪੈਂਦੇ ਪਾੜਾਂ ਨੂੰ ਰੋਕਣਾ, ਆਲੇ-ਦੁਆਲੇ ਦੇ ਖੇਤਰਾਂ ਦੀ ਸੁਰੱਖਿਆ ਅਤੇ ਜਾਨ-ਮਾਲ ਦੀ ਰਾਖੀ ਯਕੀਨੀ ਬਣਾਉਣਾ: ਬਰਿੰਦਰ ਕੁਮਾਰ ਗੋਇਲ

Barinder Kumar Goel, Barinder Kumar Goyal, AAP Punjab, Gurdit Singh Sekhon, Faridkot

Gurpreet Singh

Gurpreet Singh

5 Dariya News

ਫ਼ਰੀਦਕੋਟ , 07 May 2026

Last updated on: May 07, 2026, 18:38 IST

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਗੋਇਲ ਨੇ ਦੱਸਿਆ ਕਿ ਇਹ ਨਹਿਰ ਪੰਜਾਬ ਦੇ ਕਈ ਪਿੰਡਾਂ ਅਤੇ ਸ਼ਹਿਰਾਂ ਦੇ ਨੇੜੇ ਤੋਂ ਲੰਘਦੀ ਹੈ ਅਤੇ ਲਗਭਗ 60 ਸਾਲ ਪੁਰਾਣੀ ਹੋਣ ਕਾਰਨ ਇਸ ਦੀ ਲਾਈਨਿੰਗ ਕਾਫ਼ੀ ਖਸਤਾਹਾਲ ਹੋ ਚੁੱਕੀ ਸੀ। 

ਪਿਛਲੇ ਸਮੇਂ ਦੌਰਾਨ ਰਾਜਸਥਾਨ ਫੀਡਰ ਨਹਿਰ ਅਤੇ ਸਰਹਿੰਦ ਫੀਡਰ ਦੇ ਕਾਮਨ ਬੈਂਕ ਟੁੱਟਣ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨੁਕਸਾਨ ਦਾ ਖ਼ਤਰਾ ਬਣਿਆ ਰਹਿੰਦਾ ਸੀ। ਇਸ ਨੁਕਸਾਨ ਨੂੰ ਰੋਕਣ ਦੇ ਮੱਦੇਨਜ਼ਰ ਇਹ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਹਿੰਦ ਫੀਡਰ ਨਹਿਰ ਦੀ ਮੁੜ ਉਸਾਰੀ ਦਾ ਕੰਮ 800 ਕਰੋੜ ਰੁਪਏ ਦੀ ਲਾਗਤ ਨਾਲ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਪੂਰੀ ਹੋਣ ਨਾਲ ਦੋਵੇਂ ਨਹਿਰਾਂ ਦੇ ਨਾਲ ਲਗਦੇ ਪਿੰਡਾਂ ਅਤੇ ਸ਼ਹਿਰਾਂ ਦਾ ਸੰਭਾਵਿਤ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਹੋ ਸਕੇਗਾ ਅਤੇ ਖੇਤਾਂ ਨੂੰ ਵੱਧ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਕੈਬਨਿਟ ਮੰਤਰੀ ਦੱਸਿਆ ਕਿ  ਫ਼ਰੀਦਕੋਟ ਦੀਆਂ ਸਮਾਜਿਕ ਸੰਸਥਾਵਾਂ ਅਤੇ ਸਥਾਨਕ ਕਿਸਾਨਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ਰੀਦਕੋਟ ਸ਼ਹਿਰ ਦੇ ਨੇੜੇ ਰਾਜਸਥਾਨ ਫੀਡਰ ਦੀ 12.50 ਕਿਲੋਮੀਟਰ ਬੈੱਡ ਵਿੱਚ ਕੰਕਰੀਟ ਦੀ ਥਾਂ ਇੱਟਾਂ ਦੀ ਲਾਈਨਿੰਗ ਕੀਤੀ ਜਾ ਰਹੀ ਹੈ ਤਾਂ ਜੋ ਭੂਮੀਗਤ ਪਾਣੀ ਦੇ ਰੀਚਾਰਜ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਰੀਲਾਈਨਿੰਗ ਦੇ ਕੰਮ ਤੋਂ ਬਾਅਦ ਨਹਿਰ ਨੂੰ ਸਮਰੱਥਾ ਅਨੁਸਾਰ ਚਲਾਇਆ ਜਾਵੇਗਾ ਅਤੇ ਰਾਜਸਥਾਨ ਨੂੰ ਉਸ ਦੇ ਬਣਦੇ ਹਿੱਸੇ ਅਨੁਸਾਰ ਹੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸਿੰਚਾਈ ਦੇ ਪ੍ਰਬੰਧ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਅਤੇ ਜ਼ਮੀਨੀ ਪਾਣੀ ਦੀ ਸੰਭਾਲ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਰਾਜਸਥਾਨ ਫੀਡਰ ਨਹਿਰ ਦੀ 80 ਕਿਲੋਮੀਟਰ ਰੀਲਾਈਨਿੰਗ ਦਾ ਕੰਮ ਸਾਲ 2023 ਤੱਕ ਸਫ਼ਲਤਾਪੂਰਵਕ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਨਹਿਰ ਦੀ ਬੰਦੀ ਨਾ ਦਿੱਤੇ ਜਾਣ ਕਾਰਨ ਬਾਕੀ ਕੰਮ ਨਹੀਂ ਹੋ ਸਕਿਆ ਸੀ। 

ਹੁਣ ਸਾਲ 2026 ਦੀ ਬੰਦੀ ਦੌਰਾਨ ਬਾਕੀ ਰਹਿੰਦੀ 16.62 ਕਿਲੋਮੀਟਰ ਲਾਈਨਿੰਗ ਦਾ ਕੰਮ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ, ਜਿਸ ‘ਤੇ ਲਗਭਗ 170 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪਾਣੀ ਬਚਾਉਣ ਲਈ 6700 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ ਜਿਸ ਨਾਲ ਸਿੰਚਾਈ ਲਈ ਵਰਤੇ ਜਾਂਦੇ ਨਹਿਰੀ ਪਾਣੀ ਨੂੰ 26 ਫ਼ੀਸਦੀ ਤੋਂ ਵਧਾ ਕੇ 78 ਫ਼ੀਸਦੀ ਕਰ ਦਿੱਤਾ ਗਿਆ ਹੈ ਜਿਸ ਨਾਲ ਕਿਸਾਨਾਂ ਦੇ ਟੇਲਾਂ 'ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ। 

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਕਿਸਾਨ ਨਹਿਰੀ ਪਾਣੀ ਵਰਤ ਕੇ ਆਪਣੇ ਖੇਤਾਂ ਦੀ ਸਿੰਚਾਈ ਕਰ ਰਿਹਾ ਹੈ। ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਫਰੀਦਕੋਟ ਸ਼ਹਿਰ ਨੂੰ ਏਨਾ ਵੱਡਾ ਪ੍ਰਾਜਕੈਟ ਦੇਣ ਲਈ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬੇਨਤੀ 'ਤੇ ਸਰਕਾਰ ਨੇ ਨਹਿਰ ਦਾ ਬੈੱਡ ਕੰਕਰੀਟ ਦੀ ਥਾਂ ਇੱਟਾਂ ਦਾ ਬਣਾਇਆ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਨ੍ਹਾਂ ਨਹਿਰਾਂ ਦੀ ਰੀਲਾਇਨਿੰਗ ਨਾਲ ਇਲਾਕੇ ਵਿੱਚ ਸੇਮ ਦੀ ਸਮੱਸਿਆ ਦਾ ਪੱਕਾ ਹੱਲ ਹੋਵੇਗਾ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਐਸ.ਡੀ.ਐਮ. ਫਰੀਦਕੋਟ ਪੁਨੀਤ ਸ਼ਰਮਾ, ਮੁੱਖ ਇੰਜੀਨੀਅਰ ਨਹਿਰਾਂ ਸ. ਸ਼ੇਰ ਸਿੰਘ, ਨਿਗਰਾਨ ਇੰਜੀਨੀਅਰ ਫਿਰੋਜ਼ਪੁਰ ਨਹਿਰਾਂ ਸ੍ਰੀ ਸੰਦੀਪ ਗੋਇਲ, ਐਕਸੀਅਨ ਰਮਨਪ੍ਰੀਤ ਸਿੰਘ ਮਾਨ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab , Gurdit Singh Sekhon , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD