Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੇਜਰੀਵਾਲ ਪੰਜਾਬ ਨੂੰ “ਦੂਜਾ ਅਹਿਮਦ ਸ਼ਾਹ ਅਬਦਾਲੀ” ਬਣ ਕੇ ਲੁੱਟ ਰਿਹਾ ਹੈ : ਰਵਨੀਤ ਸਿੰਘ ਬਿੱਟੂ

ਪੰਜਾਬ ਵਿੱਚ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਸਾਬਤ ਹੋਏ ਭਗਵੰਤ ਮਾਨ : ਬਿੱਟੂ

Ravneet Singh Bittu, Bharatiya Janata Party, BJP, Vineet Joshi, BJP Punjab

Web Admin

Web Admin

5 Dariya News

ਚੰਡੀਗੜ੍ਹ , 09 May 2026

Last updated on: May 10, 2026, 13:32 IST

ਪੰਜਾਬ ਦੇ ਲੋਕਾਂ ਨੇ ਹੁਣ ਅਰਵਿੰਦ ਕੇਜਰੀਵਾਲ ਦੇ ਰੂਪ ਵਿੱਚ “ਦੂਜਾ ਅਹਿਮਦ ਸ਼ਾਹ ਅਬਦਾਲੀ” ਵੇਖ ਲਿਆ ਹੈ, ਜੋ ਸਿਰਫ਼ ਪੰਜਾਬ ਨੂੰ ਲੁੱਟਣ ਲਈ ਇੱਥੇ ਆਇਆ ਹੈ। ਇਹ ਗੱਲ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਰਤੀ ਜਨਤਾ ਪਾਰਟੀ ਆਗੂ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ ਸਰਕਾਰ ਅਤੇ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਕਰਦੇ ਹੋਏ ਕਹੀ। ਉਹ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ ਮੁੱਖ ਦਫ਼ਤਰ ਵਿੱਚ ਭਾਜਪਾ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਮੌਜੂਦਗੀ ਵਿੱਚ ਸੰਬੋਧਨ ਕਰ ਰਹੇ ਸਨ।

ਬਿੱਟੂ ਨੇ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਮੁਗਲਾਂ ਅਤੇ ਹਮਲਾਵਰਾਂ ਦੀ ਹੀ ਯਾਦ ਆਉਂਦੀ ਹੈ, ਕਿਉਂਕਿ ਉਹਨਾਂ ਦੇ ਕੰਮ ਵੀ ਉਹੋ ਜਿਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਮੰਤਰੀ, ਵਿਧਾਇਕ ਅਤੇ ਅਧਿਕਾਰੀ ਲਗਾਤਾਰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਫੜੇ ਜਾ ਰਹੇ ਹਨ ਅਤੇ ਪੰਜਾਬ ਦੀ ਸਰਕਾਰ ਨੇ ਪੰਜਾਬ ਨੂੰ “ਏਟੀਐਮ” ਬਣਾਇਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਰਕਾਰ ਬਣਾਈ ਸੀ ਤਾਂ ਉਹ ਆਪਣੇ ਆਪ ਨੂੰ ਇਮਾਨਦਾਰੀ ਦਾ ਪ੍ਰਤੀਕ ਦੱਸਦੇ ਸਨ, ਪਰ ਅੱਜ ਉਹਨਾਂ ਦੇ ਕਈ ਮੰਤਰੀ ਅਤੇ ਨੇਤਾ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਘਿਰੇ ਹੋਏ ਹਨ। ਬਿੱਟੂ ਨੇ ਦਾਅਵਾ ਕੀਤਾ ਕਿ ਜਿਨ੍ਹਾਂ ਮੰਤਰੀਆਂ ਨੂੰ ਆਪ ਸਰਕਾਰ ਨੇ ਖੁਦ ਹਟਾਇਆ, ਉਹਨਾਂ ਦੀ ਸੂਚੀ ਹੀ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਅੰਦਰ ਭ੍ਰਿਸ਼ਟਾਚਾਰ ਕਿੰਨਾ ਵੱਡਾ ਹੈ।

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਲੋਕਤੰਤਰ ਵਿੱਚ ਮੁੱਖ ਮੰਤਰੀ ਜਾਂ ਪ੍ਰਧਾਨ ਮੰਤਰੀ ਕਿਸੇ ਇੱਕ ਵਿਅਕਤੀ ਦੀ ਜੇਬ ਵਿੱਚੋਂ ਨਹੀਂ ਨਿਕਲਦੇ, ਸਗੋਂ ਲੋਕਾਂ ਦੀ ਕਚਹਿਰੀ ਉਹਨਾਂ ਨੂੰ ਚੁਣਦੀ ਹੈ। ਉਨ੍ਹਾਂ ਕਿਹਾ ਕਿ ਅਸਾਮ ਅਤੇ ਪੱਛਮੀ ਬੰਗਾਲ ਵਿੱਚ ਭਾਜਪਾ ਦੀ ਵਧਦੀ ਤਾਕਤ ਲੋਕਾਂ ਦੇ ਭਰੋਸੇ ਦੀ ਨਿਸ਼ਾਨੀ ਹੈ ਅਤੇ ਕੇਜਰੀਵਾਲ ਨੂੰ ਲੋਕਤੰਤਰ ਦੀ ਮਰਯਾਦਾ ਸਮਝਣੀ ਚਾਹੀਦੀ ਹੈ। ਬਿੱਟੂ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਆਪਣੀ ਹੀ ਪਾਰਟੀ ਦੇ ਆਗੂਆਂ ਅਤੇ ਮੰਤਰੀਆਂ ਖ਼ਿਲਾਫ਼ ਕੇਸ ਦਰਜ ਕਰਵਾ ਕੇ ਉਹਨਾਂ ਨੂੰ ਦਬਾਉਣ ਦੀ ਰਾਜਨੀਤੀ ਕਰਦੇ ਹਨ।

ਉਨ੍ਹਾਂ ਕਿਹਾ ਕਿ ਅਮਨ ਅਰੋੜਾ ਸਮੇਤ ਕਈ ਆਗੂਆਂ ਨੂੰ ਸਿਆਸੀ ਤੌਰ ’ਤੇ ਕਮਜ਼ੋਰ ਕਰਨ ਲਈ ਕੇਸਾਂ ਅਤੇ ਦਬਾਅ ਦੀ ਵਰਤੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ “ਕਿੱਕਲੀਆਂ” ਅਤੇ ਨਾਟਕਾਂ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਲੋਕ ਸਰਕਾਰ ਤੋਂ ਕੰਮ ਦਾ ਹਿਸਾਬ ਮੰਗ ਰਹੇ ਹਨ। ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਨੂੰ ਸਿਰਫ਼ ਸਿਆਸੀ ਨਾਟਕਬਾਜ਼ੀ ਅਤੇ ਭਾਸ਼ਣਬਾਜ਼ੀ ਤੋਂ ਬਾਹਰ ਆ ਕੇ ਪੰਜਾਬ ਦੇ ਵਿਕਾਸ ’ਤੇ ਧਿਆਨ ਦੇਣਾ ਚਾਹੀਦਾ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਨਾਲ ਕੋਈ ਭਾਵਨਾਤਮਕ ਜਾਂ ਸੱਭਿਆਚਾਰਕ ਰਿਸ਼ਤਾ ਨਹੀਂ, ਸਗੋਂ ਸਿਰਫ਼ “ਟਰਾਂਜ਼ੈਕਸ਼ਨ” ਵਾਲਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਅਸਲ ਇੱਜ਼ਤ ਅਤੇ ਸੁਰੱਖਿਆ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਮਜ਼ਬੂਤ ਹੋਈ ਹੈ ਅਤੇ ਦੇਸ਼ ਭਰ ਵਿੱਚ ਸਿੱਖ ਭਾਈਚਾਰੇ ਦਾ ਮਾਣ ਵਧਿਆ ਹੈ।

ਬਿੱਟੂ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਸਾਰੇ ਮਸਲਿਆਂ ਚੰਡੀਗੜ੍ਹ, ਪੰਜਾਬ ਦੇ ਪਾਣੀ, ਬੀਬੀਐੰਬੀ ਅਤੇ ਬੰਦੀ ਸਿੱਖਾਂ ਦੇ ਮਸਲੇ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿਵੇਂ ਧਾਰਾ 370 ਹਟਾਉਣ ਅਤੇ ਦੇਸ਼ ਵਿੱਚ ਆਤੰਕਵਾਦ ਅਤੇ ਨਕਸਲਵਾਦ ’ਤੇ ਕਾਬੂ ਪਾਇਆ ਗਿਆ, ਉਸੇ ਤਰ੍ਹਾਂ ਪੰਜਾਬ ਦੇ ਮਸਲੇ ਵੀ ਭਾਜਪਾ ਦੀ ਅਗਵਾਈ ਵਿੱਚ ਹੱਲ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਰਜਿਸਟਰੀਆਂ ਤੋਂ ਲੈ ਕੇ ਹੋਰ ਸਰਕਾਰੀ ਕੰਮਾਂ ਤੱਕ ਦਲਾਲੀ ਦਾ ਰਾਜ ਕਾਇਮ ਹੋ ਗਿਆ ਹੈ ਅਤੇ ਹਰ ਸ਼ਹਿਰ ਵਿੱਚ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ।

ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਬੇਨਕਾਬ ਕਰਨ। ਅੰਤ ਵਿੱਚ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦਾ ਮਨ ਬਣਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਸਮਰਥਨ ਮਿਲੇਗਾ।

 

Tags: Ravneet Singh Bittu , Bharatiya Janata Party , BJP , Vineet Joshi , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD