Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਸੰਗੀਤਾ ਜੈਨ ਵੱਲੋਂ ਬੜਮਾਜਰਾ ਵਿਚ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਸਿਹਤ ਟੀਮਾਂ ਨੇ ਜ਼ਿਲ੍ਹੇ 'ਚ ਵੱਖ ਵੱਖ ਥਾਈਂ ਕੀਤਾ ਕੰਟੇਨਰ ਸਰਵੇ

Health, Civil Surgeon Mohali, Mohali

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 08 May 2026

Last updated on: May 08, 2026, 17:46 IST

"ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ' , ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਜ਼ਿਲ੍ਹਾ ਭਰ ਵਿੱਚ ਵੱਖ -ਵੱਖ ਉੱਚ—ਜ਼ੋਖਮ ਅਤੇ ਹੋਰ ਖੇਤਰਾਂ ਵਿਚ ਕੰਟੇਨਰ ਸਰਵੇ ਕੀਤਾ ਅਤੇ ਲੋਕਾਂ ਨੂੰ ਡੇਂਗੂ ਜਿਹੇ ਮਾਰੂ ਬੁ਼ਖਾਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਵਾਸਤੇ ਜਾਣਕਾਰੀ ਦਿੱਤੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਚੱਲੀ ਜ਼ਿਲ੍ਹਾ ਪੱਧਰੀ ਮੁਹਿੰਮ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਿਸੇ ਵੀ ਜਗ੍ਹਾ ਪਾਣੀ ਇਕੱਠਾ ਨਾ ਹੋਣ ਦੇਣ ਤਾਂਕਿ ਜਾਨਲੇਵਾ ਮੱਛਰ ਪੈਦਾ ਹੀ ਨਾ ਹੋ ਸਕੇ। 

ਡਾ. ਜੈਨ ਨੇ ਮੋਹਾਲੀ ਨੇੜਲੇ ਪਿੰਡ ਬੜਮਾਜਰਾ ਵਿਖੇ ਕਈ ਘਰਾਂ ਵਿੱਚ ਜਾ ਕੇ ਕੁੱਲਰ ਅਤੇ ਹੋਰ ਕੰਟੇਨਰ ਚੈੱਕ ਕੀਤੇ। ਉਨ੍ਹਾਂ ਪੇਂਡੂ ਸਿਹਤ ਅਤੇ ਸਫ਼ਾਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਵੀ ਕੀਤੀ ਅਤੇ ਡੇਂਗੂ ਰੋਕਥਾਮ ਮੁਹਿੰਮ ਵਿਚ ਉਨ੍ਹਾਂ ਦਾ ਸਹਿਯੋਗ ਮੰਗਿਆ।  ਡਾ. ਜੈਨ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਅਤੇ ਕਮੇਟੀ ਦੇ ਸਾਥ ਨਾਲ ਪਿੰਡਾਂ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਬਿਹਤਰ ਤਰੀਕੇ ਨਾਲ ਜਾਗਰੂਕ ਕੀਤਾ ਜਾ ਸਕਦਾ ਹੈ ਅਤੇ ਪਿੰਡ ਨੂੰ ਡੇਂਗੂ—ਮੁਕਤ ਬਣਾਇਆ ਜਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਸਿਹਤ ਟੀਮਾਂ ਡੇਂਗੂ ਰੋਕਥਾਮ ਲਈ ਆਪਣੇ ਤੌਰ ਤੇ ਪੂਰੀ ਵਾਹ ਲਾਉਂਦੀਆਂ ਹਨ ਪਰ ਲੋਕਾਂ ਦਾ ਸਾਥ ਵੀ ਬਹੁਤ ਜ਼ਰੂਰੀ ਹੁੰਦਾ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਮੌਕੇ ਤੇ ਮੌਜੂਦ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਅਤੇ ਹੋਰ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ। 

ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਅਤੇ ਇਹ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। 

ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿੱਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

 

Tags: Health , Civil Surgeon Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD