Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ : ਦਲਵਿੰਦਰਜੀਤ ਸਿੰਘ

Dr Inderbir Singh Nijjar, Inderbir Singh Nijjar, AAP Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 08 May 2026

Last updated on: May 09, 2026, 13:37 IST

ਸ੍ਰੀ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਦੀ ਅਗਵਾਈ ਹੇਠ ਅੱਜ ਰੈਡ ਕਰਾਸ ਭਵਨ, ਅੰਮ੍ਰਿਤਸਰ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਆਯੋਜਿਤ ਕੀਤਾ ਗਿਆ। ਇਹ ਦਿਹਾੜਾ ਰੈਡ ਕਰਾਸ ਦੇ ਬਾਨੀ ਅਤੇ ਪਿਤਾਮਾ ਸਰ ਹੈਨਰੀ ਡੁਨਟ ਨੂੰ ਸਮਰਪਿਤ ਹੈ । ਇਸ ਸਮਾਰੋਹ ਵਿੱਚ ਵੱਖ ਵੱਖ ਐਨ ਜੀ ਓ ਦੇ ਨਾਮੁੰਦੀਆ ਯੂਥ ਕਲੱਬਾ ਅਤੇ ਵਿਦਿਆਰਥੀਆਂ ਨੇ ਭਾਗ ਲਿਆ।

ਇਸ ਮੌਕੇ ਤੇ ਸ੍ਰੀਮਤੀ ਪ੍ਰਗਤੀ ਸੇਠੀ,ਪੀ ਸੀ ਐਸ, ਆਨਰੇਰੀ ਸਕੱਤਰ, ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੇ ਹੜ੍ਹਾਂ ਵਿੱਚ ਕੰਮ ਕਰਨ ਵਾਲੀਆ ਸੰਸਥਾਵਾ ਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਹੇਨਰੀ ਡੁਨਟ ਨੂੰ ਸ਼ਰਧਾਜਲੀ ਪੇਸ਼ ਕੀਤੀ ਅਤੇ ਸਭ ਨੂੰ ਮਿਲ ਜੁਲ ਕੇ ਮਾਨਤਵਾ ਦੇ ਕੰਮਾਂ ਦੀ ਸੇਵਾ ਲਈ ਅਪੀਲ ਕੀਤੀ।

ਇਸ ਮੌਕੇ ਤੇ ਸ਼੍ਰੀ ਸੈਮਸਨ ਮਸੀਹ, ਕਾਰਜਕਾਰੀ ਸਕੱਤਰ, ਰੈਡ ਕਰਾਸ ਨੇ ਆਏ ਹੋਏ ਸਾਰੇ ਪ੍ਰਤੀ ਭਾਗਿਆਂ, ਰੈਡ ਕਰਾਸ ਦੇ ਮੈਬਰ ਅਤੇ ਮੁੱਖ ਮਹਿਮਾਨ ਨੂੰ ਜੀ ਆਇਆ ਕਿਹਾ ਅਤੇ ਰੈਡ ਕਰਾਸ ਦੇ ਕੰਮਾਂ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਸਾਂਝੀ ਕੀਤੀ। ਇਸ ਮੌਕੇ ਦੇ ਮੁੱਖ ਮਹਿਮਾਨ ਸ਼੍ਰੀ ਇੰਦਰਬੀਰ ਸਿੰਘ ਨਿੱਜਰ, ਸਾਬਕਾ ਮੰਤਰੀ ਅਤੇ ਐਮ ਐਲ ਏ ਨੇ ਆਪਣੇ ਸੰਬੋਧਨ ਵਿੱਚ ਮਾਨਵਤਾ ਦੀ ਸੇਵਾ ਰੈਡ ਕਰਾਸ ਸੁਸਾਇਟੀ ਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦਾ ਦਿਹਾੜਾ ਸਰ ਹੈਨਰੀ ਡੋਨੇਟ ਜੋ ਕਿ ਰੈਡ ਕਰਾਸ ਦੇ ਬਾਨੀ ਹਨ ਉਨ੍ਹਾ ਨੂੰ ਸਮਰਪਿਤ ਕੀਤਾ ਹੈ।

ਇਸ ਮੌਕੇ ਤੇ ਉਨ੍ਹਾਂ ਨੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ। ਜਿਸ ਵਿੱਚ 53 ਨੌਜਵਾਨਾਂ ਵੱਲੋ ਖੂਨਦਾਨ ਕੀਤਾ ਗਿਆ । ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਹਾੜਾ ਵਿਸ਼ਵ ਭਰ ਦੇ 191 ਮੁਲਕਾਂ ਵਿੱਚ ਬਰੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਦਿਹਾੜੇ ਦੇ ਥੀਮ "United in Humanity " ਨੂੰ ਧਿਆਨ ਵਿੱਚ ਰੱਖਦੇ ਹੋਏ ਮਨੁੱਖਤਾ ਦੀ ਸੇਵਾ ਵਿੱਚ ਗਰੀਬਾਂ, ਬੱਚਿਆਂ, ਬਜੁਰਗਾਂ, ਮਹਿਲਾਵਾਂ, ਅਪਾਹਿਜਾਂ ਦੀ ਸੇਵਾ ਲਈ ਅੱਗੇ ਆਈਏ ਤਾਂ ਜੋ ਅਸੀ ਇੱਕ ਜਿੰਮੇਵਾਰ ਨਾਗਰਿਕ ਬਣਿਏ ਅਤੇ ਆਪਸੀ ਸਦਭਾਵ ਅਤੇ ਭਾਈਚਾਰੇ ਨੂੰ ਮਜਬੂਤ ਕਰੀਏ। 

ਇਸ ਦੇ ਨਾਲ ਹੀ ਕਾਰਜਕਾਰੀ ਸਕੱਤਰ ਨੇ ਦੱਸਿਆ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਜਿਲ੍ਹੇ ਵਿੱਚ ਵਿਸ਼ੇਸ਼ ਰੂਪ ਵਿੱਚ ਕੈਂਸਰ ਪੀੜਤਾਂ, ਕਿਡਨੀ ਪੀੜਤਾਂ ਅਤੇ ਗਰੀਬ ਮਰੀਜਾਂ ਦੀ ਹਰ ਤਰ੍ਹਾਂ ਦੀ ਮਦਦ ਕਰ ਰਹੇ ਹਨ ਅਤੇ ਉਨ੍ਹਾਂ ਨੇ ਰੈਡ ਕਰਾਸ ਨੂੰ ਆਦੇਸ਼ ਦਿੱਤਾ ਹੈ ਕਿ ਬੇਸਹਾਰਾ, ਵਿਧਵਾਵਾਂ, Special abled ਬੱਚਿਆਂ ਦੀ ਵਿਸ਼ੇਸ਼ ਤੌਰ ਤੇ ਸਹਾਇਤਾ ਕੀਤੀ ਜਾਵੇ।

ਅੱਜ ਦੇ ਇਸ ਦਿਹਾੜੇ ਤੇ ਡਾ. ਇੰਦਰਬੀਰ ਸਿੰਘ ਨਿਜਰ ਐਮ ਐਮ ਏ ਵੱਲੋ ਇਸ ਜਿਲ੍ਹੇ ਵਿੱਚ ਚੰਗੇ ਕੰਮ ਕਰਨ ਵਾਲੇ ਵੱਖ ਵੱਖ ਸ਼ਖਸ਼ੀਅਤਾਂ ਅਤੇ ਐਨ ਜੀ ਓ ਨੂੰ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਸ਼੍ਰੀ ਗੁਰਸ਼ਰਨ ਸਿੰਘ, ਸ੍ਰੀ ਰਜੇਸ਼ ਸ਼ਰਮਾ ਡੀ ਓ, ਸ੍ਰੀ ਮਨਪ੍ਰੀਤ ਸਿੰਘ ਸਰਬੱਤ ਦਾ ਭੱਲਾ ਟਰਸਟ, ਸ਼੍ਰੀ ਰਜਿੰਦਰਪਾਲ ਕੋਰ, ਏ ਸੀ ਐਸ ਸ਼ਾਮਲ ਸਨ।

 

Tags: Dr Inderbir Singh Nijjar , Inderbir Singh Nijjar , AAP Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD