Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪਿਛਲੇ ਇਕ ਸਾਲ ਵਿਚ ਸੂਬੇ 'ਚ 60,632 ਨਸ਼ਾ ਤਸਕਰ ਗ੍ਰਿਫਤਾਰ : ਮੀਤ ਹੇਅਰ

ਸੰਸਦ ਮੈਂਬਰ ਨੇ "ਯੁੱਧ ਨਸ਼ਿਆਂ ਵਿਰੁੱਧ" ਵਾਹਨਾਂ ਨੂੰ ਦਿਖਾਈ ਹਰੀ ਝੰਡੀ

Gurmeet Singh Meet Hayer, Meet Hayer, AAP Punjab

Gurpreet Singh

Gurpreet Singh

5 Dariya News

ਬਰਨਾਲਾ , 09 May 2026

Last updated on: May 09, 2026, 16:04 IST

ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਲੋਕ ਲਹਿਰ ਦਾ ਰੂਪ ਲੈ ਰਹੀ ਹੈ। ਇਸ ਮੁਹਿੰਮ ਤਹਿਤ ਜਿੱਥੇ ਪੁਲਿਸ ਵਲੋਂ ਨਸ਼ਿਆਂ ਦੇ ਖਾਤਮੇ ਲਈ ਕਾਰਵਾਈ ਕੀਤੀ ਜਾ ਰਹੀ ਹੈ, ਓਥੇ ਲੋਕ ਖੁਦ ਵੀ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਅੱਗੇ ਆ ਰਹੇ ਹਨ। 

ਇਹ ਪ੍ਰਗਟਾਵਾ ਅੱਜ ਲੋਕ ਸਭਾ ਮੈਂਬਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਥੇ ਆਪਣੇ ਦਫ਼ਤਰ ਤੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਵਾਹਨਾਂ ਨੂੰ ਰਵਾਨਾ ਕਰਨ ਮੌਕੇ ਕੀਤਾ। ਓਹਨਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਇਕ ਸਾਲ ਮੁਕੰਮਲ ਹੋ ਚੁੱਕਿਆ ਹੈ। ਮੁੱਖ ਮੰਤਰੀ ਦੀ ਅਗਵਾਈ ਹੇਠ ਚਲਾਈ ਇਸ ਮੁਹਿੰਮ ਨੂੰ ਲੋਕਾਂ ਦੀ ਮੁਹਿੰਮ ਬਣਾਉਣ ਲਈ ਪਿੰਡਾਂ ਵਿਚ ਵਿਲੇਜ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਕਾਇਮ ਕੀਤੀਆਂ ਗਈਆਂ ਸਨ ਜੋ ਕਿ ਲਗਾਤਾਰ ਕੰਮ ਕਰ ਰਹੀਆਂ ਹਨ। 

ਓਹਨਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਨਾਲ ਲੋਕਾਂ ਅੰਦਰ ਡਰ ਖਤਮ ਹੋਇਆ ਹੈ ਤੇ ਲੋਕ ਅੱਗੇ ਹੋ ਕੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇ ਰਹੇ ਹਨ। ਓਹਨਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਲੋਕਾਂ ਦੀ ਮਦਦ ਨਾਲ ਪੁਲਿਸ ਵਲੋਂ ਮੁਸਤੈਦੀ ਨਾਲ ਕੰਮ ਕਰਦੇ ਹੋਏ ਪਿਛਲੇ ਇਕ ਸਾਲ ਵਿਚ ਸੂਬੇ ਵਿਚ 60,632 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। 

ਇਸ ਤੋਂ ਇਲਾਵਾ 90,000 ਤੋਂ ਵੱਧ ਵਿਅਕਤੀਆਂ ਨੇ ਨਸ਼ਾ ਛੱਡਣ ਲਈ ਆਪਣਾ ਇਲਾਜ ਕਰਵਾਇਆ ਹੈ। ਓਹਨਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਹੈ ਤੇ ਇਸੇ ਤਹਿਤ ਇਨ੍ਹਾਂ ਵਾਹਨਾਂ ਨੂੰ ਅੱਜ ਰਵਾਨਾ ਕੀਤਾ ਗਿਆ ਹੈ ਜਿਨ੍ਹਾਂ ਰਾਹੀਂ ਰੋਜ਼ਾਨਾ ਪਿੰਡਾਂ ਅਤੇ ਵਾਰਡਾਂ ਵਿਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। 

ਓਹਨਾਂ ਕਿਹਾ ਕਿ ਇਨ੍ਹਾਂ ਵਾਹਨਾਂ ਵਿਚ ਇਕ ਵਿਸ਼ੇਸ਼ ਬਕਸਾ ਲਗਾਇਆ ਗਿਆ ਹੈ, ਜਿਸ ਵਿਚ ਲੋਕ ਨਸ਼ਿਆਂ ਸਬੰਧੀ ਕੋਈ ਵੀ ਸ਼ਿਕਾਇਤ ਪਾ ਸਕਦੇ ਹਨ ਜਿਸ ਦੀ ਪੜਤਾਲ ਮਗਰੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਓਹਨਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਨੰਬਰ 9899100002 ਵੀ ਜਾਰੀ ਕੀਤਾ ਗਿਆ ਹੈ ਜਿਸ ਰਾਹੀਂ ਲੋਕ ਨਸ਼ਿਆਂ ਖ਼ਿਲਾਫ਼ ਸ਼ਿਕਾਇਤ ਕਰ ਸਕਦੇ ਹਨ। 

ਓਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਹੈ। ਓਹਨਾਂ ਲੋਕਾਂ ਨੂੰ ਇਸ ਮੁਹਿੰਮ ਰਾਹੀਂ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਡੀ ਐੱਸ ਪੀ ਸਤਵੀਰ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ, ਪੀ ਏ ਰੋਹਿਤ ਸ਼ਰਮਾ ਤੇ ਹੋਰ ਪਤਵੰਤੇ ਮੌਜੂਦ ਸਨ।

 

Tags: Gurmeet Singh Meet Hayer , Meet Hayer , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD