Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

Mukh Mantri Sehat Yojana

Web Admin

Web Admin

5 Dariya News

ਚੰਡੀਗੜ੍ਹ , 08 May 2026

Last updated on: May 09, 2026, 09:27 IST

ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ। ਕੁਝ ਮਿੰਟਾਂ ਦੀ ਦੇਰੀ ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ ਸਕਦੀ ਹੈ। ਪੰਜਾਬ ਵਿੱਚ ਹੁਣ ਸਮੇਂ ਨਾਲ ਚੱਲ ਰਹੀ ਇਹ ਜੰਗ ਲਗਾਤਾਰ ਜਿੱਤੀ ਜਾ ਰਹੀ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਤੇਜ਼ ਅਤੇ ਨਕਦ -ਰਹਿਤ ਐਂਜੀਓਪਲਾਸਟੀ ਸੇਵਾਵਾਂ ਮਰੀਜ਼ਾਂ ਨੂੰ ਲੋਡ਼ ਪੈਣ ਤੇ ਸਮੇਂ ਸਿਰ ਇਹ ਐਮਰਜੈਂਸੀ ਇਲਾਜ ਮੁਹੱਈਆ ਕਰਵਾ ਰਹੀਆਂ ਹਨ।

ਹਾਰਟ ਅਟੈਕ ਸਿਰਫ਼ ਡਾਕਟਰੀ ਐਮਰਜੈਂਸੀ ਦੀ ਸਥਿਤੀ ਹੀ ਨਹੀਂ ਹੁੰਦੀ ਸਗੋਂ ਇਹ ਪਰਿਵਾਰਾ ਤੇ ਆਰਥਿਕ ਬੋਝ ਵੀ ਪਾਉਂਦਾ ਹੈ। ਪਹਿਲੋਂ ਇਲਾਜ ਲਈ ਪੈਸਿਆਂ ਦਾ ਪ੍ਰਬੰਧ ਕਰਨ, ਲੋੜੀਂਦੀ ਕਾਗਜ਼ੀ ਕਾਰਵਾਈ ਪੂਰੀ ਕਰਨ ਅਤੇ ਹਸਪਤਾਲ ਤੋਂ ਮਨਜ਼ੂਰੀ ਲੈਣ ਵਿੱਚ ਪਰਿਵਾਰਾਂ ਦਾ ਕੀਮਤੀ ਸਮਾਂ ਬਰਬਾਦ ਹੋ ਜਾਂਦਾ ਸੀ। ਹੁਣ ਇਹ ਸਥਿਤੀ ਤੇਜ਼ੀ ਨਾਲ ਬਦਲ ਰਹੀ ਹੈ। ਸਿਹਤ ਕਾਰਡ ਸਿਸਟਮ ਦੇ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪਹੁੰਚਣ ਵਾਲੇ ਮਰੀਜ਼ਾਂ ਦੀ ਜਾਂਚ ਅਤੇ ਐਮਰਜੈਂਸੀ ਐਂਜੀਓਪਲਾਸਟੀ ਦੀ ਪ੍ਰਕਿਰਿਆ, ਇਲਾਜ ਤੋਂ ਪਹਿਲਾਂ ਭੁਗਤਾਨ ਵਿੱਚ ਹੋਣ ਵਾਲੀ ਦੇਰੀ ਤੋਂ ਬਿਨਾਂ, ਤੇਜ਼ੀ ਨਾਲ ਪੂਰੀ ਕੀਤੀ ਜਾ ਰਹੀ ਹੈ।

ਇਹ ਬਦਲਾਅ ਖ਼ਾਸ ਤੌਰ ‘ਤੇ ‘ਗੋਲਡਨ ਆਵਰ’ ਅਰਥਾਤ ਹਾਰਟ ਅਟੈਕ ਤੋਂ ਬਾਅਦ ਦੇ ਪਹਿਲੇ 60 ਮਿੰਟਾਂ ਦੌਰਾਨ ਕੀਮਤੀ ਜਾਨਾਂ ਬਚਾਉਣ ਵਿੱਚ ਨਿਰਣਾਇਕ ਸਿੱਧ ਹੋ ਰਿਹਾ ਹੈ। ਵਿਸ਼ਵ ਪੱਧਰ ‘ਤੇ ਦਿਲ ਸੰਬੰਧੀ ਬੀਮਾਰੀਆਂ ਮੌਤ ਦਾ ਸਭ ਤੋਂ ਵੱਡਾ ਕਾਰਨ ਬਣੀਆਂ ਹੋਈਆਂ ਹਨ। ਵਿਸ਼ਵ ਸਿਹਤ ਸੰਸਥਾ ਦੇ ਅਨੁਸਾਰ, ਹਰ ਸਾਲ ਲਗਭਗ 17.9 ਮਿਲੀਅਨ ਲੋਕਾਂ ਦੀ ਮੌਤ ਦਿਲ ਦੀਆਂ ਬੀਮਾਰੀਆਂ ਕਾਰਨ ਹੁੰਦੀ ਹੈ।

ਇਨ੍ਹਾਂ ਵਿੱਚ ਵੱਡੀ ਗਿਣਤੀ ਅਜਿਹੇ ਮਾਮਲਿਆਂ ਦੀ ਹੁੰਦੀ ਹੈ, ਜਿੱਥੇ ਇਲਾਜ ਵਿੱਚ ਹੋਈ ਦੇਰੀ ਜਾਨਲੇਵਾ ਸਿੱਧ ਹੁੰਦੀ ਹੈ। ਪੰਜਾਬ ਦੀ ਸਿਹਤ ਪ੍ਰਣਾਲੀ ਹੁਣ ਇਸ ਚੁਣੌਤੀ ਨਾਲ ਸਰਗਰਮ ਢੰਗ ਨਾਲ ਨਜਿੱਠ ਰਹੀ ਹੈ। ਰਾਜ ਭਰ ਦੇ ਡਾਕਟਰਾਂ ਅਨੁਸਾਰ, ਦਿਲ ਦੀਆਂ ਬੀਮਾਰੀਆਂ ਦੇ ਮਾਮਲੇ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਿਤ ਨਹੀਂ ਰਹੇ, ਸਗੋਂ ਨੌਜਵਾਨਾਂ ਵਿੱਚ ਵੀ ਤੇਜ਼ੀ ਨਾਲ ਵਧ ਰਹੇ ਹਨ।

ਅਰਾਮ -ਪਸੰਦ ਜੀਵਨਸ਼ੈਲੀ, ਤਣਾਅ, ਗੈਰ-ਸਿਹਤਮੰਦ ਖ਼ੁਰਾਕ ਅਤੇ ਸ਼ੂਗਰ ਦੇ ਵਧ ਰਹੇ ਮਾਮਲੇ ਇਸ ਦੇ ਮੁੱਖ ਕਾਰਨਾਂ ਵਿੱਚ ਸ਼ਾਮਲ ਹਨ। ਹਾਲਾਂਕਿ, ਇਸਦੇ ਨਾਲ-ਨਾਲ ਦਿਲ ਸਬੰਧੀ ਬਿਮਾਰੀਆਂ ਦੇ ਐਮਰਜੈਂਸੀ ਇਲਾਜ ਤੱਕ ਪਹੁੰਚ ਵੀ ਪਹਿਲਾਂ ਨਾਲੋਂ ਬਿਹਤਰ ਹੋਈ ਹੈ। ਸਟੇਟ ਹੈਲਥ ਏਜੰਸੀ ਦੇ ਅਨੁਸਾਰ, ਪਿਛਲੇ ਕੁਝ ਮਹੀਨਿਆਂ ਦੌਰਾਨ ਸਿਹਤ ਯੋਜਨਾ ਤਹਿਤ ਕੁੱਲ 5,054 ਦਿਲ ਸੰਬੰਧੀ ਸਰਜਰੀਆਂ ਕੀਤੀਆਂ ਗਈਆਂ ਹਨ।

ਇਨ੍ਹਾਂ ਵਿੱਚ 5,000 ਪਰਕਿਊਟੇਨਿਅਸ ਟ੍ਰਾਂਸਲਿਊਮਿਨਲ ਕੋਰੋਨਰੀ ਐਂਜੀਓਪਲਾਸਟੀ (ਪੀ ਟੀ ਸੀ ਏ ) ਪ੍ਰਕਿਰਿਆਵਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਡਾਇਗਨੋਸਟਿਕ ਐਂਜੀਓਗ੍ਰਾਮ ਵੀ ਸ਼ਾਮਲ ਹਨ, ਜਦਕਿ 54 ਮਾਮਲਿਆਂ ਵਿੱਚ ਪੈਰੀਫ਼ਰਲ ਐਂਜੀਓਪਲਾਸਟੀ ਕੀਤੀ ਗਈ। ਇਨ੍ਹਾਂ ਇਲਾਜਾਂ ਦੀ ਕੁੱਲ ਲਾਗਤ ਲਗਭਗ 49.6 ਕਰੋੜ ਰੁਪਏ ਰਹੀ, ਜਿਸ ਵਿੱਚ ਪੀਟੀਸੀਏ ਪ੍ਰਕਿਰਿਆਵਾਂ, ਗਿਣਤੀ ਅਤੇ ਕੁੱਲ ਖ਼ਰਚ ਦੋਹਾਂ ਮਾਮਲਿਆਂ ਵਿੱਚ ਹੀ ਸਭ ਤੋਂ ਵੱਧ ਹਨ ।

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਦਾ ਪ੍ਰਭਾਵ ਹੁਣ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ, “ਹੁਣ ਵੱਧ ਮਰੀਜ਼ ਉਹਨਾਂ ਸਥਿਤੀਆਂ ਵਿੱਚੋਂ ਵੀ ਬਚ ਰਹੇ ਹਨ, ਜੋ ਪਹਿਲਾਂ ਲਗਭਗ ਜਾਨਲੇਵਾ ਮੰਨੀਆਂ ਜਾਂਦੀਆਂ ਸਨ। ਅਜਿਹੇ ਨਾਜ਼ੁਕ ਸਮੇਂ ਵਿੱਚ ਸਿਹਤ ਕਾਰਡ ਸਿਸਟਮ ਕਾਰਨ ਇਲਾਜ ਦੀ ਤੇਜ਼ੀ ਹੀ ਰਾਜ ਦੀ ਜੀਵਨਰੱਖਿਅਕ ਬਣ ਰਹੀ ਹੈ।”

ਹਸਪਤਾਲਾਂ ਦੇ ਕਾਰਡੀਓਲੋਜੀ ਵਿਭਾਗ ਨੂੰ ਤੇਜ਼ੀ ਨਾਲ ਨਵੀਆਂ ਲੋੜਾਂ ਦੇ ਅਨੁਕੂਲ ਢਾਲਿਆ ਜਾ ਰਿਹਾ ਹੈ। ਐਮਰਜੈਂਸੀ ਪ੍ਰੋਟੋਕੋਲ ਇਸ ਤਰ੍ਹਾਂ ਸੁਚਾਰੂ ਬਣਾਏ ਜਾ ਰਹੇ ਹਨ ਕਿ ਹਾਰਟ ਅਟੈਕ ਦੇ ਸੰਭਾਵੀ ਮਰੀਜ਼ਾਂ ਦੀ ਤੁਰੰਤ ਜਾਂਚ ਹੋ ਸਕੇ ਅਤੇ ਪ੍ਰਸ਼ਾਸਨਿਕ ਕਾਰਵਾਈ ਵਿੱਚ ਫਸੇ ਬਿਨਾਂ ਉਨ੍ਹਾਂ ਨੂੰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਗਵਰਨਮੈਂਟ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਅਤੇ ਐਸੋਸੀਏਟ ਪ੍ਰੋਫੈਸਰ ਡਾ. ਸੌਰਭ ਸ਼ਰਮਾ ਨੇ ਕਿਹਾ, “ਸਿਹਤ ਕਾਰਡ ਲੋਕਾਂ ਨੂੰ ਸਮੇਂ ਸਿਰ ਇਲਾਜ ਦਿਵਾਉਣ ਵਿੱਚ ਮਦਦ ਕਰ ਰਿਹਾ ਹੈ। 

ਇਲਾਜ ਦੇ ਖ਼ਰਚ ਨੂੰ ਲੈ ਕੇ ਜੋ ਹਿਚਕਚਾਹਟ ਪਹਿਲਾਂ ਹੁੰਦੀ ਸੀ, ਉਹ ਹੁਣ ਕਾਫ਼ੀ ਹੱਦ ਤੱਕ ਘੱਟ ਹੋ ਗਈ ਹੈ। ਪਹਿਲਾਂ ਕਈ ਪਰਿਵਾਰ ਇਲਾਜ ਦੀ ਲਾਗਤ ਨੂੰ ਲੈ ਕੇ ਅਸਮੰਜਸ ਵਿੱਚ ਰਹਿੰਦੇ ਸਨ, ਜਿਸ ਕਾਰਨ ਪ੍ਰਕਿਰਿਆ ਲਈ ਮਨਜ਼ੂਰੀ ਦੇਣ ਵਿੱਚ ਦੇਰੀ ਹੁੰਦੀ ਸੀ।” ਡਾ. ਸ਼ਰਮਾ ਨੇ ਅੱਗੇ ਕਿਹਾ ਕਿ ਕੈਸ਼ਲੈੱਸ ਸਹੂਲਤ ਉਪਲੱਬਧ ਹੋਣ ਨਾਲ ਇਹ ਰੁਕਾਵਟ ਲਗਭਗ ਖ਼ਤਮ ਹੋ ਚੁੱਕੀ ਹੈ।

ਇਹ ਬਦਲਾਅ ਜ਼ਿਲ੍ਹਿਆਂ ਵਿੱਚ ਵੀ ਸਪੱਸ਼ਟ ਤੌਰ ‘ਤੇ ਨਜ਼ਰ ਆ ਰਿਹਾ ਹੈ। ਪਹਿਲਾਂ ਮਰੀਜ਼ਾਂ ਨੂੰ ਵੱਡੇ ਸ਼ਹਿਰਾਂ ਦੇ ਹਸਪਤਾਲਾਂ ਵਿੱਚ ਰੈਫਰ ਕੀਤੇ ਜਾਣ ਕਾਰਨ ਖ਼ਤਰਨਾਕ ਦੇਰੀ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਯੋਜਨਾ ਤਹਿਤ ਵੱਧ ਹਸਪਤਾਲਾਂ ਦੇ ਸੂਚੀਬੱਧ ਹੋਣ ਅਤੇ ਬਿਹਤਰ ਸਹੂਲਤਾਂ ਨਾਲ ਲੈਸ ਹੋਣ ਕਾਰਨ ਕਈ ਕੇਂਦਰ ਲੰਬੀ ਦੂਰੀ ਤੱਕ ਰੈਫਰ ਕੀਤੇ ਬਿਨਾਂ ਹੀ ਐਂਜੀਓਪਲਾਸਟੀ ਸ਼ੁਰੂ ਕਰਨ ਦੇ ਯੋਗ ਹੋ ਗਏ ਹਨ।

 

Tags: Mukh Mantri Sehat Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD