Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਰਾਹੀਂ ਹੋਵੇਗਾ ਪ੍ਰੋਜੈਕਟ ਮੁਕੰਮਲ

Kuljit Singh Randhawa, AAP Punjab, Lalru

Web Admin

Web Admin

5 Dariya News

ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 07 May 2026

Last updated on: May 08, 2026, 13:19 IST

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਲੈਹਲੀ ਵਿਖੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਨਵੇਂ ਪਾਣੀ ਦੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਰਾਹੀਂ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਇਸ ਨਵੇਂ ਟਿਊਬਵੈੱਲ ਨੂੰ ਸਥਾਪਿਤ ਕੀਤਾ ਜਾਵੇਗਾ, ਜਿਸ ਨਾਲ ਪਿੰਡ ਵਾਸੀਆਂ ਨੂੰ ਪੀਣ ਲਈ ਸਾਫ਼-ਸੁਥਰਾ ਪਾਣੀ ਉਪਲਬਧ ਹੋ ਸਕੇਗਾ।  

ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪਾਣੀ ਵਰਗੀ ਅਤਿ-ਜ਼ਰੂਰੀ ਸਹੂਲਤ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪਿੰਡ ਲੈਹਲੀ ਵਿੱਚ ਨਵੇਂ ਟਿਊਬਵੈੱਲ ਦੀ ਸਥਾਪਨਾ ਨਾਲ ਇਲਾਕੇ ਵਿੱਚ ਪਾਣੀ ਦੀ ਸਪਲਾਈ ਹੋਰ ਸੁਚਾਰੂ ਹੋਵੇਗੀ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਆਮ ਆਦਮੀ ਪਾਰਟੀ ਦੀ ਟੀਮ, ਸਥਾਨਕ ਪਿੰਡ ਵਾਸੀ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਰਹੇ।

 

Tags: Kuljit Singh Randhawa , AAP Punjab , Lalru

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD