Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫੇਜ਼-5 ਮਾਰਕੀਟ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਮੀਟਿੰਗ

Prabhjot Kaur, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 08 May 2026

Last updated on: May 09, 2026, 13:02 IST

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਫੇਜ਼-5 ਮਾਰਕੀਟ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਨੂੰ ਜਾਣਨ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਦੁਕਾਨਦਾਰਾਂ ਅਤੇ ਵਪਾਰੀਆਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਦਾ ਨਿਪਟਾਰਾ 30 ਦਿਨਾਂ ਦੇ ਅੰਦਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮਕਸਦ ਸਥਾਨਕ ਪੱਧਰ ‘ਤੇ ਵਪਾਰੀਆਂ ਨੂੰ ਆ ਰਹੀਆਂ ਦਿੱਕਤਾਂ ਦਾ ਹੱਲ ਕਰਕੇ ਵਪਾਰ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪਾਰਕਿੰਗ ਲਾਈਨਾਂ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਮੌਜੂਦਾ ਟਰਾਂਸਫਾਰਮਰਾਂ ਦੀ ਸਮਰੱਥਾ ਵਧਾਉਣ ਨਾਲ ਸੰਬੰਧਤ ਸਮੱਸਿਆਵਾਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਨੋਟ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਵਿਭਾਗਾਂ ਨੂੰ ਪਹਿਲ ਦੇ ਆਧਾਰ ‘ਤੇ ਅਤੇ ਨਿਰਧਾਰਤ ਸਮੇਂ ਅੰਦਰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਹਾਜ਼ਰ ਦੁਕਾਨਦਾਰਾਂ ਅਤੇ ਵਪਾਰੀਆਂ ਵੱਲੋਂ 21 ਫੀਡਬੈਕ ਫਾਰਮ ਜਮ੍ਹਾਂ ਕਰਵਾਏ ਗਏ, ਜਿਨ੍ਹਾਂ ਵਿੱਚ ਕਰੀਬ 40 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵੱਲੋਂ ਫੀਡਬੈਕ ਪ੍ਰਣਾਲੀ ਇਸ ਲਈ ਸ਼ੁਰੂ ਕੀਤੀ ਗਈ ਹੈ ਤਾਂ ਜੋ ਵਪਾਰੀਆਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੁਣਿਆ ਅਤੇ ਹੱਲ ਕੀਤਾ ਜਾ ਸਕੇ।

ਮੀਟਿੰਗ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਡੀ ਐਸ ਪੀ ਗੁਰਚਰਨ ਸਿੰਘ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਵਿਧਾਨ ਸਭਾ ਹਲਕਾ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਚੇਅਰਮੈਨ ਮਾਰਕੀਟ ਕਮੇਟੀ ਗੋਵਿੰਦਰ ਮਿੱਤਲ, ਸਹਾਇਕ ਕਮਿਸ਼ਨਰ ਐਮ.ਸੀ. ਮੋਹਾਲੀ ਮਨਪ੍ਰੀਤ ਸਿੰਘ, ਜੀ.ਐਸ.ਟੀ. ਇੰਸਪੈਕਟਰ ਗੁਰਸ਼ੇਰ ਸਿੰਘ ਅਤੇ ਮਾਰਕੀਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਸਮੇਤ ਹੋਰ ਅਧਿਕਾਰੀ ਅਤੇ ਆਗੂ ਵੀ ਮੌਜੂਦ ਸਨ।

 

Tags: Prabhjot Kaur , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD