Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ : ਕੁਲਦੀਪ ਧਾਲੀਵਾਲ

ਭਾਜਪਾ ਚੋਣ ਫਾਇਦੇ ਲਈ ਪੰਜਾਬ ਵਿੱਚ ਅੱਤਵਾਦੀ ਹਮਲੇ ਕਰਵਾ ਕੇ ਡਰ ਦਾ ਮਾਹੌਲ ਬਣਾ ਰਹੀ ਹੈ:ਧਾਲੀਵਾਲ

Kuldeep Singh Dhaliwal, AAP Punjab

Web Admin

Web Admin

5 Dariya News

ਚੰਡੀਗੜ੍ਹ/ਅਮ੍ਰਿਤਸਰ , 07 May 2026

Last updated on: May 08, 2026, 11:14 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿਛਲੇ ਦਿਨੀਂ ਪੰਜਾਬ ਵਿੱਚ ਹੋਏ ਧਮਾਕਿਆਂ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਪੂਰੇ ਪੰਜਾਬ ਅਤੇ ਭਾਰਤ ਲਈ ਚਿੰਤਾ ਦਾ ਵਿਸ਼ਾ ਹੈ ਕਿ ਆਖਿਰ ਜਦੋਂ ਵੀ ਦੇਸ਼ ਜਾਂ ਕਿਸੇ ਰਾਜ ਵਿੱਚ ਚੋਣਾਂ ਨੇੜੇ ਆਉਂਦੀਆਂ ਹਨ, ਉਦੋਂ ਹੀ ਇਹ ਬੰਬ ਧਮਾਕੇ ਅਤੇ ਅੱਤਵਾਦੀ ਹਮਲੇ ਕਿਉਂ ਹੁੰਦੇ ਹਨ?

ਧਾਲੀਵਾਲ ਨੇ  ਕਿ ਚੋਣਾਂ ਤੋਂ ਠੀਕ ਪਹਿਲਾਂ ਕੇਂਦਰ ਦੀ ਭਾਜਪਾ ਸਰਕਾਰ ਜਨਤਾ ਨੂੰ ਡਰਾ ਕੇ ਅਤੇਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ  ਗੰਦੀ ਰਾਜਨੀਤੀ ਕਰ ਰਹੀ ਹੈ। ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਿਲਸਿਲੇਵਾਰ ਹਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਚਾਹੇ ਪਠਾਨਕੋਟ ਏਅਰਬੇਸ ਦਾ ਹਮਲਾ ਹੋਵੇ, ਪੁਲਵਾਮਾ, ਦੀਨਾਨਗਰ ਜਾਂ ਪਹਿਲਗਾਮ ਦਾ ਹਮਲਾ ਹੋਵੇ, ਇਨ੍ਹਾਂ ਸਾਰੀਆਂ ਘਟਨਾਵਾਂ ਵਿੱਚ ਸਾਡੇ ਬਹਾਦਰ ਜਵਾਨ ਸ਼ਹੀਦ ਹੋਏ ਹਨ। 

ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਹ ਸਾਰੀਆਂ ਘਟਨਾਵਾਂ ਚੋਣਾਂ ਦੇ ਸਮੇਂ ਹੀ ਕਿਉਂ ਵਾਪਰਦੀਆਂ ਹਨ?ਉਨ੍ਹਾਂ ਭਾਜਪਾ 'ਤੇ ਸਿੱਧਾ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਅਤੇ ਉਸ ਦਾ 'ਗੁੰਡਾ ਗਿਰੋਹ' ਚੋਣ ਲਾਭ ਲਈ ਕੇਂਦਰੀ ਏਜੰਸੀਆਂ ਰਾਹੀਂ ਸਰਗਰਮ ਹੋ ਜਾਂਦਾ ਹੈ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਸ਼ਹਿ ਦੇ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦਾ ਹੈ। ਬੀਐੱਸਐੱਫ ਦੇ ਅਧਿਕਾਰ ਖੇਤਰ 'ਤੇ ਹਮਲਾ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜਦੋਂ ਗ੍ਰਹਿ ਮੰਤਰਾਲੇ ਨੇ ਬੀ.ਐੱਸ.ਐੱਫ. ਦਾ ਦਾਇਰਾ ਵਧਾ ਕੇ 50 ਕਿਲੋਮੀਟਰ ਕੀਤਾ ਸੀ, ਉਦੋਂ ਤਰਕ ਦਿੱਤਾ ਗਿਆ ਸੀ ਕਿ ਇਹ ਡਰੋਨ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਜ਼ਰੂਰੀ ਹੈ, ਪਰ ਅੱਜ ਹਕੀਕਤ ਸਭ ਦੇ ਸਾਹਮਣੇ ਹੈ। 

ਸਾਡੇ ਜਵਾਨ ਸਰਹੱਦ 'ਤੇ ਪੂਰੀ ਮੁਸਤੈਦੀ ਨਾਲ ਖੜ੍ਹੇ ਹਨ ਅਤੇ ਸ਼ਹਾਦਤ ਦੇ ਰਹੇ ਹਨ, ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਅੱਜ ਤੱਕ ਆਧੁਨਿਕ ਤਕਨੀਕ ਅਤੇ 'ਐਂਟੀ-ਡਰੋਨ ਸਿਸਟਮ' ਮੁਹੱਈਆ ਨਹੀਂ ਕਰਵਾਇਆ। ਕੇਂਦਰ ਦੀ ਨਾਕਾਮੀ ਕਾਰਨ ਸਰਹੱਦ ਪਾਰੋਂ ਆਉਣ ਵਾਲੇ ਡਰੋਨ ਜਵਾਨਾਂ ਦੇ ਸਿਰਾਂ ਦੇ ਉੱਪਰੋਂ ਲੰਘ ਜਾਂਦੇ ਹਨ ਅਤੇ ਸਾਡੀਆਂ ਸੁਰੱਖਿਆ ਏਜੰਸੀਆਂ ਬੇਵੱਸ ਨਜ਼ਰ ਆਉਂਦੀਆਂ ਹਨ।

ਉਨ੍ਹਾਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਰ-ਵਾਰ ਲਿਖਤੀ ਪੱਤਰਾਂ ਰਾਹੀਂ ਕੇਂਦਰ ਤੋਂ ਹਾਈ-ਟੈਕ ਹਥਿਆਰਾਂ ਅਤੇ ਐਂਟੀ-ਡਰੋਨ ਤਕਨੀਕ ਦੀ ਮੰਗ ਕੀਤੀ ਹੈ, ਪਰ ਕੇਂਦਰ ਸਰਕਾਰ ਨੇ ਜਾਣਬੁੱਝ ਕੇ ਪੰਜਾਬ ਦੀ ਸੁਰੱਖਿਆ ਨੂੰ ਨਜ਼ਰਅੰਦਾਜ਼ ਕੀਤਾ ਹੈ। ਧਾਲੀਵਾਲ ਨੇ ਪੁੱਛਿਆ ਕਿ ਕੀ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਦੀ 532 ਕਿਲੋਮੀਟਰ ਲੰਬੀ ਸਰਹੱਦ ਨੂੰ ਅਸੁਰੱਖਿਅਤ ਰੱਖਣਾ ਚਾਹੁੰਦੀ ਹੈ ਤਾਂ ਜੋ ਆਪਣੀਆਂ ਸਿਆਸੀ ਰੋਟੀਆਂ ਸੇਕ ਸਕੇ?

ਧਾਲੀਵਾਲ ਨੇ ਅੰਤ ਵਿੱਚ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਪਠਾਨਕੋਟ ਤੋਂ 3 ਏਕੇ-47, ਪਿਸਤੌਲ ਅਤੇ ਭਾਰੀ ਮਾਤਰਾ ਵਿੱਚ ਕਾਰਤੂਸ ਬਰਾਮਦ ਕੀਤੇ ਹਨ, ਜੋ ਡਰੋਨ ਰਾਹੀਂ ਭੇਜੇ ਗਏ ਸਨ। ਇਹ ਸਾਫ ਕਰਦਾ ਹੈ ਕਿ ਸਾਜ਼ਿਸ਼ ਡੂੰਘੀ ਹੈ। ਉਨ੍ਹਾਂ ਭਾਜਪਾ ਨੂੰ ਸਵਾਲ ਕੀਤਾ ਕਿ ਪਿਛਲੇ ਸਾਰੇ ਹਮਲਿਆਂ ਦੀ ਜਾਂਚ ਦਾ ਕੀ ਹੋਇਆ? 

ਕੇਂਦਰ ਸਰਕਾਰ ਸਿਰਫ ਜਾਂਚ ਦਾ ਢੌਂਗ ਕਰਦੀ ਹੈ ਅਤੇ ਬਾਅਦ ਵਿੱਚ ਫਾਈਲਾਂ ਨੂੰ ਠੰਡੇ ਬਸਤੇ ਵਿੱਚ ਪਾ ਦਿੰਦੀ ਹੈ। ਇਹ ਸਪੱਸ਼ਟ ਹੈ ਕਿ ਇਹ ਹਮਲੇ ਅਤੇ ਸਾਜ਼ਿਸ਼ਾਂ ਭਾਜਪਾ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ, ਜਿਸ ਦਾ ਮਕਸਦ ਸਿਰਫ ਚੋਣਾਂ ਜਿੱਤਣਾ ਹੈ, ਨਾ ਕਿ ਦੇਸ਼ ਦੀ ਸੁਰੱਖਿਆ।

 

 

Tags: Kuldeep Singh Dhaliwal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD