Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਯੁੱਧ ਨਸ਼ਿਆਂ ਵਿਰੁੱਧ : ਪੁਲਿਸ ਵਲੋਂ 1 ਕਿਲੋ 3 ਗਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ

ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਲਿਆ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

Gurpreet Singh

Gurpreet Singh

5 Dariya News

ਬਰਨਾਲਾ/ਤਪਾ/ ਭਦੌੜ , 09 May 2026

Last updated on: May 09, 2026, 16:13 IST

ਪੰਜਾਬ ਸਰਕਾਰ ਦੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਕਾਰਵਾਈ ਅਧੀਨ ਸੀਨੀਅਰ ਪੁਲਿਸ ਕਪਤਾਨ ਬਰਨਾਲਾ ਸ੍ਰੀ ਮੁਹੰਮਦ ਸਰਫਰਾਜ਼ ਆਲਮ ਆਈ ਪੀ ਐੱਸ ਅਤੇ ਸ੍ਰੀ ਜਸਕਰਨ ਸਿੰਘ ਬਰਾੜ ਪੀ ਪੀ ਐੱਸ ਡੀ.ਐੱਸ.ਪੀ. ਸਬ-ਡਵੀਜ਼ਨ ਤਪਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਇੰਸਪੈਕਟਰ ਸ੍ਰੀ ਹਰਸਿਮਰਨਜੀਤ ਸਿੰਘ ਮੁੱਖ ਅਫਸਰ ਥਾਣਾ ਭਦੌੜ ਦੀ ਅਗਵਾਈ ਹੇਠ ਪੁਲੀਸ ਵਲੋਂ ਕਰਵਾਈ ਕਰਦੇ ਹੋਏ 1 ਕਿਲੋ 03 ਗਰਾਮ ਹੈਰੋਇਨ/ਚਿੱਟਾ ਬਰਾਮਦ ਕੀਤਾ ਗਿਆ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਡੀ.ਐੱਸ.ਪੀ. ਤਪਾ ਜਸਕਰਨ ਸਿੰਘ ਬਰਾੜ ਨੇ ਦੱਸਿਆ ਕਿ ਮਿਤੀ 07-05-2026 ਨੂੰ ਸ:ਥ ਸੁਰਿੰਦਰ ਸਿੰਘ 1219/ਜੀ.ਆਰ.ਪੀ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਸ਼ੱਕੀਆਂ ਦੀ ਚੈਕਿੰਗ ਲਈ ਨੇੜੇ ਠੇਕਾ ਸ਼ਰਾਬ ਪਿੰਡ ਨੈਣੇਵਾਲ ਮੌਜੂਦ ਸੀ। ਸ਼ਾਮ ਕਰੀਬ 4:35 ਵਜੇ ਮੁਖਬਰ ਤੋਂ ਇਤਲਾਹ ਦਿੱਤੀ ਕਿ ਮਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਬਾਹਮਣੀ ਵਾਲਾ ਜ਼ਿਲ੍ਹਾ ਫਾਜ਼ਿਲਕਾ ਜੋ ਕਿ ਕਥਿਤ ਤੌਰ 'ਤੇ ਹੈਰੋਇਨ/ਚਿੱਟਾ ਵੇਚਦਾ ਹੈ, ਆਪਣੇ ਮੋਟਰਸਾਇਕਲ ਬਿਨਾ ਨੰਬਰੀ ਮਾਰਕਾ ਹਾਂਡਾ (ਰੰਗ ਕਾਲਾ) ਸਵਾਰ ਹੋ ਕੇ ਭਾਰਤਮਾਲਾ ਪ੍ਰੋਜੈਕਟ ਰੋਡ ਹੁੰਦੇ ਹੋਇਆ ਬਠਿੰਡਾ ਸਾਇਡ ਤੋਂ ਪਿੰਡ ਸੰਧੂ ਕਲਾ ਖੜ੍ਹਾ ਹੈ ਅਤੇ ਹੈਰੋਇਨ ਅੱਗੇ ਵੇਚਣ ਲਈ ਆਪਣੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। 

ਇਤਲਾਹ ਭਰੋਸੇਯੋਗ ਹੋਣ 'ਤੇ ਕਾਰਵਾਈ ਕੀਤੀ ਗਈ ਅਤੇ ਮੁੱਕਦਮਾ ਦਰਜ ਕੀਤਾ ਗਿਆ। ਓਹਨਾਂ ਦੀ ਮੌਜੂਦਗੀ ਵਿੱਚ ਮੁਲਜ਼ਮ ਕਾਬੂ ਕਰਕੇ ਉਸ ਕੋਲੋਂ 1 ਕਿਲੋ 03 ਗਰਾਮ ਨਸ਼ੀਲਾ ਪਦਾਰਥ ਹੈਰੋਇਨ/ਚਿੱਟਾ ਬਰਾਮਦ ਕੀਤਾ ਗਿਆ। ਮੁਲਜ਼ਮ ਨੂੰ ਮਿਤੀ 08-05-2026 ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। 

ਓਹਨਾਂ ਕਿਹਾ ਕਿ ਮੁਲਜ਼ਮ ਕੋਲੋ ਡੂੰਘਾਈ ਨਾਲ ਪੁੱਛਗਿੱਛ ਕਰਕੇ ਬੈਕਵਰਡ ਫਾਰਵਰਡ ਲਿੰਕਾਂ ਬਾਰੇ ਪਤਾ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਓਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਦੇ ਖਾਤਮੇ ਲਈ ਪੁਲੀਸ ਦੀ ਸਖਤੀ ਜਾਰੀ ਹੈ ਅਤੇ ਲਗਾਤਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD