Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਖੂਨਦਾਨ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar, Blood Donation Camp

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 08 May 2026

Last updated on: May 09, 2026, 12:59 IST

ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਕੋਮਲ ਮਿੱਤਲ ਆਈ.ਏ.ਐਸ. ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ. ਨਗਰ ਵੱਲੋਂ ਅੱਜ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਖੂਨਦਾਨ ਕੈਂਪ ਲਾਇਆ ਗਿਆ। ਇਸ ਤੋਂ ਪਹਿਲਾਂ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ 6 ਮਈ 2026 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਜੇੜੀ, ਐਸ.ਏ.ਐਸ. ਨਗਰ ਅਤੇ 7 ਮਈ 2026 ਨੂੰ ਅਮਰ ਪ੍ਰੋਫੈਸ਼ਨਲ ਕਾਲਜ ਆਫ ਨਰਸਿੰਗ, ਦਿਆਲਪੁਰਾ, ਮੋਹਾਲੀ ਵਿਖੇ ਫਸਟ ਏਡ ਟ੍ਰੇਨਿੰਗ ਅਤੇ ਸਮਾਜਿਕ ਸਮੱਸਿਆਵਾਂ ਜਿਵੇਂ ਐਚ.ਆਈ.ਵੀ./ਏਡਜ਼, ਨਸ਼ਿਆਂ, ਭਰੂਣ ਹੱਤਿਆ, ਰੁੱਖ ਲਗਾਉਣ, ਵਾਤਾਵਰਣ ਸੰਭਾਲ ਅਤੇ ਪਾਣੀ ਬਚਾਉਣ ਸਬੰਧੀ ਜਾਗਰੂਕਤਾ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।

ਇਸ ਦੌਰਾਨ ਅਮਰ ਪ੍ਰੋਫੈਸ਼ਨਲ ਕਾਲਜ ਆਫ ਨਰਸਿੰਗ, ਦਿਆਲਪੁਰਾ ਦੇ ਵਿਦਿਆਰਥੀਆਂ ਵੱਲੋਂ ਸਟੇਟ ਐਂਬੂਲੈਂਸ ਪ੍ਰਤੀਯੋਗਤਾ ਵਿੱਚ ਹਿੱਸਾ ਲਿਆ ਗਿਆ, ਜਿਸ ਵਿੱਚ ਉਨ੍ਹਾਂ ਨੇ ਰਾਜ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਉਪਲਬਧੀ ਲਈ ਵਧੀਕ ਡਿਪਟੀ ਕਮਿਸ਼ਨਰ-ਕਮ-ਸੀਨੀਅਰ ਮੀਤ ਪ੍ਰਧਾਨ ਸ੍ਰੀਮਤੀ ਗੀਤਿਕਾ ਸਿੰਘ, ਪੀ.ਸੀ.ਐਸ. ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

ਅੱਜ ਵਿਸ਼ਵਾਸ ਫਾਊਂਡੇਸ਼ਨ ਅਤੇ ਪੰਜਾਬ ਨੈਸ਼ਨਲ ਬੈਂਕ ਸੈਕਟਰ-76, ਮੋਹਾਲੀ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ 50 ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਸ ਮੌਕੇ ਸ੍ਰੀ ਲਖਵਿੰਦਰ ਸਿੰਘ ਵੱਲੋਂ 50 ਤੋਂ ਵੱਧ ਵਾਰ ਖੂਨਦਾਨ ਕਰਨ ਦੀ ਮਿਸਾਲ ਵੀ ਪੇਸ਼ ਕੀਤੀ ਗਈ।

ਸਹਾਇਕ ਕਮਿਸ਼ਨਰ (ਜ)-ਕਮ-ਅਵੇਤਨੀ ਸਕੱਤਰ ਸ੍ਰੀਮਤੀ ਅੰਕਿਤਾ ਕਾਂਸਲ, ਪੀ.ਸੀ.ਐਸ. ਨੇ ਦੱਸਿਆ ਕਿ ਵਿਸ਼ਵ ਰੈਡ ਕਰਾਸ ਦਿਵਸ ਹਰ ਸਾਲ 8 ਮਈ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਰੈਡ ਕਰਾਸ ਦੇ ਸੰਸਥਾਪਕ ਸਰ ਜੀਨ ਹੈਨਰੀ ਡਿਊਨਾ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ। 

ਉਨ੍ਹਾਂ ਦਾ ਜਨਮ 8 ਮਈ 1828 ਨੂੰ ਸਵਿਟਜ਼ਰਲੈਂਡ ਦੇ ਜਨੇਵਾ ਸ਼ਹਿਰ ਵਿੱਚ ਹੋਇਆ ਸੀ ਅਤੇ 1901 ਵਿੱਚ ਉਨ੍ਹਾਂ ਨੂੰ ਦੁਨੀਆ ਦਾ ਪਹਿਲਾ ਨੋਬਲ ਸ਼ਾਂਤੀ ਪੁਰਸਕਾਰ ਮਿਲਿਆ। ਉਨ੍ਹਾਂ ਵੱਲੋਂ 1863 ਵਿੱਚ ਇੰਟਰਨੈਸ਼ਨਲ ਕਮੇਟੀ ਆਫ ਰੈਡ ਕਰਾਸ (ਆਈ.ਸੀ.ਆਰ.ਸੀ.) ਦੀ ਸਥਾਪਨਾ ਕੀਤੀ ਗਈ ਸੀ। ਬਾਅਦ ਵਿੱਚ 1920 ਵਿੱਚ ਭਾਰਤ ਵਿੱਚ ਇੰਡੀਅਨ ਰੈਡ ਕਰਾਸ ਸੁਸਾਇਟੀ ਦੀ ਸਥਾਪਨਾ ਹੋਈ।

ਉਨ੍ਹਾਂ ਦੱਸਿਆ ਕਿ 1859 ਵਿੱਚ ਇਟਲੀ ਦੇ ਸੋਲਫੇਰੀਨੋ ਵਿੱਚ ਹੋਈ ਭਿਆਨਕ ਲੜਾਈ ਦੌਰਾਨ ਹਜ਼ਾਰਾਂ ਸੈਨਿਕਾਂ ਦੇ ਮਾਰੇ ਜਾਣ ਅਤੇ ਜ਼ਖਮੀ ਹੋਣ ਦੀ ਘਟਨਾ ਨੇ ਹੈਨਰੀ ਡਿਊਨਾ ਨੂੰ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀ ਸੈਨਿਕਾਂ ਦੀ ਸੇਵਾ ਕੀਤੀ ਅਤੇ ਇਸੇ ਸੋਚ ਤੋਂ ਰੈਡ ਕਰਾਸ ਅੰਦੋਲਨ ਦੀ ਸ਼ੁਰੂਆਤ ਹੋਈ। 

ਵਿਸ਼ਵ ਰੈਡ ਕਰਾਸ ਦਿਵਸ ਪਹਿਲੀ ਵਾਰ 1948 ਵਿੱਚ ਮਨਾਇਆ ਗਿਆ ਸੀ, ਜਦਕਿ 1984 ਤੋਂ ਇਸ ਨੂੰ ਅਧਿਕਾਰਿਕ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਸ ਸਾਲ ਵਿਸ਼ਵ ਰੈਡ ਕਰਾਸ ਦਿਵਸ ਦਾ ਥੀਮ “ਮਨੁੱਖਤਾ ਵਿੱਚ ਇੱਕਜੁੱਟ” ਰੱਖਿਆ ਗਿਆ ਹੈ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ, ਕਾਲਜਾਂ ਅਤੇ ਤਹਿਸੀਲ ਪੱਧਰ ’ਤੇ ਵੀ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ ਗਿਆ। 

ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਸੰਕਟ ਦੀ ਘੜੀ ਵਿੱਚ ਮਨੁੱਖਤਾ ਦੀ ਸੇਵਾ ਲਈ ਹਮੇਸ਼ਾਂ ਤਿਆਰ ਰਹਿਣਾ ਚਾਹੀਦਾ ਹੈ। ਰੈਡ ਕਰਾਸ ਨੇ ਹਮੇਸ਼ਾਂ ਬਿਨਾਂ ਕਿਸੇ ਭੇਦਭਾਵ ਦੇ ਦੁਨੀਆ ਭਰ ਵਿੱਚ ਮਨੁੱਖਤਾ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਇਸ ਦੀ ਸੇਵਾ ਤੇ ਸਮਰਪਣ ਸਭ ਲਈ ਪ੍ਰੇਰਣਾਦਾਇਕ ਹੈ।

ਸ੍ਰੀ ਹਰਬੰਸ ਸਿੰਘ, ਸਕੱਤਰ ਰੈਡ ਕਰਾਸ ਵੱਲੋਂ ਦੱਸਿਆ ਗਿਆ ਕਿ ਭਾਈ ਘਨੱਈਆ ਜੀ ਦੇ ਸੇਵਾ ਮਾਰਗ ’ਤੇ ਚੱਲਦਿਆਂ ਰੈਡ ਕਰਾਸ ਸੁਸਾਇਟੀ ਹਮੇਸ਼ਾਂ ਲੋੜਵੰਦਾਂ ਅਤੇ ਬੱਚਿਆਂ ਦੀ ਮਦਦ ਲਈ ਵਚਨਬੱਧ ਰਹੀ ਹੈ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਵਿਸ਼ਵ ਰੈਡ ਕਰਾਸ ਦਿਵਸ ਦੇ ਇਤਿਹਾਸ ਅਤੇ ਰੈਡ ਕਰਾਸ ਦੀ ਮਨੁੱਖਤਾ ਭਰੀ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਨ੍ਹਾਂ ਪ੍ਰੋਗਰਾਮਾਂ ਵਿੱਚ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਦੇ ਮੈਂਬਰਾਂ ਅਤੇ ਖੂਨਦਾਨ ਕੈਂਪ ਵਿੱਚ ਵਿਸ਼ਵਾਸ ਫਾਊਂਡੇਸ਼ਨ ਦੀ ਟੀਮ ਨੇ ਵੀ ਭਾਗ ਲਿਆ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD