Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ, ਅੱਜ ਉਹ 25 ਲੋਕਾਂ ਨੂੰ ਵੀ ਇਕੱਠੇ ਨਹੀਂ ਕਰ ਸਕਦੇ : ਭਗਵੰਤ ਸਿੰਘ ਮਾਨ

ਲੋਕਾਂ ਨੇ ਬਾਬਾ ਨਾਨਕ ਦੇ ਪੈਰੋਕਾਰ ਸਮਝ ਕੇ ਜਿਨ੍ਹਾਂ 'ਤੇ ਭਰੋਸਾ ਕੀਤਾ, ਉਨ੍ਹਾਂ ਨੇ ਹੀ ਗੁਰੂ ਸਾਹਿਬ 'ਬਾਣੀ' ਦਾ ਨਿਰਾਦਰ ਕੀਤਾ : ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, Tarn Taran

Web Admin

Web Admin

5 Dariya News

ਤਰਨ ਤਾਰਨ , 07 May 2026

Last updated on: May 08, 2026, 09:43 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਅੱਜ ਅਕਾਲੀਆਂ ਦੇ ਕਾਰਜਕਾਲ ਦੌਰਾਨ 'ਬੇਅਦਬੀ' ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਅਕਾਲੀ ਆਗੂਆਂ ਨੇ ਸਿੱਖ ਸੰਗਤ ਨੂੰ ਇਨਸਾਫ਼ ਤਾਂ ਕੀ ਦੇਣਾ ਸੀ ਬਲਕਿ ਉਲਟਾ ਉਨ੍ਹਾਂ ਨੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ। ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ  ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ  ਪੱਟੀ ਵਿਖੇ ਇਕੱਠ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੇ ਲੋਕ ਕਦੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਪੰਜਾਬ 'ਤੇ ਰਾਜ ਕਰਨਗੇ, ਅੱਜ ਉਹ ਆਪਣੀਆਂ ਮੀਟਿੰਗਾਂ ਲਈ 25 ਲੋਕਾਂ ਨੂੰ ਵੀ ਇਕੱਠਾ ਨਹੀਂ ਕਰ ਪਾ ਰਹੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਖੁਦ 'ਬੇਅਦਬੀ' ਦੀਆਂ ਘਟਨਾਵਾਂ ਵਿੱਚ ਸ਼ਾਮਲ ਰਹੇ ਹਨ, ਜਿਸ ਕਾਰਨ ਉਹ ਕਦੇ ਵੀ ਅਜਿਹਾ ਕਾਨੂੰਨ ਨਹੀਂ ਲਿਆਏ। ਲੋਕ, ਖਾਸ ਕਰਕੇ ਮਾਝਾ ਖੇਤਰ ਦੇ ਲੋਕ, ਉਨ੍ਹਾਂ ਨੂੰ ਬਾਬਾ ਨਾਨਕ ਦੇ ਪੈਰੋਕਾਰ ਸਮਝ ਕੇ ਵੋਟ ਦਿੰਦੇ ਰਹੇ, ਪਰ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 'ਬੇਅਦਬੀ' ਨਾਲ 'ਬਾਣੀ' ਦਾ ਘੋਰ ਅਪਮਾਨ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀ ਸਰਕਾਰ ਵੇਲੇ ਅਜਿਹੇ ਹਾਲਾਤ ਸਨ ਕਿ ਇਸ ਸਬੰਧੀ ਨਾ ਤਾਂ ਕੋਈ ਢੁਕਵੀਂ ਕਾਰਵਾਈ ਕੀਤੀ ਗਈ ਅਤੇ ਨਾ ਹੀ ਕਿਸੇ ਦੋਸ਼ੀ ਦੀ ਪਛਾਣ ਕੀਤੀ ਗਈ ਅਤੇ ਪੁਲਿਸ ਸਿਰਫ਼ ਇਹ ਬਿਆਨ ਦਿੰਦੀ ਰਹੀ ਕਿ ਦੋਸ਼ੀ ਕੋਈ ਅਣਜਾਣ ਵਿਅਕਤੀ ਹਨ।

ਇਸ ਕਾਨੂੰਨ ਨੂੰ ਲੈ ਕੇ ਵਿਰੋਧੀ ਧਿਰ ਦੇ ਸਟੈਂਡ 'ਤੇ ਟਿੱਪਣੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਕਦੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਰਾਜ ਕਰਨਗੇ, ਅੱਜ ਉਨ੍ਹਾਂ ਦੇ ਨਾਲ 25 ਲੋਕ ਵੀ ਨਹੀਂ ਹਨ। ਪੂਰੀ ਦੁਨੀਆ ਇਨ੍ਹਾਂ ਕਾਨੂੰਨਾਂ ਤੋਂ ਖੁਸ਼ ਹੈ, ਪਰ ਸ਼੍ਰੋਮਣੀ ਕਮੇਟੀ ਨੂੰ ਕੰਟਰੋਲ ਕਰਨ ਵਾਲਾ ਇਕਲੌਤਾ ਪਰਿਵਾਰ ਨਾਖੁਸ਼ ਹੈ ਅਤੇ ਕਹਿ ਰਿਹਾ ਹੈ ਕਿ ਪੰਥ ਇਸ ਕਾਨੂੰਨ ਨੂੰ ਮਨਜ਼ੂਰ ਨਹੀਂ ਕਰਦਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਤਾਂ ਸਗੋਂ ਇਸ ਕਾਨੂੰਨ ਦੇ ਲਾਗੂਕਰਨ ਦਾ ਸਵਾਗਤ ਕਰਨਾ ਅਤੇ ਇਸ ਕਦਮ ਦਾ ਸਮਰਥਨ ਕਰਨਾ ਚਾਹੀਦਾ ਹੈ ਤਾਂ ਜੋ ਕੋਈ ਵੀ ਦੁਬਾਰਾ ਅਜਿਹੇ ਘਿਨਾਉਣੇ ਅਪਰਾਧ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਅੱਗੇ ਕਿਹਾ ਕਿ ਇਹ ਗੁਰੂ ਸਾਹਿਬ ਦੇ ਆਸ਼ੀਰਵਾਦ ਅਤੇ ਉਨ੍ਹਾਂ ਵੱਲੋਂ ਬਖ਼ਸੀ ਸਮਰੱਥਾ ਅਤੇ ਸੋਝੀ ਦਾ ਹੀ ਨਤੀਜਾ ਹੈ ਕਿ ਅਸੀਂ ਇਹ ਕਾਨੂੰਨ ਲਾਗੂਕਰਨ ਦੇ ਯੋਗ ਹੋਏ, ਜਿਸਦੀ ਲੋਕ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਮੈਂ ਇੱਥੇ ਸਰਵ ਸ਼ਕਤੀਮਾਨ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਇਆ ਹਾਂ, ਜਿਨ੍ਹਾਂ ਨੇ ਸਾਡੀ ਸਰਕਾਰ ਨੂੰ 'ਬੇਅਦਬੀ' ਵਿਰੁੱਧ ਕਾਨੂੰਨ ਬਣਾਉਣ ਦੀ ਇਹ ਵੱਡੀ ਜ਼ਿੰਮੇਵਾਰੀ ਸੌਂਪੀ। ਉਨ੍ਹਾਂ ਕਿਹਾ ਕਿ ਲੋਕਾਂ ਦੁਆਰਾ ਵਰਸਾਇਆ ਗਿਆ ਅਥਾਹ ਪਿਆਰ ਇਸ ਕਾਨੂੰਨ ਲਈ ਉਨ੍ਹਾਂ ਵੱਲੋਂ ਲਗਾਤਾਰ ਕੀਤੀ ਅਰਦਾਸ ਅਤੇ ਉਨ੍ਹਾਂ ਦੇ ਕਾਨੂੰਨ ਪ੍ਰਤੀ ਸਮਰਥਨ ਨੂੰ ਦਰਸਾਉਂਦਾ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਭਰ ਦੇ ਕਈ ਪ੍ਰਮੁੱਖ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਰਾਜ ਸਰਕਾਰ ਨੇ ਇੱਕ ਬੇਹੱਦ ਮਜ਼ਬੂਤ ਤੇ ਪ੍ਰਭਾਵਸ਼ਾਲੀ ਕਾਨੂੰਨ ਤਿਆਰ ਕੀਤਾ ਹੈ, ਜਿਸ ਨਾਲ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕਰਨ ਦੀ ਹਿੰਮਤ ਵੀ ਨਹੀਂ ਕਰੇਗਾ। ਜੇਕਰ ਭਵਿੱਖ ਵਿੱਚ ਕੋਈ ਅਜਿਹਾ ਅਪਰਾਧ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਹ ਆਪਣੀ ਪੂਰੀ ਜ਼ਿੰਦਗੀ ਮਰਨ ਤੱਕ ਜੇਲ੍ਹ ਵਿੱਚ ਬਿਤਾਏਗਾ।

ਉਨ੍ਹਾਂ ਕਿਹਾ ਕਿ ਇਹ ਕੋਈ ਮੇਰੀ ਪ੍ਰਾਪਤੀ ਨਹੀਂ, ਇਹ ਗੁਰੂ ਸਾਹਿਬ ਦਾ ਆਸ਼ੀਰਵਾਦ ਹੈ, ਜਿਨ੍ਹਾਂ ਨੇ ਇਹ ਸਭ ਸੰਭਵ ਬਣਾਇਆ ਅਤੇ ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ। ਸਰਹੱਦੀ ਖੇਤਰਾਂ ਵਿੱਚ ਵਿਕਾਸ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਪਿਛਲੀਆਂ ਸਰਕਾਰਾਂ ਵੀ ਅਜਿਹਾ ਕਾਨੂੰਨ ਬਣਾ ਸਕਦੀਆਂ ਸਨ, ਪਰ ਉਨ੍ਹਾਂ ਵਿੱਚ ਇੱਛਾ ਸ਼ਕਤੀ ਦੀ ਘਾਟ ਸੀ। ਉਨ੍ਹਾਂ ਨਾਲ ਹੀ ਕਿਹਾ ਕਿ ਰਾਜ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਮਾਝਾ ਖੇਤਰ ਵਿੱਚ ਵਿਕਾਸ ਦੀ ਕੋਈ ਕਮੀ ਨਾ ਰਹੇ।

ਉਨ੍ਹਾਂ ਅੱਗੇ ਕਿਹਾ ਕਿ ਨਵੇਂ ਸਕੂਲ ਅਤੇ ਹਸਪਤਾਲ ਬਣਾਏ ਜਾਣਗੇ, ਜਿੱਥੇ ਢੁਕਵਾਂ ਸਟਾਫ਼ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਅਧਿਆਪਕ ਅਤੇ ਡਾਕਟਰ ਸਰਹੱਦੀ ਖੇਤਰਾਂ ਵਿੱਚ ਡਿਊਟੀ ਤੋਂ ਕਤਰਾਉਂਦੇ ਸਨ ਅਤੇ ਤੁਰੰਤ ਆਪਣੇ ਤਬਾਦਲੇ ਦੀ ਮੰਗ ਕਰਦੇ ਸਨ, ਪਰ ਹੁਣ ਅਜਿਹਾ ਨਹੀਂ ਹੈ। ਸਰਕਾਰੀ ਸੇਵਾਵਾਂ ਵਿੱਚ ਸੁਧਾਰਾਂ ਬਾਰੇ ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇੱਕ ਕਾਨੂੰਨ ਲਿਆਂਦਾ ਹੈ ਜਿਸ ਵਿੱਚ ਸਰਕਾਰੀ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਨੌਕਰੀਆਂ ਦੀ ਕਨਫਰਮੇਸ਼ਨ ਹੋਣ ਤੋਂ ਪਹਿਲਾਂ ਘੱਟੋ-ਘੱਟ ਦੋ ਸਾਲ ਸਰਹੱਦੀ ਖੇਤਰਾਂ ਵਿੱਚ ਡਿਊਟੀ ਨਿਭਾਉਣੀ ਹੋਵੇਗੀ ਅਤੇ ਇਹੀ ਸ਼ਰਤ ਡਾਕਟਰਾਂ 'ਤੇ ਵੀ ਲਾਗੂ ਹੁੰਦੀ ਹੈ।

ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਰੰਗਲਾ ਪੰਜਾਬ ਬਣਾਉਣ ਲਈ ਸਖ਼ਤ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ 2022 ਵਿੱਚ ਲੋਕਾਂ ਦੁਆਰਾ ਮੈਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਰਿਹਾ ਹਾਂ, ਅਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ।

ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਜਿੱਥੇ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ, ਬੱਚਿਆਂ ਲਈ ਸ਼ਾਨਦਾਰ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ, 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਸ਼ਹਿਰ ਸਾਫ਼-ਸੁਥਰੇ ਹੋ ਰਹੇ ਹਨ, ਸੀਵਰੇਜ ਸਿਸਟਮ ਅਪਗ੍ਰੇਡ ਕੀਤਾ ਜਾ ਰਿਹਾ ਹੈ, ਹਸਪਤਾਲਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ ਅਤੇ ਹਰ ਪਰਿਵਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਇਲਾਜ ਪ੍ਰਾਪਤ ਕਰ ਸਕਦਾ ਹੈ।

ਕਿਸਾਨਾਂ ਲਈ ਸਮਰਥਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਮੁਫ਼ਤ ਬਿਜਲੀ ਮਿਲ ਰਹੀ ਹੈ। ਸੂਬਾ ਸਰਕਾਰ ਨੇ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਹਨ ਅਤੇ ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦਾ ਪਾਣੀ ਹਰ ਖੇਤ ਅਤੇ ਟੇਲਾਂ ਤੱਕ ਪਹੁੰਚੇ।

 

Tags: Bhagwant Mann , Bhagwant Singh Mann , AAP Punjab , Chief Minister Of Punjab , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD