Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਡਾ. ਬਲਬੀਰ ਸਿੰਘ ਨੇ 10 ਕਰੋੜ ਰੁਪਏ ਨਾਲ ਬਣੇ ਹੋਸਟਲ ਦਾ ਕੀਤਾ ਉਦਘਾਟਨ

49 ਲੱਖ ਦੀ ਲਾਗਤ ਨਾਲ ਵਾਰਡ ਨੰਬਰ 3 ਵਿੱਚ ਚਾਰ ਗਲੀਆਂ ਬਣਨਗੀਆਂ - ਸਿਹਤ ਮੰਤਰੀ

Dr Balbir Singh, AAP Punjab, Ajit Pal Singh Kohli

Web Admin

Web Admin

5 Dariya News

ਪਟਿਆਲਾ , 08 May 2026

Last updated on: May 09, 2026, 13:28 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਪਟਿਆਲਾ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਸਹੂਲਤਾਂ ਨਾਲ ਲੈਸ ਕੁੜੀਆਂ ਦੇ ਹੋਸਟਲ ਦਾ ਉਦਘਾਟਨ ਕੀਤਾ। ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। 

ਓਹਨਾ ਕਿਹਾ ਕਿ ਇਹ ਹੋਸਟਲ ਵਿਦਿਆਰਥਣਾਂ ਨੂੰ ਸੁਰੱਖਿਅਤ, ਸੁਵਿਧਾਜਨਕ ਅਤੇ ਆਰਾਮਦਾਇਕ ਰਹਾਇਸ਼ੀ ਸਹੂਲਤਾਂ ਪ੍ਰਦਾਨ ਕਰੇਗਾ। ਹੋਸਟਲ ਵਿੱਚ ਆਧੁਨਿਕ ਕਮਰੇ, ਸਾਫ਼-ਸੁਥਰੀਆਂ ਸਹੂਲਤਾਂ, ਸੁਰੱਖਿਆ ਪ੍ਰਬੰਧ ਅਤੇ ਪੜ੍ਹਾਈ ਲਈ ਉਚਿਤ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ ਤਾਂ ਜੋ ਵਿਦਿਆਰਥਣਾਂ ਨੂੰ ਘਰ ਵਰਗਾ ਮਾਹੌਲ ਮਿਲ ਸਕੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੀ ਪੜ੍ਹਾਈ ਅਤੇ ਕਰੀਅਰ ਵਿੱਚ ਅੱਗੇ ਵੱਧ ਸਕਣ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਲਈ ਨਵੀਆਂ ਯੋਜਨਾਵਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਹੋਸਟਲ ਵਿਦਿਆਰਥਣਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ।

 ਡਾ ਬਲਬੀਰ ਸਿੰਘ ਵੱਲੋਂ ਅੱਜ ਪਟਿਆਲਾ ਦਿਹਾਤੀ ਖੇਤਰ ਵਿੱਚ ਵਿਕਾਸ ਅਤੇ ਜਾਗਰੂਕਤਾ ਨਾਲ ਸੰਬੰਧਤ ਕਈ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਅਤੇ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 3 ਵਿੱਚ ਲੰਬੇ ਸਮੇਂ ਤੋਂ ਇਲਾਕਾ ਨਿਵਾਸੀਆਂ ਦੀ ਮੰਗ ਰਹੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। 

ਉਨ੍ਹਾਂ ਨੇ ਦੱਸਿਆ ਕਿ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 3 ਵਿੱਚ ਕਰੀਬ 49.04 ਲੱਖ ਰੁਪਏ ਦੀ ਲਾਗਤ ਨਾਲ ਚਾਰ ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਗਲੀਆਂ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਅਤੇ ਸਫ਼ਾਈ ਸੰਬੰਧੀ ਵੱਡੀ ਰਾਹਤ ਮਿਲੇਗੀ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਾਰਡ ਅਤੇ ਪਿੰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸੜਕਾਂ, ਸਫ਼ਾਈ, ਪੀਣ ਵਾਲਾ ਪਾਣੀ ਅਤੇ ਹੋਰ ਆਧਾਰਭੂਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਇਸ ਉਪਰੰਤ ਸਿਹਤ ਮੰਤਰੀ ਨੇ ਪਟਿਆਲਾ ਪੰਚਾਇਤ ਭਵਨ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਦੋ ਜਾਗਰੂਕਤਾ ਈ-ਆਟੋ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਈ-ਆਟੋ ਰਿਕਸ਼ੇ ਪਟਿਆਲਾ ਦਿਹਾਤੀ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ। 

ਵਾਹਨਾਂ ਰਾਹੀਂ ਆਡੀਓ ਸੰਦੇਸ਼ਾਂ ਅਤੇ ਪੋਸਟਰਾਂ ਦੁਆਰਾ ਨਸ਼ਾ ਛੱਡਣ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ ਜਾਵੇਗਾ। ਡਾ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। 

ਉਨ੍ਹਾਂ ਦੱਸਿਆ ਕਿ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਸ਼ਿਕਾਇਤ ਬਕਸਾ ਵੀ ਲਗਾਇਆ ਗਿਆ ਹੈ, ਜਿਸ ਰਾਹੀਂ ਹਰ ਵਿਅਕਤੀ ਆਪਣੀ ਜਾਣਕਾਰੀ, ਸੁਝਾਅ ਜਾਂ ਸ਼ਿਕਾਇਤ ਸਾਂਝੀ ਕਰ ਸਕੇਗਾ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖ਼ਿਲਾਫ਼ ਇਸ ਜੰਗ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਇਸ ਮੌਕੇ ਚਰਨਜੀਤ ਐਸ ਕੇ, ਐਮ ਸੀ ਜਤਿੰਦਰ ਕੌਰ, ਨਗਰ ਨਿਗਮ ਮੇਅਰ ਕੁੰਦਨ ਗੋਗੀਆ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ, ਪੰਜਾਬ ਐਗਰੋ ਫੂਡਗ੍ਰੇਨ ਕਾਰਪੋਰੇਸ਼ਨ ਦੇ ਚੇਅਰਮੈਨ ਬਲਜਿੰਦਰ ਢਿੱਲੋਂ, ਜਸਬੀਰ ਗਾਂਧੀ, ਯਸ਼ਪਾਲ ਸ਼ਰਮਾ, ਸੁਰੇਸ਼ ਰਾਏ ਤੋਂ ਇਲਾਵਾ ਵੱਡੀ ਗਿਣਤੀ ਚ ਇਲਾਕਾ ਵਾਸੀ ਮੌਜੂਦ ਸਨ।

 

Tags: Dr Balbir Singh , AAP Punjab , Ajit Pal Singh Kohli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD