Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਹਰਚੰਦ ਸਿੰਘ ਬਰਸਟ ਵੱਲੋਂ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬੈਠਕ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਵਿਸਤਾਰ ਪੂਰਵਕ ਹੋਈ ਚਰਚਾ, ਹਰਚੰਦ ਸਿੰਘ ਬਰਸਟ ਨੇ ਦਿੱਤਾ ਜਲਦ ਹੱਲ ਦਾ ਭਰੋਸਾ

Harchand Singh Barsat, AAP Punjab

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 07 May 2026

Last updated on: May 08, 2026, 13:32 IST

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਬੋਰਡ ਦੇ ਮੁੱਖ ਦਫ਼ਤਰ ਵਿਖੇ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਬੈਠਕ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। 

ਮੀਟਿੰਗ ਦੌਰਾਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨੇ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਬਾਰੇ ਚੇਅਰਮੈਨ, ਮੰਡੀ ਬੋਰਡ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਇਹਨਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਮੰਗ ਕੀਤੀ। ਯੂਨੀਅਨ ਦੀਆਂ ਗੱਲਾਂ ਨੂੰ ਹਮਦਰਦੀ ਨਾਲ ਸੁਣਦਿਆਂ ਸ. ਹਰਚੰਦ ਸਿੰਘ ਬਰਸਟ ਨੇ ਮੌਕੇ 'ਤੇ ਹੀ ਮੌਜੂਦ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। 

ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਨੂੰ ਹਮੇਸ਼ਾ ਸਰਵਉੱਚ ਰੱਖਦੀ ਹੈ। ਭਵਿੱਖ ਵਿੱਚ ਵੀ ਮੁਲਾਜ਼ਮਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹ ਮੁਲਾਜਮਾਂ ਦੀ ਬਿਹਤਰੀ ਲਈ ਲਗਾਤਾਰ ਕਾਰਜਸ਼ੀਲ ਰਹਿਣਗੇ।

ਇਸ ਮੌਕੇ ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਅਮਨਦੀਪ ਸਿੰਘ ਚੀਫ਼ ਇੰਜੀਨੀਅਰ ਅਤੇ ਯੂਨੀਅਨ ਵੱਲੋਂ ਰਣਜੀਤ ਸਿੰਘ ਰਾਣੁਆ, ਰਮਨ ਕੁਮਾਰ ਸ਼ਰਮਾ, ਕੁਲਦੀਪ ਸਿੰਘ, ਗੁਰਿੰਦਰ ਸਿੰਘ ਗੁਰੀ, ਰਾਜੂ ਸਿੰਘ, ਵਿਜੇ ਕੁਮਾਰ, ਰਮੇਸ਼ ਕੁਮਾਰ, ਵਿਨੋਦ ਕੁਮਾਰ, ਕ੍ਰਿਸ਼ਨ ਸਿੰਘ, ਬਲਕਾਰ ਸਿੰਘ ਸਮੇਤ ਹੋਰ ਨੁਮਾਇੰਦੇ ਵੀ ਮੌਜੂਦ ਰਹੇ।

 

Tags: Harchand Singh Barsat , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD