Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਾਗਰ ਸੇਤੀਆ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਅਧੀਨ ਜਿਲ੍ਹਾ ਪੱਧਰੀ ਕਮੇਟੀ ਵਲੋਂ ਚੁੱਕੇ ਕਦਮਾਂ ਦੀ ਸਮੀਖਿਆ

ਓਟ ਕਲੀਨਿਕ, ਨਿੱਜੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਦੀ ਰੈਗੂਲਰ ਚੈਕਿੰਗ ਕਰਨ ਦੀ ਹਦਾਇਤ-ਸਾਗਰ ਸੇਤੀਆ

Sagar Setia, DC Moga, Deputy Commissioner Moga, Moga

Gurpreet Singh

Gurpreet Singh

5 Dariya News

ਮੋਗਾ , 08 May 2026

Last updated on: May 08, 2026, 15:03 IST

ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਉਹਨਾਂ ਨਾਲ ਪੁਲਿਸ ਵਿਭਾਗ, ਸਮੂਹ ਐਸ.ਡੀ.ਐਮਜ, ਸਿਹਤ ਵਿਭਾਗ, ਸਿੱਖਿਆ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨੁਮਾਇੰਦੇ ਹਾਜਰ ਸਨ।

ਡਿਪਟੀ ਕਮਿਸ਼ਨਰ ਸ਼੍ਰੀ ਸਾਗਰ  ਸੇਤੀਆ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। 

ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ।

ਪੁਲਿਸ ਵਿਭਾਗ ਦੇ ਨੁਮਾਇੰਦੇ ਨੇ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਵੇ ਤਾਂ ਸੰਬੰਧਤ ਐੱਸ.ਐੱਚ.ਓ ਨੂੰ ਦੱਸਿਆ ਜਾਵੇ ਹਰੇਕ ਦਾ ਪੂਰਾ ਧਿਆਨ ਰੱਖਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਟੁੱਟ ਚੁੱਕੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਜਦੋਂ ਇਸ ਮੁਹਿੰਮ ਤਹਿਤ ਲੋਕਾਂ ਦੇ ਦਿਲੋਂ ਸਹਿਯੋਗ ਨਾਲ ਨਸ਼ਿਆਂ ਦੀ ਮੰਗ ਨੂੰ ਰੋਕਣ ਦੀ ਲੋੜ ਹੈ। ਸ਼੍ਰੀ ਸਾਗਰ ਸੇਤੀਆ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਨੂੰ ਰੇਖਾਂਕਿਤ ਕਰਦਿਆਂ ਕਿਹਾ ਕਿ ਪੁਲਿਸ ਨੇ ਪਹਿਲਾਂ ਹੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਵੱਡੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾਵੇਗੀ। ਉਹਨਾਂ ਸਮੂਹ ਐਸ.ਡੀ.ਐਮਜ, ਡੀ.ਐਸ.ਪੀਜ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਵਿੱਚ ਚੱਲਦੇ ਓਟ ਕਲੀਨਿਕ, ਨਿੱਜੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਆਦਿ ਦੀ ਰੈਗੂਲਰ ਚੈਕਿੰਗ ਕਰਨ। 

ਇਸੇ ਤਰ੍ਹਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਗਈ ਕਿ ਇਹ ਯਕੀਨੀ ਬਣਾਇਆ ਜਾਵੇ।  

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD