Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰਿੰਸੀਪਲ ਬੁੱਧ ਰਾਮ ਵੱਲੋਂ ਹਲਕਾ ਬੁਢਲਾਡਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

Principal Budh Ram, AAP Punjab

Web Admin

Web Admin

5 Dariya News

ਮਾਨਸਾ , 07 May 2026

Last updated on: May 08, 2026, 13:14 IST

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਬੁਢਲਾਡਾ ਸ਼ਹਿਰ ਵਿਚ 4 ਥਾਵਾਂ 'ਤੇ ਟੱਕ ਲਗਾ ਕੇ ਵੱਖ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਵਾਰਡ 19 ਵਿੱਚ ਵਿਸ਼ਾਲ ਰਿਸ਼ੀ ਵਾਲੀ ਗਲੀ, ਚੌੜੀ ਗਲੀ ਵਿੱਚੋ ਪਾਣੀ ਦੀ ਨਿਕਾਸੀ ਦੇ ਪੱਕੇ ਪ੍ਰਬੰਧ ਕੀਤੇ ਜਾ ਰਹੇ ਹਨ। ਵਾਟਰ ਵਰਕਸ ਵਿਚਲੇ ਪਾਰਕ ਵਿੱਚ ਵਾਧਾ ਕਰਨ ਲਈ 50 ਲੱਖ ਦੀ ਗਰਾਂਟ ਜਾਰੀ ਕੀਤੀ ਗਈ ਹੈ ਅਤੇ 6 ਲੱਖ ਦੀ ਲਾਗਤ ਨਾਲ ਸੈਣੀ ਭਾਈਚਾਰੇ ਦੀ ਧਰਮਸ਼ਾਲਾ ਦਾ ਸ਼ੈੱਡ ਬਣਾਇਆ ਜਾ ਰਿਹਾ ਹੈ। 

ਇਸ ਤੋਂ ਇਲਾਵਾ ਕੁਲਾਣਾ ਰੋਡ 'ਤੇ 20 ਲੱਖ ਰੁਪਏ ਦੀ ਲਾਗਤ ਨਾਲ ਅੰਬੇਡਕਰ ਭਵਨ ਦਾ ਨਿਰਮਾਣ, ਬਾਜੀਗਰ ਅਤੇ ਪਰਜਾਪਤ ਧਰਮਸ਼ਾਲਾ ਦੀ ਮੁਰੰਮਤ, ਵਾਰਡ 17 ਵਿੱਚ ਜੀਵਨ ਬਸਤੀ ਵਿੱਚ ਸ਼ੈੱਡ ਦੇ ਕੰਮ ਸਮੇਤ 12 ਸੜਕਾਂ ਦਾ ਨਵੀਨੀਕਰਨ ਕੀਤਾ ਗਿਆ ਹੈ।ਵਿਧਾਇਕ ਬੁੱਧ ਰਾਮ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੱਲ੍ਹ ਹੀ ਬੁਢਲਾਡਾ, ਬੋਹਾ ਅਤੇ ਬਰੇਟਾ ਦੇ ਵਿਕਾਸ ਕਾਰਜਾਂ ਲਈ ਮਿਊਂਸਪਲ ਫੰਡ ਵਿੱਚੋ 5.57 ਕਰੋੜ ਦੀ ਰਕਮ ਜਾਰੀ ਕੀਤੀ ਹੈ ਜਿਸ ਤਹਿਤ ਹਲਕਾ ਬੁਢਲਾਡਾ ਦੇ ਇੰਨ੍ਹਾਂ ਤਿੰਨੋ ਸ਼ਹਿਰਾਂ ਵਿੱਚ ਕੋਈ ਵੀ ਗਲੀ ਕੱਚੀ ਨਹੀ ਰਹੇਗੀ। 

ਉਨ੍ਹਾਂ ਦੱਸਿਆ ਕਿ ਇਸ ਤੋ ਇਲਾਵਾ 10 ਕਰੋੜ ਸਪੈਸ਼ਲ ਅਸਿਸਟੈਂਟ ਸਕੀਮ ਦੀ ਗਰਾਂਟ ਵੀ ਜਾਰੀ ਕੀਤੀ ਗਈ ਹੈ ਜਿਸ ਦੇ ਟੈਂਡਰ ਲੱਗ ਗਏ ਹਨ। ਤਿੰਨੇ ਸ਼ਹਿਰਾਂ ਬੁਢਲਾਡਾ, ਬੋਹਾ ਅਤੇ ਬਰੇਟਾ ਵਿੱਚ ਪੀਣ ਵਾਲੇ ਪਾਣੀ ਦੀ ਪਾਇਪ ਘਰ ਘਰ ਤੱਕ ਪਹੁੰਚਾਉਣ ਲਈ 7 ਕਰੋੜ ਖ਼ਰਚੇ ਗਏ ਹਨ। ਹੁਣ ਤੱਕ 1.22 ਕਰੋੜ ਨਾਲ ਇੰਨ੍ਹਾਂ ਸ਼ਹਿਰਾਂ ਦੇ ਸੀਵਰੇਜ਼ ਦੀ ਸੁਪਰ ਸਕਸ਼ਨ ਮਸ਼ੀਨ ਨਾਲ ਸਫਾਈ ਕੀਤੀ ਜਾ ਰਹੀ ਹੈ। 

ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਸਨੀਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈ ਹਨ।

 

Tags: Principal Budh Ram , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD