Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ : ਭਗਵੰਤ ਸਿੰਘ ਮਾਨ

ਮਾਲਵਾ ਖੇਤਰ ਵਿੱਚ ਪਹੁੰਚੀ ਸ਼ੁਕਰਾਨਾ ਯਾਤਰਾ

Bhagwant Mann, Bhagwant Singh Mann, AAP Punjab, Chief Minister Of Punjab, Bathinda

Gurpreet Singh

Gurpreet Singh

5 Dariya News

ਬਠਿੰਡਾ , 08 May 2026

Last updated on: May 08, 2026, 18:38 IST

ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੋਟਾਂ ਬਟੋਰਨ ਦੀ ਖਾਤਰ ਪੰਜਾਬ ਦੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ ਦੀਆਂ ਮਜ਼ਬੂਤ ਤੰਦਾਂ ਨੂੰ ਖੇਰੂੰ-ਖੇਰੂੰ ਕਰਨ ਦੀ ਗਹਿਰੀ ਸਾਜ਼ਿਸ਼ ਰਚ ਰਹੀ ਹੈ।

ਮੁੱਖ ਮੰਤਰੀ ਨੇ ਅੱਜ ਬਠਿੰਡਾ ਤੋਂ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਵੱਖ-ਵੱਖ ਥਾਈਂ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਪੱਛਮੀ ਬੰਗਾਲ ਵਿੱਚ ਸ਼ੁਰੂ ਕੀਤੀ ਗਈ "ਡਰ ਤੇ ਵੰਡ ਦੀ ਰਾਜਨੀਤੀ" ਹੁਣ ਪੰਜਾਬ ਵਿੱਚ ਲਾਗੂ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ, ਜਿੱਥੇ ਫਿਰਕੂ ਤਾਕਤਾਂ ਸਮਾਜ ਦੇ ਧਰੁਵੀਕਰਨ ਅਤੇ ਸੱਤਾ 'ਤੇ ਕਬਜ਼ਾ ਕਰਨ ਲਈ ਭਾਈਚਾਰਿਆਂ ਨੂੰ ਇੱਕ ਦੂਜੇ ਦੇ ਵਿਰੁੱਧ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। 

ਮੁੱਖ ਮੰਤਰੀ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਏਕਤਾ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬੀ ਅਜਿਹੀਆਂ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸ਼ਾਮਲ ਲੋਕਾਂ, ਜਿਨ੍ਹਾਂ ਵਿੱਚ ਸਰਪ੍ਰਸਤ ਵੀ ਸ਼ਾਮਲ ਹਨ, ਨੂੰ ਹੁਣ ਨਵੇਂ ਕਾਨੂੰਨ ਤਹਿਤ ਸਖ਼ਤ ਸਜ਼ਾਵਾਂ ਦਾ ਸਾਹਮਣਾ ਕਰਨਾ ਪਵੇਗਾ, ਜਿਸ ਵਿੱਚ ਉਮਰ ਕੈਦ ਅਤੇ 50 ਲੱਖ ਰੁਪਏ ਤੱਕ ਦਾ ਜੁਰਮਾਨਾ ਸ਼ਾਮਲ ਹੈ।

ਤਲਵੰਡੀ ਸਾਬੋ, ਬਠਿੰਡਾ ਸ਼ਹਿਰ ਅਤੇ ਕੋਟਸ਼ਮੀਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨੂੰ ਸੂਬੇ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਲਈ ਘਾਤਕ ਫੁੱਟ ਪਾਊ ਤਾਕਤਾਂ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੱਤਾ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਫਿਰਕੂ ਸਿਆਸਤ ਨੂੰ ਪੰਜਾਬ ਦੇ ਸਦੀਆਂ ਪੁਰਾਣੇ ਭਾਈਚਾਰੇ ਵਿੱਚ ਫੁੱਟ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। 

"ਪੰਜਾਬ ਪੰਜਾਬੀਆਂ ਦਾ ਹੈ" ਦਾ ਨਾਅਰਾ ਲਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜੋ ਲੋਕ ਭਾਈਚਾਰਕ ਸਾਂਝ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਪੰਜਾਬ ਦੇ ਦੁਸ਼ਮਣ ਹਨ। ਭਾਜਪਾ ਨੇ ਮਹਾਰਾਸ਼ਟਰ, ਹਰਿਆਣਾ, ਬਿਹਾਰ, ਉੱਤਰ ਪ੍ਰਦੇਸ਼ ਅਤੇ ਬੰਗਾਲ ਵਿੱਚ ਵੰਡ ਪਾਊ ਰਾਜਨੀਤੀ ਰਾਹੀਂ ਸੱਤਾ ਹਾਸਲ ਕੀਤੀ ਹੈ, ਪਰ ਪੰਜਾਬ ਵਿੱਚ ਅਜਿਹੀਆਂ ਸਾਜ਼ਿਸ਼ਾਂ ਕਦੇ ਵੀ ਸਫਲ ਨਹੀਂ ਹੋਣਗੀਆਂ ਕਿਉਂਕਿ ਇੱਥੇ ਲੋਕ ਹਰ ਤਿੱਥ-ਤਿਉਹਾਰ ਸਾਂਝੇ ਤੌਰ ’ਤੇ ਮਨਾਉਂਦੇ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਫਿਰਕੂ ਪਾਰਟੀਆਂ ਪੰਜਾਬ ਦੇ ਭਾਈਚਾਰੇ ਨੂੰ ਤੋੜਨ ਦੀ ਸਾਜ਼ਿਸ਼ ਰਚ ਰਹੀਆਂ ਹਨ ਅਤੇ ਉਨ੍ਹਾਂ ਦੇ ਘਿਨਾਉਣੇ ਏਜੰਡੇ ਨੂੰ ਸਫਲ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ।" ਉਨ੍ਹਾਂ ਅੱਗੇ ਕਿਹਾ ਕਿ ਇਹ ਰਾਜਨੀਤਿਕ ਪਾਰਟੀਆਂ ਪੰਜਾਬੀਆਂ ਨੂੰ ਵੰਡਣਾ ਚਾਹੁੰਦੀਆਂ ਹਨ ਅਤੇ ਚੋਣ ਲਾਭ ਲਈ ਭਾਈਚਾਰਿਆਂ ਨੂੰ ਇੱਕ-ਦੂਜੇ ਦੇ ਵਿਰੁੱਧ ਖੜ੍ਹਾ ਕਰਨਾ ਚਾਹੁੰਦੀਆਂ ਹਨ।

ਪੱਛਮੀ ਬੰਗਾਲ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਉੱਥੇ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ ਅਤੇ ਲੋਕਾਂ ਦੇ ਘਰਾਂ ਨੂੰ ਅੱਗ ਲਾਈ ਜਾ ਰਹੀ ਹੈ। ਉਨ੍ਹਾਂ ਕਿਹਾ, "ਜਿਸ ਵੇਲੇ ਭਾਜਪਾ ਨੇ ਪੱਛਮੀ ਬੰਗਾਲ ਵਿੱਚ ਸਰਕਾਰ ਬਣਾਈ, ਹਰ ਪਾਸੇ ਡਰ ਦਾ ਮਾਹੌਲ ਪੈਦਾ ਹੋ ਗਿਆ। 

ਹੁਣ ਪੰਜਾਬ ਲਈ ਵੀ ਇਹੀ ਸਾਜ਼ਿਸ਼ ਰਚੀ ਜਾ ਰਹੀ ਹੈ।" ਉਨ੍ਹਾਂ ਕਿਹਾ ਕਿ ਭਾਜਪਾਈ ਪਹਿਲਾਂ ਉਹ ਦੋ ਭਾਈਚਾਰਿਆਂ ਨੂੰ ਇੱਕ ਦੂਜੇ ਦੇ ਵਿਰੁੱਧ ਖੜ੍ਹਾ ਕਰਦੇ ਹਨ, ਫਿਰ ਉਹ ਇੱਕ ਪਾਸੇ ਖੜ੍ਹੇ ਹੁੰਦੇ ਹਨ ਅਤੇ ਵੋਟਾਂ ਹਾਸਲ ਕਰਨ ਲਈ ਦੂਜੇ ਨੂੰ ਡਰਾਉਂਦੇ ਹਨ।" ਰਾਸ਼ਟਰਵਾਦ ਦੇ ਮੁੱਦੇ 'ਤੇ ਆਰ.ਐਸ.ਐਸ. ਅਤੇ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰ.ਐਸ.ਐਸ. ਨੇ 52 ਸਾਲਾਂ ਤੋਂ ਆਪਣੇ ਹੈੱਡਕੁਆਰਟਰ 'ਤੇ ਤਿਰੰਗਾ ਨਹੀਂ ਲਹਿਰਾਇਆ, ਫਿਰ ਵੀ ਅੱਜ ਉਹ ਦੂਜਿਆਂ ਨੂੰ ਦੇਸ਼ ਭਗਤੀ ਦੇ ਸਰਟੀਫਿਕੇਟ ਵੰਡ ਰਹੇ ਹਨ।

ਉਨ੍ਹਾਂ ਕਿਹਾ, "ਪੰਜਾਬੀਆਂ ਨੇ ਆਜ਼ਾਦੀ ਸੰਗਰਾਮ ਦੌਰਾਨ ਦੇਸ਼ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਦੇਸ਼ ਭਗਤਾਂ ਦੇ ਸਰਟੀਫਿਕੇਟਾਂ ਦੀ ਲੋੜ ਨਹੀਂ ਹੈ।" ’47 ਦੀ ਵੰਡ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸ ਦੁਖਾਂਤ ਦੌਰਾਨ ਪੰਜਾਬ ਨੇ ਸਭ ਤੋਂ ਵੱਧ ਦੁੱਖ ਝੱਲੇ ਅਤੇ ਲਗਭਗ 10 ਲੱਖ ਪੰਜਾਬੀਆਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ, ਜਦੋਂ ਕਿ ਹੁਣ ਪੰਜਾਬ ਦੀ ਦੇਸ਼ ਭਗਤੀ 'ਤੇ ਸਵਾਲ ਉਠਾਉਣ ਵਾਲਿਆਂ ਨੇ ਦੇਸ਼ ਲਈ ਅਜਿਹੀਆਂ ਕੋਈ ਕੁਰਬਾਨੀਆਂ ਨਹੀਂ ਕੀਤੀਆਂ। 

ਮੁੱਖ ਮੰਤਰੀ ਨੇ ਕਿਹਾ ਕਿ ਕੁਝ ਭਾਜਪਾ ਆਗੂ ਉਨ੍ਹਾਂ ਵਿਰੁੱਧ ਦੇਸ਼ ਧ੍ਰੋਹ ਦੇ ਦੋਸ਼ਾਂ ਲਾ ਰਹੇ ਹਨ ਜਦੋਂ ਕਿ ਇਹ ਭੁੱਲ ਰਹੇ ਹਨ ਕਿ ਪੰਜਾਬੀਆਂ ਨੇ ਦੇਸ਼ ਲਈ 90 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਹੁਣ ਉਨ੍ਹਾਂ ਨੂੰ ਗੱਦਾਰ ਕਿਹਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ, "ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬੀਆਂ ਨੂੰ ਹੁਣ ਭਾਜਪਾ ਵੱਲੋਂ ਦੇਸ਼ ਵਿਰੋਧੀ ਕਰਾਰ ਦਿੱਤਾ ਜਾ ਰਿਹਾ ਹੈ।"

ਵਿਰੋਧੀ ਆਗੂਆਂ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਨੀਲ ਜਾਖੜ ਵਰਗੇ ਆਗੂਆਂ ਨੂੰ ਅੰਤਰਝਾਤ ਮਾਰਨ ਦੀ ਲੋੜ ਹੈ ਕਿਉਂਕਿ ਉਹ ਇੱਕ ਆਮ ਪਰਿਵਾਰ ਦੇ ਪੁੱਤਰ ਨੂੰ ਸੂਬੇ ਦਾ ਮੁਖੀ ਬਣਨ ਤੋਂ ਬਾਅਦ ਇਮਾਨਦਾਰੀ ਨਾਲ ਪੰਜਾਬ ਦੀ ਸੇਵਾ ਕਰਦੇ ਦੇਖਣਾ ਬਰਦਾਸ਼ਤ ਨਹੀਂ ਕਰ ਸਕਦੇ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਵਾਂ ਪਾਰਟੀਆਂ ਨੂੰ ਲੁਟੇਰੇ ਦੱਸਿਆ ਜਿਨ੍ਹਾਂ ਨੇ ਆਮ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕਰਦੇ ਹੋਏ ਦਹਾਕਿਆਂ ਤੱਕ ਪੰਜਾਬ ਦੀ ਦੌਲਤ ਲੁੱਟੀ। 

ਉਨ੍ਹਾਂ ਕਿਹਾ,"ਵਿਰੋਧੀ ਪਾਰਟੀਆਂ ਪੰਜਾਬ ਨੂੰ ਲੁੱਟਣ ਦਾ ਇੱਕ ਹੋਰ ਮੌਕਾ ਮੰਗ ਰਹੀਆਂ ਹਨ, ਪਰ ਲੋਕ ਹੁਣ ਉਨ੍ਹਾਂ ਨੂੰ ਸੱਤਾ ਵਿੱਚ ਨਹੀਂ, ਸਿਰਫ਼ ਜੇਲ੍ਹ ਭੇਜਣਗੇ।" ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖ ਰਹੇ ਹਨ, ਪਰ ਪੰਜਾਬ ਦੇ ਸੂਝਵਾਨ ਲੋਕ ਉਨ੍ਹਾਂ ਲੋਕਾਂ ਨੂੰ ਦੁਬਾਰਾ ਕਦੇ ਵੋਟ ਨਹੀਂ ਦੇਣਗੇ ਜਿਨ੍ਹਾਂ ਨੇ ਵਾਰ-ਵਾਰ ਸੂਬੇ ਨਾਲ ਧੋਖਾ ਕੀਤਾ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਸ਼ਰਧਾਲੂ ਸਿੱਖ ਹੋਣ ਦੇ ਨਾਤੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਧਾਰਮਿਕ ਜੋਸ਼ ਅਤੇ ਉਤਸ਼ਾਹ ਨਾਲ 'ਸ਼ੁਕਰਾਨਾ ਯਾਤਰਾ' ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਦਿਲ ਪਰਮਾਤਮਾ ਦਾ ਰਿਣੀ ਹੈ ਕਿ ਉਨ੍ਹਾਂ ਨੂੰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਦਿੱਤਾ, ਜੋ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਖੁਸ਼ਕਿਸਮਤ ਹੈ ਕਿ ਇਸ ਇਤਿਹਾਸਕ ਕਾਨੂੰਨ ਨੂੰ ਪਾਸ ਕਰਨ ਦੀ ਸੇਵਾ ਸੌਂਪੀ ਗਈ ਹੈ, ਜੋ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਖਤਮ ਕਰੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਡੂੰਘੀ ਸਾਜ਼ਿਸ਼ ਦਾ ਹਿੱਸਾ ਸੀ ਜਿਸ ਦਾ ਉਦੇਸ਼ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨਾ ਸੀ। 

ਇਹ ਐਕਟ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।” ਉਨ੍ਹਾਂ ਅੱਗੇ ਕਿਹਾ ਕਿ ਬੇਅਦਬੀ ਮਾਮਲਿਆਂ ਵਿੱਚ ਮਾਨਸਿਕ ਰੋਗੀ ਦੇ ਬਹਾਨੇ ਹੁਣ ਕੰਮ ਨਹੀਂ ਕਰਨਗੇ ਅਤੇ ਅਜਿਹੇ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਦੇ ਰੱਖਿਅਕਾਂ ਅਤੇ ਸਾਜ਼ਿਸ਼ਕਰਤਾ ਨੂੰ ਵੀ ਉਮਰ ਕੈਦ ਦੇ ਨਾਲ-ਨਾਲ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਬੇਅਦਬੀ ਕਰਨ ਵਾਲੇ ਹੁਣ ਸਜ਼ਾ ਤੋਂ ਨਹੀਂ ਬਚ ਸਕਣਗੇ।” ਉਸਨੇ ਉਮੀਦ ਪ੍ਰਗਟ ਕੀਤੀ ਕਿ ਇਹ ਸਖ਼ਤ ਕਾਨੂੰਨ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਮਜ਼ਬੂਤ ਕਦਮ ਸਾਬਤ ਹੋਵੇਗਾ ਅਤੇ ਕੋਈ ਵੀ ਦੁਬਾਰਾ ਅਜਿਹਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ। 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹਰ ਸਿੱਖ ਲਈ ਪਿਤਾ ਸਮਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਪਵਿੱਤਰਤਾ ਨੂੰ ਯਕੀਨੀ ਬਣਾਉਣਾ ਸਮਾਜ ਦਾ ਸਾਂਝਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਲੋਕ ਇਸ ਇਤਿਹਾਸਕ ਕਾਨੂੰਨ ਦੇ ਲਾਗੂ ਹੋਣ 'ਤੇ ਖੁਸ਼ੀ ਅਤੇ ਸ਼ੁਕਰਾਨਾ ਪ੍ਰਗਟ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਸ਼ੁਕਰਾਨਾ ਯਾਤਰਾ' ਦਾ ਇੱਕੋ-ਇੱਕ ਉਦੇਸ਼ ਇਸ ਮਹੱਤਵਪੂਰਨ ਕਾਨੂੰਨ ਨੂੰ ਪਾਸ ਕਰਨ ਲਈ ਉਨ੍ਹਾਂ ਨੂੰ ਤਾਕਤ ਅਤੇ ਬਲ ਬਖਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨਾ ਹੈ। ਤੇਜ਼ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਪਿਆਰ ਲਈ ਪਰਮਾਤਮਾ ਦੇ ਧੰਨਵਾਦੀ ਹਨ। 

ਉਨ੍ਹਾਂ ਕਿਹਾ, "ਮੈਂ ਇਸ ਕਾਨੂੰਨ ਨੂੰ ਪਾਸ ਕਰਨ ਵਾਲਾ ਨਹੀਂ ਹਾਂ। ਗੁਰੂ ਸਾਹਿਬ ਨੇ ਖੁਦ ਇਹ ਸੇਵਾ ਮੇਰੇ ਤੋਂ ਲਈ ਹੈ। ਪ੍ਰਮਾਤਮਾ ਅਜਿਹੀ ਸੇਵਾ ਸਿਰਫ਼ ਉਨ੍ਹਾਂ ਨੂੰ ਹੀ ਸੌਂਪਦਾ ਹੈ ਜਿਨ੍ਹਾਂ ਨੂੰ ਉਨ੍ਹਾਂ ਨੇ ਚੁਣਿਆ ਹੈ।" ਆਪਣੇ ਆਪ ਨੂੰ ਗੁਰੂ ਸਾਹਿਬ ਦਾ ਨਿਮਾਣਾ ਸੇਵਕ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਇੱਕ ਵੱਡੀ ਜ਼ਿੰਮੇਵਾਰੀ ਹੈ ਕਿਉਂਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਲੰਬੇ ਸਮੇਂ ਤੋਂ ਅਜਿਹੇ ਕਾਨੂੰਨ ਦੀ ਮੰਗ ਕਰ ਰਹੇ ਸਨ। ਕਾਨੂੰਨ ਬਣਾਉਣ ਪਿੱਛੇ ਕੋਈ ਰਾਜਨੀਤਿਕ ਉਦੇਸ਼ ਨਹੀਂ ਹੈ। 

ਉਨ੍ਹਾਂ ਕਿਹਾ, “ਦੁਨੀਆ ਭਰ ਦੇ ਲੋਕ ਇਸ ਇਤਿਹਾਸਕ ਕਾਨੂੰਨ ਤੋਂ ਖੁਸ਼ ਹਨ ਅਤੇ ਉਨ੍ਹਾਂ ਨੂੰ ਇਸ ਪਹਿਲਕਦਮੀ ਲਈ ਧੰਨਵਾਦ ਕਰਨ ਵਾਲੇ ਲੋਕਾਂ ਤੋਂ ਰੋਜ਼ਾਨਾ ਕਈ ਫੋਨ ਆਉਂਦੇ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਕੁਝ ਲੋਕ ਇਸ ਕਾਨੂੰਨ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੇ ਰਾਜਨੀਤਿਕ ਆਕਾ ਇਸ ਤੋਂ ਨਾਖੁਸ਼ ਹਨ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਮੰਦਭਾਗਾ ਹੈ ਕਿ ਕੁਝ ਲੋਕ ਇਸ ਸੰਵੇਦਨਸ਼ੀਲ ਮੁੱਦੇ 'ਤੇ ਸਿਰਫ਼ ਆਪਣੇ ਨਿੱਜੀ ਸਵਾਰਥਾਂ ਲਈ ਰਾਜਨੀਤੀ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਹ ਜਲਦੀ ਹੀ ਆਪਣੇ ਬਿਜਰ ਗੁਨਾਹਾਂ ਲਈ ਸਲਾਖਾਂ ਪਿੱਛੇ ਜਾ ਸਕਦੇ ਹਨ।" ਬਠਿੰਡਾ ਨੂੰ ਮਾਲਵਾ ਖੇਤਰ ਦਾ ਕੇਂਦਰ ਦੱਸਦਿਆਂ ਉਨ੍ਹਾਂ ਕਿਹਾ ਕਿ ਇੱਥੋਂ ਦੇ ਲੋਕਾਂ ਵੱਲੋਂ 'ਸ਼ੁਕਰਾਨਾ ਯਾਤਰਾ' ਨੂੰ ਮਿਲਿਆ ਭਰਵਾਂ ਹੁੰਗਾਰਾ ਕਾਨੂੰਨ ਦੇ ਲਾਗੂ ਹੋਣ ਨਾਲ ਲੋਕਾਂ ਦੀ ਖੁਸ਼ੀ ਅਤੇ ਉਨ੍ਹਾਂ ਦੇ ਭਾਵਨਾਤਮਕ ਸਬੰਧ ਨੂੰ ਦਰਸਾਉਂਦਾ ਹੈ। 

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਅਜਿਹਾ ਕਾਨੂੰਨ ਬਣਾਉਣ ਦੀ ਖੇਚਲ ਨਹੀਂ ਕੀਤੀ ਕਿਉਂਕਿ ਉਹ ਕਦੇ ਨਹੀਂ ਚਾਹੁੰਦੀਆਂ ਸਨ ਕਿ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਸਲਾਖਾਂ ਪਿੱਛੇ ਜਾਣ। ਅਕਾਲੀਆਂ 'ਤੇ ਵਰ੍ਹਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਕਾਰਜਕਾਲ ਦੌਰਾਨ ਅਜਿਹਾ ਕਾਨੂੰਨ ਬਣਾਉਣ ਲਈ ਕਦੇ ਵੀ ਸੁਹਿਰਦ ਨਹੀਂ ਹੋਏ ਕਿਉਂਕਿ ਉਨ੍ਹਾਂ ਦੀ ਨੀਅਤ ਸ਼ੁਰੂ ਤੋਂ ਹੀ ਸਾਫ਼ ਨਹੀਂ ਸੀ। 

ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਆਗੂਆਂ ਨੇ ਹਮੇਸ਼ਾ ਬਾਬੇ ਨਾਨਕ ਦੇ ਨਾਮ 'ਤੇ ਵੋਟਾਂ ਮੰਗੀਆਂ, ਫਿਰ ਵੀ ਆਪਣੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਬੇਅਦਬੀ ਦੀਆਂ ਘਟਨਾਵਾਂ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਕਾਲੀਆਂ ਨੇ ਬਾਬੇ ਨਾਨਕ ਦੇ ਨਾਮ 'ਤੇ ਵੋਟਾਂ ਮੰਗ ਕੇ ਵੀ ਉਨ੍ਹਾਂ ਦੀ ਹੀ ਬਾਣੀ ਦਾ ਅਪਮਾਨ ਕੀਤਾ।

ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਆਗੂਆਂ ਨੇ ਅਕਾਲ ਤਖ਼ਤ ਸਾਹਿਬ ਅੱਗੇ ਆਪਣੀਆਂ ਗਲਤੀਆਂ ਮੰਨ ਕੇ ਬਾਅਦ ਵਿੱਚ ਜਨਤਕ ਤੌਰ 'ਤੇ ਉਨ੍ਹਾਂ ਤੋਂ ਸ਼ਰ੍ਹੇਆਮ ਮੁੱਕਰ ਗਏ। ਉਨ੍ਹਾਂ ਇਹ ਟਿੱਪਣੀ ਕਰਦਿਆਂ ਕਿ "ਜੋ ਲੋਕ ਅਕਾਲ ਤਖ਼ਤ ਅੱਗੇ ਝੂਠ ਬੋਲ ਸਕਦੇ ਹਨ, ਉਹ ਕਦੇ ਵੀ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ ਕਰਦਿਆਂ ਲੋਕਾਂ ਨੂੰ ਅਜਿਹੇ ਆਗੂਆਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ।

ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ 'ਤੇ ਆਮ ਲੋਕਾਂ ਦੀ ਭਲਾਈ ਨੂੰ ਅੱਖੋਂ-ਪਰੋਖੇ ਕਰਦਿਆਂ ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਲਈ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰ ਰਹੀ ਹੈ। 

"ਕਰਦਾਤਾਵਾਂ ਦਾ ਪੈਸਾ ਹੁਣ ਭਲਾਈ ਦੇ ਕੰਮਾਂ 'ਤੇ ਪੂਰੀ ਸਮਝਦਾਰੀ ਤੇ ਇਮਾਨਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ ਅਤੇ ਭ੍ਰਿਸ਼ਟਾਚਾਰ ਅਤੇ ਕਮਿਸ਼ਨਾਂ ਦੀ ਬਜਾਏ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਟੈਕਸ ਦਾ ਪੈਸਾ ਵਾਪਸ ਕੀਤਾ ਜਾ ਰਿਹਾ ਹੈ। ਆਪ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ 90 ਫੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 65,000 ਤੋਂ ਵੱਧ ਨੌਜਵਾਨਾਂ ਨੂੰ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਤੋਂ ਬਿਨਾਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਸੂਬਾ ਭਰ ਵਿੱਚ ਸੜਕਾਂ ਅਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਕਈ ਟੋਲ ਪਲਾਜ਼ਾ ਬੰਦ ਕਰ ਦਿੱਤੇ ਗਏ ਹਨ, ਜਿਸ ਨਾਲ ਲੋਕਾਂ ਦੇ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ 2022 ਵਿੱਚ 'ਆਪ' ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸੂਬੇ ਵਿੱਚ ਸਿੰਚਾਈ ਲਈ ਸਿਰਫ਼ 21 ਫੀਸਦ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅੱਜ ਸਿੰਚਾਈ ਲਈ ਲਗਭਗ 68 ਫੀਸਦ ਨਹਿਰੀ ਪਾਣੀ ਵਰਤਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ ਅੰਕੜਾ 85 ਫੀਸਦ ਤੱਕ ਅੱਪੜ ਜਾਵੇਗਾ।" ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਹਰ ਕੋਨੇ ਵਿੱਚ ਕਿਸਾਨਾਂ ਦੀ ਸਹੂਲਤ ਲਈ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਉਣ ਅਤੇ ਰਜਬਾਹਿਆਂ ਅਤੇ ਖਾਲਿਆਂ ਦੀ ਮਜ਼ਬੂਤੀ ਦਾ ਕੰਮ ਕੀਤਾ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀਆਂ ਸਿੰਚਾਈ ਲੋੜਾਂ ਨੂੰ ਪੂਰਾ ਕਰਨ ਲਈ ਇਨ੍ਹਾਂ ਪਾਈਪਲਾਈਨਾਂ ਅਤੇ ਜਲਮਾਰਗਾਂ ਰਾਹੀਂ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਵੱਲੋਂ ਛੱਡਿਆ ਗਿਆ ਇਹ ਪਾਣੀ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ।" 

ਉਨ੍ਹਾਂ ਕਿਹਾ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਵੀ ਬਣਾਏ ਗਏ ਹਨ ਜਿਸ ਸਦਕਾ ਕਈ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧਿਆ ਹੈ। ਉਨ੍ਹਾਂ ਕਿਹਾ, "ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਦੀ ਰਖਵਾਲੀ ਲਈ ਲਿਆ ਗਿਆ ਹੈ ਕਿਉਂਕਿ ਪੰਜਾਬ ਦੀ ਪਛਾਣ ਅਤੇ ਹੋਂਦ ਪਾਣੀ ਨਾਲ ਡੂੰਘੀ ਜੁੜੀ ਹੋਈ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਪੰਜਾਬ ਦੀ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਰਕਮ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ ਅਤੇ ਪਹਿਲਾਂ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈਣ ਯੋਗ ਹੋਣਗੀਆਂ। 

ਉਨ੍ਹਾਂ ਅੱਗੇ ਕਿਹਾ, "ਪੰਜਾਬ ਦੀਆਂ ਲਗਭਗ 97 ਫ਼ੀਸਦ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਹੋਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਇਸ ਯੋਜਨਾ ਲਈ 9,300 ਕਰੋੜ ਰੁਪਏ ਰੱਖੇ ਗਏ ਹਨ।" ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 'ਆਪ' ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਲਗਭਗ 1.65 ਲੱਖ ਲੋਕ ਪਹਿਲਾਂ ਹੀ ਮੁਫ਼ਤ ਇਲਾਜ ਕਰਵਾ ਚੁੱਕੇ ਹਨ ਅਤੇ ਉਨ੍ਹਾਂ ਨੇ ਲੋਕਾਂ ਨੂੰ ਸਿਹਤ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਾਲ 2022 ਵਿੱਚ ਸੂਬਾ ਵਾਸੀਆਂ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਰਹੇ ਹਨ ਅਤੇ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿੱਥੇ ਮਿਆਰੀ ਇਲਾਜ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਸਰਕਾਰੀ ਸਕੂਲਾਂ ਤੇ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਘਰਾਂ ਅਤੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ, "ਸਾਡੀ ਸਰਕਾਰ ਨੇ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਉਣ ਦੇ ਨਾਲ-ਨਾਲ ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਹੈ ਤਾਂ ਜੋ ਪੰਜਾਬ ਦੇ ਹਰ ਖੇਤਰ ਤੱਕ ਪਾਣੀ ਪਹੁੰਚਣਾ ਯਕੀਨੀ ਬਣਾਇਆ ਜਾ ਸਕੇ।" ਐਕਸ 'ਤੇ ਕੁਝ ਝਲਕੀਆਂ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,"ਅੱਜ 'ਸ਼ੁਕਰਾਨਾ ਯਾਤਰਾ' ਦੇ ਤੀਜੇ ਦਿਨ, ਮੈਨੂੰ ਸ਼ਹੀਦਾਂ ਅਤੇ ਗੁਰੂਆਂ ਦੀ ਪਾਵਨ ਧਰਤੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਦਾ ਮੌਕਾ ਮਿਲਿਆ। 

ਕੰਮਕਾਜੀ ਦਿਨ ਅਤੇ ਅਤਿ ਦੀ ਗਰਮੀ ਹੋਣ ਦੇ ਬਾਵਜੂਦ, ਇੰਨੀ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਤੁਸੀਂ ਮੈਨੂੰ ਜੋ ਪਿਆਰ ਅਤੇ ਅਸੀਸਾਂ ਦਿੱਤੀਆਂ ਹਨ, ਉਸ ਲਈ ਮੈਂ ਤੁਹਾਡਾ ਬਹੁਤ ਧੰਨਵਾਦੀ ਹਾਂ।" ਉਨ੍ਹਾਂ ਅੱਗੇ ਕਿਹਾ, "ਗੁਰੂ ਸਾਹਿਬ ਦੇ ਰਹਿਮਤ ਸਦਕਾ ਅਸੀਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਲਾਗੂ ਕਰਨ ਦੇ ਯੋਗ ਹੋਏ ਹਾਂ। 

ਇਸ ਕਾਨੂੰਨ ਤਹਿਤ ਹੁਣ ਕੋਈ ਵੀ ਮੁਲਜ਼ਮ 'ਮਾਨਸਿਕ ਰੋਗੀ' ਦਾ ਬਹਾਨਾ ਬਣਾ ਕੇ ਸਜ਼ਾ ਤੋਂ ਨਹੀਂ ਬਚ ਸਕੇਗਾ ਅਤੇ ਉਨ੍ਹਾਂ ਦੀ ਸਹਾਇਤਾ ਕਰਨ ਵਾਲਿਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਪਰਿਵਾਰਾਂ ਲਈ ਪੰਜਾਬ ਨੂੰ ਲੁੱਟਿਆ ਅਤੇ ਵੰਡ ਪਾਊ ਦੀ ਨੀਤੀ ਅਪਣਾਈ, ਜਦੋਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਨਾਲ ਸਬੰਧਤ ਹਨ ਅਤੇ ਸਾਨੂੰ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ।"

ਪੋਸਟ ਦੇ ਅੰਤ ਵਿੱਚ ਉਨ੍ਹਾਂ ਕਿਹਾ,"ਜਿਨ੍ਹਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਉਹ ਅੱਜ ਜੰਗ ਦਾ ਮੈਦਾਨ ਛੱਡ ਕੇ ਭੱਜ ਗਏ ਹਨ। ਤੁਹਾਡਾ "ਲੋਕ ਸੇਵਕ" ਅਤੇ ਤੁਹਾਡੀ ਸਰਕਾਰ ਪੰਜਾਬ ਦੀ ਤਰੱਕੀ, ਭਾਈਚਾਰਕ ਸਾਂਝ ਅਤੇ ਗੁਰੂ ਮਹਾਰਾਜ ਦੀ ਮਰਿਆਦਾ ਦੀ ਰਾਖੀ ਲਈ ਸਮਰਪਿਤ ਭਾਵਨਾ ਨਾਲ ਵਚਨਬੱਧ ਹੈ।"

 

Tags: Bhagwant Mann , Bhagwant Singh Mann , AAP Punjab , Chief Minister Of Punjab , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD