Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਨਵੀਂ ਬਣਾਈ ਗਈ ਬਨੂੜ ਸਬ-ਡਿਵੀਜ਼ਨ ਦੀ ਪਹਿਲੀ ਐਸ.ਡੀ.ਐਮ. ਵਜੋਂ ਡਾ. ਅੰਕਿਤਾ ਕਾਂਸਲ ਨੇ ਸੰਭਾਲਿਆ ਅਹੁਦਾ

Neena Mittal, AAP Punjab, Dr Ankita Kansal, Banur

Web Admin

Web Admin

5 Dariya News

ਬਨੂੜ/ਐਸ.ਏ.ਐਸ. ਨਗਰ , 08 May 2026

Last updated on: May 09, 2026, 12:53 IST

2024 ਬੈਚ ਦੀ ਪੀ.ਸੀ.ਐਸ. ਅਧਿਕਾਰੀ ਡਾ. ਅੰਕਿਤਾ ਕਾਂਸਲ ਨੇ ਨਵੀਂ ਬਣਾਈ ਗਈ ਬਨੂੜ ਸਬ-ਡਿਵੀਜ਼ਨ ਦੀ ਪਹਿਲੀ ਸਬ ਡਿਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਵਜੋਂ ਅੱਜ ਅਹੁਦਾ ਸੰਭਾਲ ਲਿਆ। ਉਹ ਇਸਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਵੀ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।

ਪੰਜਾਬ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਡਾ. ਕਾਂਸਲ ਨੇ ਸਾਲ 2012 ਤੋਂ ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਵਿੱਚ ਸੇਵਾ ਨਿਭਾਈ ਅਤੇ ਬਾਅਦ ਵਿੱਚ ਸਹਾਇਕ ਐਕਸਾਈਜ਼ ਅਤੇ ਟੈਕਸੇਸ਼ਨ ਕਮਿਸ਼ਨਰ ਵਜੋਂ ਤਰੱਕੀ ਪ੍ਰਾਪਤ ਕੀਤੀ। ਉਨ੍ਹਾਂ ਨੇ ਸਾਲ 2009 ਵਿੱਚ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਤੋਂ ਐੱਮ.ਬੀ.ਬੀ.ਐੱਸ. ਦੀ ਡਿਗਰੀ ਹਾਸਲ ਕੀਤੀ।

ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਬਨੂੜ ਦੀ ਪਹਿਲੀ ਐਸ.ਡੀ.ਐਮ. ਬਣਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਇਲਾਕੇ ਦੇ ਲੋਕਾਂ ਨੂੰ ਸੁਵਿਧਾਵਾਂ ਪ੍ਰਦਾਨ ਕਰਨ ਲਈ ਲੋੜੀਂਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ।

ਰਾਜਪੁਰਾ ਦੀ ਵਿਧਾਇਕਾ ਸ੍ਰੀਮਤੀ ਨੀਨਾ ਮਿੱਤਲ, ਜਿਨ੍ਹਾਂ ਨੇ ਬਨੂੜ ਨੂੰ ਸਬ-ਤਹਿਸੀਲ ਤੋਂ ਸਬ-ਡਿਵੀਜ਼ਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ, ਨੇ ਡਾ. ਕਾਂਸਲ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੱਤੀ। ਵਿਧਾਇਕਾ ਨੇ ਉਮੀਦ ਜਤਾਈ ਕਿ ਇਹ ਨੌਜਵਾਨ ਅਧਿਕਾਰੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਲੋਕ ਹਿੱਤ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਨੇ ਡਾ. ਅੰਕਿਤਾ ਕਾਂਸਲ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਬਨੂੜ ਸਬ-ਡਿਵੀਜ਼ਨ ਦੇ ਗਠਨ ਨਾਲ ਪ੍ਰਸ਼ਾਸਨਿਕ ਢਾਂਚਾ ਹੋਰ ਮਜ਼ਬੂਤ ਹੋਵੇਗਾ ਅਤੇ ਇਲਾਕੇ ਦੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਭਰੋਸਾ ਜਤਾਇਆ ਕਿ ਡਾ. ਕਾਂਸਲ ਲੋਕ ਭਲਾਈ ਪ੍ਰਤੀ ਸੰਵੇਦਨਸ਼ੀਲਤਾ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।

 

Tags: Neena Mittal , AAP Punjab , Dr Ankita Kansal , Banur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD