Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਕਾਂਗਰਸ ਦੇ ਸਾਬਕਾ ਰਾਸ਼ਟਰੀ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਕੰਵਰ ਉਦੈ ਸਿੰਘ ਰਾਠੌੜ 'ਆਪ' ਵਿੱਚ ਸ਼ਾਮਲ

ਮੰਤਰੀ ਅਮਨ ਅਰੋੜਾ ਨੇ ਸਿਰੋਪਾ ਭੇਟ ਕਰਕੇ ਰਾਠੌੜ ਦਾ ਪਾਰਟੀ ਵਿੱਚ ਕੀਤਾ ਸਵਾਗਤ

Aman Arora, Kuljit Singh Randhawa, Kanwar Uday Singh Rathore, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 08 May 2026

Last updated on: May 08, 2026, 15:25 IST

ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਦੂਜੇ ਪਾਸੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ੁੱਕਰਵਾਰ ਨੂੰ ਕਾਂਗਰਸ ਦੇ ਸਾਬਕਾ ਰਾਸ਼ਟਰੀ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਅਤੇ ਕੰਵਰ ਉਦੈ ਸਿੰਘ ਰਾਠੌੜ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਰੰਧਾਵਾ ਦੀ ਮੌਜੂਦਗੀ ਵਿੱਚ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ।

ਮੰਤਰੀ ਅਮਨ ਅਰੋੜਾ ਨੇ ਕੰਵਰ ਉਦੈ ਸਿੰਘ ਰਾਠੌੜ ਦਾ ਸਿਰੋਪਾ ਭੇਟ ਕਰਕੇ ਪਾਰਟੀ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ। ਕੰਵਰ ਉਦੈ ਸਿੰਘ ਰਾਠੌੜ ਦਾ ਸਿਆਸੀ ਸਫ਼ਰ ਕਾਫੀ ਪ੍ਰਭਾਵਸ਼ਾਲੀ ਰਿਹਾ ਹੈ। ਉਹ 'ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ' ਦੇ ਸਾਬਕਾ ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ, ਸੋਸ਼ਲ ਮੀਡੀਆ ਸੈੱਲ ਪੰਜਾਬ ਦੇ ਚੇਅਰਮੈਨ ਅਤੇ ਮਾਲਵਾ ਜ਼ੋਨ ਦੇ ਸੈਕਟਰੀ ਇੰਚਾਰਜ ਵਰਗੇ ਅਹਿਮ ਅਹੁਦਿਆਂ 'ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। 

ਉਨ੍ਹਾਂ ਦੇ 'ਆਪ' ਵਿੱਚ ਆਉਣ ਨਾਲ ਖੇਤਰ ਵਿੱਚ ਪਾਰਟੀ ਨੂੰ ਕਾਫੀ ਮਜ਼ਬੂਤੀ ਮਿਲੇਗੀ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੰਵਰ ਉਦੈ ਸਿੰਘ ਰਾਠੌੜ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਾਰਜਸ਼ੈਲੀ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਪ੍ਰਤੀ ਸਾਡੀ ਵਚਨਬੱਧਤਾ ਨੂੰ ਦੇਖਦੇ ਹੋਏ ਅੱਜ ਹਰ ਵਰਗ ਦੇ ਇਮਾਨਦਾਰ ਲੋਕ ਸਾਡੇ ਨਾਲ ਜੁੜ ਰਹੇ ਹਨ। 

ਕੰਵਰ ਉਦੈ ਸਿੰਘ ਰਾਠੌੜ ਵਰਗੇ ਤਜਰਬੇਕਾਰ ਅਤੇ ਜ਼ਮੀਨੀ ਪੱਧਰ ਦੇ ਆਗੂ ਦੇ ਆਉਣ ਨਾਲ ਪਾਰਟੀ ਦੇ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ। ਅਸੀਂ ਮਿਲ ਕੇ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੇ ਆਪਣੇ ਸੰਕਲਪ ਨੂੰ ਹੋਰ ਤੇਜ਼ੀ ਨਾਲ ਪੂਰਾ ਕਰਾਂਗੇ। ਪਾਰਟੀ ਵਿੱਚ ਹਰ ਮਿਹਨਤੀ ਵਰਕਰ ਅਤੇ ਆਗੂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

 

Tags: Aman Arora , Kuljit Singh Randhawa , Kanwar Uday Singh Rathore , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD