Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਾਅਦੇ ਦਾ ਛੇਵਾਂ ਦਿਨ- ਇੱਕ ਹੋਰ ਵਿਕਾਸ ਕਾਰਜ ਦਾ ਨੀਹ ਪੱਥਰ

ਪਰਮ ਸੰਤ ਬਾਬਾ ਬ੍ਰਹਮ ਦਾਸ ਜੀ ਤੇ ਵਿਧਾਇਕ ਗੋਲਡੀ ਕੰਬੋਜ ਨੇ ‘ਸ਼ਹੀਦ ਊਧਮ ਸਿੰਘ ਮਾਰਗ ’ ਬਾਈਪਾਸ ਦਾ ਰੱਖਿਆ ਨੀਂਹ ਪੱਥਰ

Jagdeep Kamboj Goldy, Jalalabad, AAP Punjab, Punjab, Punjab News, Latest Punjab News

Web Admin

Web Admin

5 Dariya News

ਜਲਾਲਾਬਾਦ , 09 May 2026

Last updated on: May 11, 2026, 09:19 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਇਤਿਹਾਸਿਕ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਇਸੇ ਲੜੀ ਤਹਿਤ ਹੀ ਅੱਜ ਪਰਮ ਸੰਤ ਬਾਬਾ ਬ੍ਰਹਮ ਦਾਸ ਜੀ ਤੇ ਵਿਧਾਇਕ ਗੋਲਡੀ ਕੰਬੋਜ ਨੇ ‘ਸ਼ਹੀਦ ਊਧਮ ਸਿੰਘ ਮਾਰਗ ’ ਬਾਈਪਾਸ ਦਾ ਰੱਖਿਆ ਨੀਂਹ ਪੱਥਰ ਰੱਖਿਆ ਗਿਆ! ਸਮਾਗਮ ਦੌਰਾਨ ਪਰਮ ਸੰਤ ਬਾਬਾ ਬ੍ਰਹਮ ਦਾਸ ਜੀ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਕੰਮਾਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ।

ਬਾਬਾ ਜੀ ਨੇ ਕਿਹਾ, “ਜਲਾਲਾਬਾਦ ਦੇ ਲੋਕ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਅਜਿਹਾ ਨੌਜਵਾਨ, ਮਿਹਨਤੀ ਅਤੇ ਇਮਾਨਦਾਰ ਵਿਧਾਇਕ ਮਿਲਿਆ ਹੈ ਜੋ ਦਿਨ-ਰਾਤ ਲੋਕਾਂ ਦੀ ਸੇਵਾ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਬਹੁਤ ਥੋੜ੍ਹੇ ਸਮੇਂ ਵਿੱਚ ਜਲਾਲਾਬਾਦ ਦੀ ਤਸਵੀਰ ਅਤੇ ਤਕਦੀਰ ਬਦਲਣ ਦਾ ਕੰਮ ਕੀਤਾ ਹੈ ਅੱਜ ਸ਼ਹਿਰ ਵਿੱਚ ਜਿੱਥੇ ਵੀ ਨਜ਼ਰ ਮਾਰੀਏ, ਉੱਥੇ ਵਿਕਾਸ ਹੀ ਵਿਕਾਸ ਦਿਖਾਈ ਦਿੰਦਾ ਹੈ। 

ਬਾਬਾ ਜੀ ਨੇ ਕਿਹਾ ਕਿ ਸੜਕਾਂ, ਹਸਪਤਾਲਾਂ, ਸਕੂਲਾਂ, ਖੇਡ ਮੈਦਾਨਾਂ ਅਤੇ ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ ’ਤੇ ਤੇਜ਼ੀ ਨਾਲ ਕੰਮ ਹੋ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਸਿੱਧਾ ਫ਼ਾਇਦਾ ਮਿਲ ਰਿਹਾ ਹੈ। ਪਰਮ ਸੰਤ ਬਾਬਾ ਬ੍ਰਹਮ ਦਾਸ ਜੀ ਨੇ ਕਿਹਾ ਕਿਹਾ “ਸ਼੍ਰੋਮਣੀ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਯੋਧਿਆਂ ਦੇ ਨਾਮ ’ਤੇ ਬਣ ਰਹੇ ਪ੍ਰੋਜੈਕਟ ਨੌਜਵਾਨ ਪੀੜ੍ਹੀ ਨੂੰ ਦੇਸ਼ ਪ੍ਰੇਮ ਅਤੇ ਕੁਰਬਾਨੀ ਦੀ ਪ੍ਰੇਰਨਾ ਦਿੰਦੇ ਹਨ ਇਹ ਬਾਈਪਾਸ ਸਿਰਫ਼ ਇੱਕ ਸੜਕ ਨਹੀਂ, ਸਗੋਂ ਜਲਾਲਾਬਾਦ ਦੀ ਤਰੱਕੀ ਅਤੇ ਖ਼ੁਸ਼ਹਾਲੀ ਦਾ ਨਵਾਂ ਰਸਤਾ ਬਣੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਪ੍ਰੋਜੈਕਟ ਸ਼ਹਿਰ ਦੇ ਵਪਾਰ, ਆਵਾਜਾਈ ਅਤੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ!

ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਜਲਾਲਾਬਾਦ ਸ਼ਹਿਰ ਨੂੰ ਟਰੈਫ਼ਿਕ ਸਮੱਸਿਆ ਤੋਂ ਰਾਹਤ ਦੇਣ ਅਤੇ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਐੱਫ਼.ਐੱਫ਼.ਰੋਡ ਬੱਘੇ ਕੇ ਉਤਾੜ ਤੋਂ ਪਿੰਡ ਅਮੀਰ ਖ਼ਾਸ (ਲਾਧੂਕਾ ਡਿਸਟ੍ਰੀਬਿਊਟਰ ) ਦੇ ਨਾਲ ਤੱਕ 8.50 ਕਿੱਲੋਮੀਟਰ ਤੱਕ 13 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਇਹ ‘ਸ਼ਹੀਦ ਊਧਮ ਸਿੰਘ ਮਾਰਗ’ ਬਾਈਪਾਸ ਬਣਾਇਆ ਜਾਵੇਗਾ ਜਿਸ ਦਾ ਅੱਜ ਨੀਹ ਪੱਥਰ ਰੱਖ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਇੱਕੋ ਮਕਸਦ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਲਾਲਾਬਾਦ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਾਲਾਬਾਦ ਦੇ ਲੋਕਾਂ ਨੇ ਸਾਨੂੰ ਜੋ ਪਿਆਰ ਅਤੇ ਵਿਸ਼ਵਾਸ ਦਿੱਤਾ ਹੈ, ਅਸੀਂ ਉਸ ’ਤੇ ਖਰਾ ਉੱਤਰਨ ਦੀ ਪੂਰੀ ਕੋਸ਼ਿਸ਼ਾਂ ਕਰ ਰਹੇ ਹਾਂ ਸ਼ਹਿਰ ਦੀ ਟਰੈਫ਼ਿਕ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਾਈਪਾਸ ਮਨਜ਼ੂਰ ਕਰਵਾਇਆ ਗਿਆ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। 

ਇਹ ਬਾਈਪਾਸ ਜਲਾਲਾਬਾਦ ਦੇ ਵਿਕਾਸ ਦੀ ਨਵੀਂ ਪਹਿਚਾਣ ਬਣੇਗਾ।”ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ’ਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਜਲਾਲਾਬਾਦ ਨੂੰ ਹੋਰ ਵੱਡੇ ਪ੍ਰੋਜੈਕਟ ਦਿੱਤੇ ਜਾਣਗੇ ਤਾਂ ਜੋ ਸ਼ਹਿਰ ਨੂੰ ਆਧੁਨਿਕ ਅਤੇ ਸੁੰਦਰ ਬਣਾਇਆ ਜਾ ਸਕੇ।

ਸਮਾਗਮ ਦੇ ਅੰਤ ਵਿੱਚ ਪਰਮ ਸੰਤ ਬਾਬਾ ਬ੍ਰਹਮ ਦਾਸ ਜੀ ਵੱਲੋਂ ਪੰਜਾਬ ਦੀ ਚੜ੍ਹਦੀ ਕਲਾ ਲੋਕਾਂ ਦੀ ਖ਼ੁਸ਼ਹਾਲੀ ਅਤੇ ਜਲਾਲਾਬਾਦ ਦੇ ਵਿਕਾਸ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਲੋਕਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਲਾਲਾਬਾਦ ਹੁਣ ਵਿਕਾਸ ਦੀ ਨਵੀਂ ਰਾਹ ’ਤੇ ਅੱਗੇ ਵੱਧ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ, ਧਾਰਮਿਕ ਸ਼ਖ਼ਸੀਅਤਾਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਹਾਜ਼ਰ ਸਨ।

 

Tags: Jagdeep Kamboj Goldy , Jalalabad , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD