Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

110 ਕਰੋੜ ਦਾ ਅਧੁਨਿਕ ਟਰੀਟਮੈਂਟ ਪਲਾਂਟ ਬਣਿਆ ਸਿਰਫ਼ ਦਿਖਾਵਾ?

ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ‘ਤੇ ਚੁੱਕੇ ਵੱਡੇ ਸਵਾਲ

Kuljit Singh Bedi, Punjab Pradesh Congress Committee, Congress, Punjab Congress

Gurpreet Singh

Gurpreet Singh

5 Dariya News

ਮੋਹਾਲੀ , 09 May 2026

Last updated on: May 09, 2026, 16:00 IST

ਮੋਹਾਲੀ ਵਿੱਚ ਪਾਣੀ ਦੀ ਕਮੀ, ਡਿੱਗਦਾ ਭੂਜਲ ਪੱਧਰ ਅਤੇ ਵਧ ਰਹੀ ਆਬਾਦੀ ਦਰਮਿਆਨ ਸੀਵਰੇਜ ਦੇ ਪਾਣੀ ਨੂੰ ਟਰੀਟ ਕਰਕੇ ਮੁੜ ਵਰਤੋਂ ਵਿੱਚ ਲਿਆਉਣ ਲਈ ਬਣਾਏ ਗਏ ਕਰੋੜਾਂ ਰੁਪਏ ਦੇ ਪ੍ਰੋਜੈਕਟ ‘ਤੇ ਹੁਣ ਸਵਾਲ ਖੜ੍ਹੇ ਹੋਣੇ ਸ਼ੁਰੂ ਹੋ ਗਏ ਹਨ। ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਅਧਿਕਾਰੀਆਂ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ 110 ਕਰੋੜ ਰੁਪਏ ਖਰਚ ਕਰਕੇ ਬਣਾਇਆ ਗਿਆ ਅਧੁਨਿਕ ਟਰੀਟਮੈਂਟ ਪਲਾਂਟ ਲੋਕਾਂ ਦੇ ਕਿਸੇ ਕੰਮ ਨਹੀਂ ਆ ਰਿਹਾ ਅਤੇ ਸਾਫ ਕੀਤਾ ਜਾ ਰਿਹਾ ਪਾਣੀ ਅੱਜ ਵੀ ਨਾਲਿਆਂ ਵਿੱਚ ਹੀ ਸੁੱਟਿਆ ਜਾ ਰਿਹਾ ਹੈ।

ਬੇਦੀ ਨੇ ਕਿਹਾ ਕਿ ਮੋਹਾਲੀ ਵਿੱਚ ਪਹਿਲਾਂ ਤੋਂ 15 ਐਮਜੀਡੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਚੱਲ ਰਿਹਾ ਸੀ,  ਜਿਸ ਦਾ ਮਕਸਦ ਸ਼ਹਿਰ ਦੇ ਗੰਦੇ ਪਾਣੀ ਨੂੰ ਸਾਫ ਕਰਨਾ ਸੀ। ਪਰ ਸਾਲਾਂ ਤੋਂ ਇਹ ਪਾਣੀ ਟਰੀਟ ਹੋਣ ਤੋਂ ਬਾਅਦ ਵੀ ਮੁੜ ਕਿਸੇ ਵਰਤੋਂ ਵਿੱਚ ਨਹੀਂ ਲਿਆਂਦਾ ਗਿਆ ਅਤੇ ਸਿੱਧਾ ਨਾਲੇ ਵਿੱਚ ਸੁੱਟਿਆ ਜਾਂਦਾ ਰਿਹਾ। 

ਹੁਣ ਗਮਾਡਾ ਵੱਲੋਂ ਇਸੇ ਪ੍ਰੋਜੈਕਟ ਨੂੰ ਹੋਰ ਅਧੁਨਿਕ ਬਣਾਉਣ ਲਈ ਲਗਭਗ 110 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਹੋਰ 5 ਐਮਜੀਡੀ ਦਾ ਟਰਸ਼ੀਅਰੀ ਟਰੀਟਮੈਂਟ ਪਲਾਂਟ ਲਗਾਇਆ ਗਿਆ ਹੈ, ਜੋ ਪਹਿਲਾਂ ਤੋਂ ਟਰੀਟ ਹੋਏ ਪਾਣੀ ਨੂੰ ਹੋਰ ਸਾਫ ਕਰਦਾ ਹੈ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮਕਸਦ ਸਿਰਫ਼ ਪਾਣੀ ਸਾਫ ਕਰਨਾ ਨਹੀਂ ਸੀ, ਸਗੋਂ ਉਸ ਪਾਣੀ ਨੂੰ ਮੁੜ ਵਰਤੋਂ ਵਿੱਚ ਲਿਆਉਣਾ ਸੀ ਤਾਂ ਜੋ ਪੀਣ ਵਾਲੇ ਪਾਣੀ ‘ਤੇ ਦਬਾਅ ਘਟਾਇਆ ਜਾ ਸਕੇ। 

ਇਹ ਪਾਣੀ ਪਾਰਕਾਂ ਦੀ ਸਿੰਚਾਈ, ਸੜਕਾਂ ਦੀ ਸਫਾਈ, ਟਾਇਲਟ ਫਲਸ਼ਿੰਗ, ਗ੍ਰੀਨ ਬੈਲਟਾਂ ਅਤੇ ਇੰਡਸਟਰੀਅਲ ਵਰਤੋਂ ਲਈ ਵਰਤਿਆ ਜਾ ਸਕਦਾ ਸੀ। ਇਸ ਨਾਲ ਹਰ ਰੋਜ਼ ਲੱਖਾਂ ਲੀਟਰ ਨਹਿਰੀ ਅਤੇ ਟਿਊਬਵੈੱਲਾਂ ਤੋਂ ਆ ਰਿਹਾ ਸਾਫ ਪੀਣਯੋਗ ਪਾਣੀ ਬਚ ਸਕਦਾ ਸੀ।ਬੇਦੀ ਨੇ ਦਾਅਵਾ ਕੀਤਾ ਕਿ ਅੱਜ ਵੀ ਮੋਹਾਲੀ ਦੇ ਕਈ ਇਲਾਕਿਆਂ ਵਿੱਚ ਪਾਰਕਾਂ ਅਤੇ ਹੋਰ ਕੰਮਾਂ ਲਈ ਪੀਣ ਵਾਲਾ ਪਾਣੀ ਵਰਤਿਆ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਟਰੀਟ ਕੀਤਾ ਗਿਆ ਪਾਣੀ ਬਿਨਾਂ ਵਰਤੋਂ ਨਾਲੇ ਵਿੱਚ ਵਹਾਇਆ ਜਾ ਰਿਹਾ ਹੈ। 

ਉਹਨਾਂ ਕਿਹਾ ਕਿ ਜੇ ਗਮਾਡਾ ਇਸ ਪ੍ਰੋਜੈਕਟ ਨੂੰ ਸਹੀ ਤਰੀਕੇ ਨਾਲ ਲਾਗੂ ਕਰਦੀ ਤਾਂ ਜੰਡਪੁਰ, ਬਲੌਂਗੀ, ਸੈਕਟਰਾਂ ਦੇ ਨਵੇਂ ਇਲਾਕਿਆਂ ਅਤੇ ਪ੍ਰਾਈਵੇਟ ਟਾਊਨਸ਼ਿਪਾਂ ਤੱਕ ਪੀਣ ਵਾਲੇ ਪਾਣੀ ਦੀ ਸਪਲਾਈ ਹੋਰ ਮਜ਼ਬੂਤ ਕੀਤੀ ਜਾ ਸਕਦੀ ਸੀ। ਉਹਨਾਂ ਕਿਹਾ ਕਿ ਪੰਜਾਬ ਵਿੱਚ ਭੂਜਲ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਅਤੇ ਮੋਹਾਲੀ ਵਰਗੇ ਤੇਜ਼ੀ ਨਾਲ ਵਿਕਸਤ ਹੋ ਰਹੇ ਸ਼ਹਿਰਾਂ ਵਿੱਚ ਇਹ ਸਮੱਸਿਆ ਹੋਰ ਗੰਭੀਰ ਹੋ ਰਹੀ ਹੈ। 

ਕਈ ਇਲਾਕਿਆਂ ਵਿੱਚ ਲੋਕ ਟਿਊਬਵੈੱਲਾਂ ਰਾਹੀਂ ਧਰਤੀ ਹੇਠੋਂ ਪਾਣੀ ਕੱਢਣ ਲਈ ਮਜਬੂਰ ਹਨ। ਅਜਿਹੇ ਸਮੇਂ ਵਿੱਚ ਟਰੀਟ ਕੀਤੇ ਪਾਣੀ ਦੀ ਰੀਸਾਈਕਲਿੰਗ ਬਹੁਤ ਜ਼ਰੂਰੀ ਬਣ ਜਾਂਦੀ ਹੈ। ਬੇਦੀ ਨੇ ਕਿਹਾ ਕਿ ਜੇ 110 ਕਰੋੜ ਰੁਪਏ ਖਰਚ ਕਰਨ ਤੋਂ ਬਾਅਦ ਵੀ ਲੋਕਾਂ ਨੂੰ ਕੋਈ ਸਿੱਧਾ ਲਾਭ ਨਹੀਂ ਮਿਲਣਾ, ਤਾਂ ਫਿਰ ਇਹ ਪ੍ਰੋਜੈਕਟ ਸਿਰਫ਼ ਕਾਗਜ਼ਾਂ ਅਤੇ ਇਸ਼ਤਿਹਾਰਾਂ ਤੱਕ ਸੀਮਿਤ ਰਹਿ ਜਾਂਦਾ ਹੈ। 

ਉਹਨਾਂ ਸਵਾਲ ਕੀਤਾ ਕਿ ਜਦੋਂ ਸਰਕਾਰ ਕੋਲ ਪਾਣੀ ਦੀ ਬਚਤ ਦਾ ਇੰਨਾ ਵੱਡਾ ਮੌਕਾ ਸੀ ਤਾਂ ਉਸਦੀ ਯੋਜਨਾਬੱਧ ਵਰਤੋਂ ਕਿਉਂ ਨਹੀਂ ਕੀਤੀ ਗਈ। ਉਹਨਾਂ ਮੰਗ ਕੀਤੀ ਕਿ ਗਮਾਡਾ ਅਤੇ ਸਰਕਾਰ ਤੁਰੰਤ ਟਰੀਟ ਕੀਤੇ ਪਾਣੀ ਲਈ ਵੱਖਰੀ ਸਪਲਾਈ ਲਾਈਨ ਤਿਆਰ ਕਰੇ ਤਾਂ ਜੋ ਇਹ ਪਾਣੀ ਪਾਰਕਾਂ, ਸਰਕਾਰੀ ਇਮਾਰਤਾਂ, ਹਾਊਸਿੰਗ ਸੋਸਾਇਟੀਆਂ ਅਤੇ ਹੋਰ ਗੈਰ-ਪੀਣਯੋਗ ਕੰਮਾਂ ਲਈ ਵਰਤਿਆ ਜਾ ਸਕੇ। 

ਇਸ ਨਾਲ ਨਾ ਸਿਰਫ਼ ਕਰੋੜਾਂ ਲੀਟਰ ਪੀਣ ਵਾਲਾ ਪਾਣੀ ਬਚੇਗਾ, ਸਗੋਂ ਆਉਣ ਵਾਲੇ ਸਮੇਂ ਵਿੱਚ ਪਾਣੀ ਸੰਕਟ ਨੂੰ ਵੀ ਕਾਫੀ ਹੱਦ ਤੱਕ ਰੋਕਿਆ ਜਾ ਸਕੇਗਾ। ਸਾਬਕਾ ਡਿਪਟੀ ਮੇਅਰ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਇਸ ਪ੍ਰੋਜੈਕਟ ਨੂੰ ਜਲਦੀ ਲੋਕਾਂ ਦੀ ਵਰਤੋਂ ਨਾਲ ਨਾ ਜੋੜਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਪਾਣੀ ਦੀ ਕਮੀ ਕਾਰਨ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਉਹਨਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਿਰਫ਼ ਪ੍ਰੋਜੈਕਟ ਲਗਾਉਣ ਦੀ ਬਜਾਏ ਉਹਨਾਂ ਨੂੰ ਜ਼ਮੀਨੀ ਪੱਧਰ ‘ਤੇ ਲੋਕਾਂ ਦੇ ਫਾਇਦੇ ਲਈ ਵਰਤਿਆ ਵੀ ਜਾਵੇ।

 

Tags: Kuljit Singh Bedi , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD