Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਰੈੱਡ ਕਰਾਸ ਸੁਸਾਇਟੀ ਵੱਲੋਂ ਸਰਬੱਤ ਦਾ ਭਲਾ ਟਰੱਸਟ ਸਨਮਾਨਿਤ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, SP Singh Oberoi, DR SP Singh Oberoi, Dr Inderbir Singh Nijjar, Inderbir Singh Nijjar, AAP Punjab

Gurpreet Singh

Gurpreet Singh

5 Dariya News

ਅੰਮ੍ਰਿਤਸਰ , 09 May 2026

Last updated on: May 09, 2026, 17:13 IST

ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਰੈੱਡ ਕਰਾਸ ਸੁਸਾਇਟੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਅਤੇ ਕਾਰਜਕਾਰੀ ਸੈਕਟਰੀ ਰੈੱਡ ਕਰਾਸ ਸੈਮਸਨ ਮਸੀਹ ਦੀ ਦੇਖ-ਰੇਖ ਹੇਠ ਰੈੱਡ ਕਰਾਸ ਭਵਨ ਅੰਮ੍ਰਿਤਸਰ ਵਿਖੇ ਮਨਾਏ ਗਏ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਡਾ.ਐਸ.ਪੀ.ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਟਰੱਸਟ ਵੱਲੋਂ ਇਹ ਸਨਮਾਨ ਟਰੱਸਟ ਦੇ ਅਹੁਦੇਦਾਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਪ੍ਰਾਪਤ ਕੀਤਾ ਗਿਆ।

ਇਸ ਸਮਾਗਮ 'ਚ ਬਤੌਰ ਮੁੱਖ ਮਹਿਮਾਨ ਪਹੁੰਚੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਤੋਂ ਇਲਾਵਾ ਰੈੱਡ ਕਰਾਸ ਸੁਸਾਇਟੀ ਦੇ ਆਨਰੇਰੀ ਸਕੱਤਰ ਪ੍ਰਗਤੀ ਸੇਠੀ (ਪੀ.ਸੀ.ਐੱਸ.),ਕਾਰਜਕਾਰੀ ਸੈਕਟਰੀ ਸੈਮਸਨ ਮਸੀਹ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਵੱਲੋਂ ਬਿਨ੍ਹਾਂ ਕਿਸੇ ਭੇਦ ਭਾਵ ਤੋਂ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਨਿਭਾਏ ਜਾ ਰਹੇ ਸੇਵਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਟਰੱਸਟ ਵੱਲੋਂ ਹੜ੍ਹਾਂ ਦੌਰਾਨ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੱਡਾ ਸਹਿਯੋਗ ਦਿੰਦਿਆਂ ਜਿੱਥੇ ਸ਼ੁਰੂਆਤੀ ਦਿਨਾਂ 'ਚ ਵੱਡੇ ਪੱਧਰ ਤੇ ਰਾਸ਼ਨ ਦੀਆਂ ਕਿੱਟਾਂ,ਪਸ਼ੂਆਂ ਲਈ ਮੱਕੀ ਦਾ ਆਚਾਰ, ਕੰਬਲ,ਫੌਗ ਮਸ਼ੀਨਾਂ,ਮੱਛਰਦਾਨੀਆਂ ਅਤੇ ਤਰਪਾਲਾਂ ਆਦਿ ਸਮਾਨ ਵੰਡਿਆ ਗਿਆ ਸੀ ਉੱਥੇ ਹੀ ਹੜ੍ਹਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਲਈ ਪ੍ਰਤੀ ਪਰਿਵਾਰ 1 ਲੱਖ ਰੁਪਏ ਦੀ ਵੱਡੀ ਆਰਥਿਕ ਮਦਦ ਕਰ ਕੇ ਇੱਕ ਨਿਵੇਕਲੀ ਮਿਸਾਲ ਪੇਸ਼ ਕੀਤੀ ਹੈ।    

ਇਸ ਮੌਕੇ ਉਪਰੋਕਤ ਤੋਂ ਇਲਾਵਾ ਪਿੰਗਲਵਾੜਾ ਸੁਸਾਇਟੀ ਤੋਂ ਮਾਸਟਰ ਰਾਜਬੀਰ ਸਿੰਘ,ਆਸ਼ੂ ਵਿਸ਼ਾਲ ਸਮੇਤ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। 

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , SP Singh Oberoi , DR SP Singh Oberoi , Dr Inderbir Singh Nijjar , Inderbir Singh Nijjar , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD