Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਮੁੱਖ ਮੰਤਰੀ ਦਾ ਬਿਆਨ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਲਾਂਬੂ ਲਗਾਉਣ ਦੀ ਆਪ ਦੀ ਡੂੰਘੀ ਸਾਜਿਸ ਦਾ ਹਿੱਸਾ : ਸੁਨੀਲ ਜਾਖੜ

ਆਪ ਪੰਜਾਬ ਦੇ ਭਾਈਚਾਰੇ ਨੂੰ ਤੋੜ ਕੇ ਇੱਥੇ ਕਰਵਾਉਣਾ ਚਾਹੁੰਦੀ ਹੈ ਫਸਾਦ

Sunil Jakhar, Ashwani Sharma, Vineet Joshi, BJP Punjab, Protest

Web Admin

Web Admin

5 Dariya News

ਚੰਡੀਗੜ੍ਹ , 07 May 2026

Last updated on: May 08, 2026, 09:51 IST

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਬੰਬ ਧਮਾਕਿਆਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਤੋਂ  ਗੁੰਮਰਾਹਕੁੰਨ ਬਿਆਨ ਦਿਵਾ ਕੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਕੇ ਇੱਥੇ ਫਸਾਦ ਕਰਵਾਉਣਾ ਚਾਹੁੰਦੇ ਹਨ ਪਰ ਭਾਜਪਾ ਉਨ੍ਹਾਂ ਦੀਆਂ ਇੰਨ੍ਹਾਂ ਕੋਸ਼ਿਸਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ। ਮੁੱਖ ਮੰਤਰੀ ਵੱਲੋਂ ਧਮਾਕਿਆਂ ਪਿੱਛੇ ਬੀਜੇਪੀ ਦਾ ਹੱਥ ਹੋਣ ਦੇ ਲਗਾਏ ਬੇਬੁਨਿਆਦ ਦੋਸ਼ਾਂ ਤੋਂ ਬਾਅਦ ਅੱਜ ਪਾਰਟੀ ਵਫਦ ਡੀਜੀਪੀ ਦਫ਼ਤਰ ਵਿਖੇ ਮੁੱਖ ਮੰਤਰੀ ਵੱਲੋਂ ਦਿੱਤੇ ਬਿਆਨ ਦੀ ਸਾਜਿਸ ਦੀ ਜਾਂਚ ਦੀ ਮੰਗ ਲੈਕੇ ਗਿਆ ਸੀ।

ਵਫਦ ਨੇ ਪੁਲਿਸ ਹੈਡਕੁਆਰਟਰ ਵਿਖੇ ਆਪਣੀਆ ਗ੍ਰਿਫਤਾਰੀਆਂ ਵੀ ਪੇਸ਼ ਕੀਤੀਆਂ ਤੇ ਕਿਹਾ ਕਿ ਜੇਕਰ ਕੋਈ ਸਬੂਤ ਹੈ ਤਾਂ ਕਾਰਵਾਈ ਕਰੋ ਤੇ ਨਹੀਂ ਤਾਂ ਮੁੱਖ ਮੰਤਰੀ ਸਮੇਤ ਆਪ ਆਗੂਆਂ ਨੂੰ ਜਾਂਚ ਵਿਚ ਸ਼ਾਮਿਲ ਕਰਕੇ ਉਨ੍ਹਾਂ ਵੱਲੋਂ ਦਿੱਤੇ ਜਾ ਰਹੇ ਗੈਰ ਜਿੰਮੇਵਾਰ ਬਿਆਨਾਂ ਤੇ ਕਾਰਵਾਈ ਕੀਤੀ ਜਾਵੇ। ਸੁਨੀਲ ਜਾਖੜ ਨੇ ਮੁੱਖ ਮੰਤਰੀ ਦੇ ਬੰਬ ਧਮਾਕਿਆਂ ਸਬੰਧੀ ਇਸ ਬਿਆਨ ਨੂੰ ਨਾ ਸਿਰਫ ਭਾਈਚਾਰਕ ਸਾਂਝ ਲਈ ਖਤਰਾ ਦੱਸਿਆ ਸਗੋਂ ਇਸ ਨੂੰ ਦੇ਼ਸ ਧ੍ਰੋਹ ਆਖਦਿਆਂ ਕਿਹਾ ਕਿ ਹੁਣ ਕੌਮਾਂਤਰੀ ਮੰਚਾਂ ਤੇ ਜਦ ਕਦੀ ਵੀ ਭਾਰਤ ਆਂਤਕਵਾਦ ਲਈ ਪਾਕਿਸਤਾਨ ਖਿਲਾਫ ਬੋਲੇਗਾ ਤਾਂ ਕੀ ਉਹ ਮੁੱਖ ਮੰਤਰੀ ਦੀ ਇਹ ਵੀਡੀਓ ਨਹੀਂ ਚਲਾਉਣਗੇ।

ਉਨ੍ਹਾਂ ਨੇ ਕਿਹਾ ਕਿ ਇਹ ਬਿਆਨ ਦੇਕੇ ਮੁੱਖ ਮੰਤਰੀ ਨੇ ਕੌਮਾਂਤਰੀ ਪੱਧਰ ਤੇ ਵੀ ਭਾਰਤ ਦੀ ਸ਼ਾਖ ਨੂੰ ਵੱਟਾ ਲਗਾਇਆ ਹੈ। ਇਕ ਪਾਸੇ ਸੂਬੇ ਦਾ ਡੀਜੀਪੀ ਆਖ ਰਿਹਾ ਹੈ ਕਿ ਧਮਾਕਿਆਂ ਪਿੱਛੇ ਪਾਕਿਸਤਾਨ ਦੀ ਏਂਜਸੀ ਹੈ ਤੇ ਦੁਜੇ ਪਾਸੇ ਮੁੱਖ ਮੰਤਰੀ ਪਾਕਿਸਤਾਨ ਨੂੰ ਕਲੀਨ ਚਿੱਟ ਦੇ ਰਹੇ ਹਨ, ਇਸ ਲਈ ਉਨ੍ਹਾਂ ਖਿਲਾਫ ਦੇਸ਼ ਧ੍ਰੋਹ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ। ਸੁਨੀਲ ਜਾਖੜ ਨੇ ਕਿਹਾ ਕਿ ਅਸਲ ਵਿਚ ਮੁੱਖ ਮੰਤਰੀ ਹਮੇਸਾਂ ਵਾਂਗ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਵੱਡੀ ਸਾਜਿਸ ਦਾ ਇਕ ਮੋਹਰਾ ਬਣ ਕੇ ਇਹ ਬਿਆਨ ਦੇ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਇਸ ਪਿੱਛੇ ਆਪ ਸੁਪਰੀਮੋ ਦੀ ਮੰਸਾਂ ਪੰਜਾਬ ਵਿਚ ਫਿਰਕੂ ਦੰਗੇ ਕਰਵਾਉਣਾ ਹੈ ਅਤੇ ਆਪ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤਾਰ ਤਾਰ ਕਰਕੇ ਆਪਣੀਆਂ ਸਿਆਸੀ ਰੋਟੀਆਂ ਸੇਕਣੀਆਂ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰਾਂ ਸਮੂਚੀ ਆਪ ਪਾਰਟੀ ਇਸ ਮੁੱਦੇ ਤੇ ਇਕੋ ਜਿਹੇ ਬਿਆਨ ਦੇ ਰਹੀ ਹੈ ਇਹ ਸਾਬਤ ਕਰਦਾ ਹੈ ਕਿ ਇਹ ਪਾਰਟੀ ਦੀ ਉੱਚ ਲੀਡਰਸ਼ਿਪ ਦੀ ਸਾਜਿਸ ਦਾ ਹਿੱਸਾ ਹੈ ਤਾਂਕਿ ਇਸ ਤਰੀਕੇ ਨਾਲ ਪੰਜਾਬ ਵਿਚ ਨਫਰਤ ਦੇ ਬੀਜ ਬੀਜੇ ਜਾ ਸਕਨ।

ਉਨ੍ਹਾਂ ਨੇ ਕਿਹਾ ਕਿ 2017 ਦੀਆਂ ਚੋਣਾਂ ਸਮੇਂ ਅਰਵਿੰਦ ਕੇਜਰੀਵਾਲ ਖੁਦ ਆਂਤਕਵਾਦੀਆਂ ਦੇ ਘਰਾਂ ਵਿਚ ਰੁਕਦੇ ਰਹੇ ਹਨ ਅਤੇ ਉਹੀ ਲੋਕ ਇਕ ਰਾਸ਼ਟਰਵਾਦੀ ਪਾਰਟੀ ਤੇ ਅੱਜ ਦੋਸ਼ ਲਗਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਵੱਡੀ ਤਾਕਤ ਇੱਥੋਂ ਦੀ ਭਾਈਚਾਰਕ ਸਾਂਝ ਹੈ ਅਤੇ ਭਾਜਪਾ ਇਸ ਸਾਂਝ ਨੂੰ ਤੋੜਨ ਦੀ ਆਗਿਆ ਕਿਸੇ ਨੂੰ ਨਹੀਂ ਦੇਵੇਗੀ। ਮੁੱਖ ਮੰਤਰੀ ਜੋ ਪਹਿਲਾਂ ਹੀ ਵਿਧਾਨ ਸਭਾ ਵਿਚ ਮਦਹੋਸ ਹਾਲਤ ਵਿਚ ਜਾ ਕੇ ਮੁੱਖ ਮੰਤਰੀ ਬਣੇ ਰਹਿਣ ਦਾ ਹੱਕ ਗੁਆ ਚੁੱਕੇ ਸਨ ਜਦ ਕਿ ਪੰਜਾਬ ਦੇ ਭਾਈਚਾਰਕ ਤਾਣੇਬਾਣੇ ਨੂੰ ਲਾਂਬੂ ਲਗਾਉਣ ਵਾਲਾ ਇਹ ਤਾਜਾ ਬਿਆਨ ਦੇਕੇ ਉਨ੍ਹਾਂ ਨੇ ਮੁੜ ਆਪਣੀ ਅਯੋਗਤਾ ਸਿੱਧ ਕਰ ਦਿੱਤੀ ਹੈ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਜੇਕਰ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਬੰਬਾਂ ਸਬੰਧੀ ਦਿੱਤੇ ਬਿਆਨ ਤੇ ਉਨ੍ਹਾਂ ਖਿਲਾਫ ਪਰਚਾ ਦਰਜ ਕਰਕੇ ਪੁੱਛਗਿੱਛ ਹੋ ਸਕਦੀ ਹੈ ਤਾਂ ਮੁੱਖ ਮੰਤਰੀ ਤੇ ਉਨ੍ਹਾਂ ਦੇ ਆਗੂ ਕਾਨੂੰਨ ਤੋਂ ਕਿਵੇਂ ਉਪਰ ਹੋ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੋਲ ਕੋਈ ਸਬੂਤ ਹੈ ਤਾਂ ਕਾਰਵਾਈ ਕਰਨ ਨਹੀਂ ਤਾਂ ਮੁੱਖ ਮੰਤਰੀ ਖਿਲਾਫ ਕਾਰਵਾਈ ਹੋਵੇ ਅਤੇ ਇਸ ਜਾਂਚ ਵਿਚ ਆਪ ਸੁਪਰੀਮੋ ਨੂੰ ਸ਼ਾਮਿਲ ਕੀਤਾ ਜਾਵੇ ਕਿਉਂਕਿ ਸਮੂਚੀ ਆਪ ਪਾਰਟੀ ਇਕੋ ਤਰਜ ਦੇ ਪੰਜਾਬ ਦੀ ਸਾਂਤੀ ਭੰਗ ਕਰਨ ਲਈ ਇਸ ਤਰਾਂ ਦੇ ਬਿਆਨ ਦੇ ਰਹੀ ਹੈ।

ਭਾਜਪਾ ਪ੍ਰਧਾਨ ਨੇ ਅੱਗੇ ਕਿਹਾ ਕਿ ਇਸ ਸਬੰਧੀ ਉਹ ਭਾਰਤ ਸਰਕਾਰ ਨੂੰ ਵੀ ਲਿਖਣਗੇ ਤਾਂਕਿ ਐਨਆਈਏ ਰਾਹੀਂ ਮੁੱਖ ਮੰਤਰੀ ਦੇ ਇਸ ਬਿਆਨ ਦੀ ਜਾਂਚ ਕਰਵਾਈ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਭਾਈਚਾਰੇ ਨੂੰ ਬਚਾਉਣ ਅਤੇ ਆਪ ਦੀਆਂ ਫਿਰਕੂ ਕੋਸ਼ਿਸਾਂ ਨੂੰ ਰੋਕਣ ਲਈ ਪਾਰਟੀ ਹਰ ਹੀਲਾ ਵਰਤੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਕੋਰ ਗਰੁੱਪ ਦੇ ਮੈਂਬਰਾਂ ਵਿਧਾਇਕ ਜੰਗੀ ਲਾਲ ਮਹਾਜਨ, ਇਕਬਾਲ ਸਿੰਘ ਲਾਲਪੁਰਾ, ਮਨੋਰੰਜਨ ਕਾਲੀਆ, ਤੀਕਸ਼ਨ ਸੂਦ, ਰਾਣਾ ਸੋਢੀ, ਕੇਵਲ ਢਿੱਲੋਂ, ਬੀਬੀ ਅਮਨਜੋਤ ਰਾਮੂਵਾਲੀਆ, ਐੱਸ.ਐੱਸ. ਵਿਰਕ, ਪੀ.ਐੱਸ. ਗਿੱਲ, ਰਾਕੇਸ਼ ਰਾਠੌਰ, ਪਰਮਿੰਦਰ ਸਿੰਘ ਬਰਾੜ, ਐਨ.ਕੇ. ਵਰਮਾ ਅਤੇ ਵਿਨੀਤ ਜੋਸ਼ੀ ਸਮੇਤ ਹੋਰ ਸੀਨਿਅਰ ਆਗੂ ਵੀ ਹਾਜਰ ਸਨ।

 

Tags: Sunil Jakhar , Ashwani Sharma , Vineet Joshi , BJP Punjab , Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD