Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਹਲਕੇ ਦੇ ਲੋਕਾਂ ਦੇ ਪਿਆਰ ਸਦਕਾ ਸਪੀਕਰ ਦੀ ਕੁਰਸੀ ਨਸੀਬ ਹੋਈ : ਕੁਲਤਾਰ ਸਿੰਘ ਸੰਧਵਾਂ

Kultar Singh Sandhwan, AAP Punjab, Punjab, Punjab News, Latest Punjab News

Web Admin

Web Admin

5 Dariya News

ਕੋਟਕਪੂਰਾ , 09 May 2026

Last updated on: May 11, 2026, 09:20 IST

ਜੇਕਰ ਲੋਕ ਆਪਣਾ ਕੂੜਾ ਕਰਕਟ ਨਾਲੀ-ਨਾਲਿਆਂ ਜਾਂ ਸੀਵਰੇਜ ਵਿੱਚ ਸੁੱਟਣ ਦੀ ਬਜਾਏ ਡਸਟਬੀਨ ਵਿੱਚ ਪਾਉਣ ਅਤੇ ਸਫਾਈ ਸੇਵਕ ਦੀ ਰੇਹੜੀ ਜਾਂ ਵਾਹਨ ਵਿੱਚ ਪਾਉਣਾ ਯਕੀਨੀ ਬਣਾਉਣ ਤਾਂ ਪਾਣੀ ਨਿਕਾਸੀ ਅਤੇ ਸੀਵਰੇਜ ਪ੍ਰਬੰਧਾਂ ਦੀ ਸਮੱਸਿਆ ਕਦੇ ਵੀ ਨਹੀਂ ਆਵੇਗੀ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਫੇਰੂਮਾਨ ਚੌਂਕ ਵਿੱਚ ਸਥਿੱਤ ਅਰਨੇਜਾ ਕਲਾਥ ਹਾਊਸ ਦੇ ਮਾਲਕ ਬਲਵੰਤ ਸਿੰਘ ਅਰਨੇਜਾ ਨਾਲ ਉਨ੍ਹਾਂ ਦੀ ਦੁਕਾਨ ਤੇ ਮੁਲਾਕਾਤ ਦੌਰਾਨ ਕੀਤਾ। 

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ 29 ਕਰੋੜ ਰੁਪਏ ਦੀ ਗ੍ਰਾਂਟ ਪਹੁੰਚ ਚੁੱਕੀ ਹੈ, ਜਿਸ ਨਾਲ ਕੋਈ ਵੀ ਗਲੀ-ਨਾਲੀ ਵਿਕਾਸ ਤੋਂ ਵਾਂਝੀ ਨਹੀਂ ਰਹੇਗੀ।  ਸਪੀਕਰ ਸੰਧਵਾਂ ਨੇ ਕਿਹਾ ਕਿ ਕਿ ਉਨ੍ਹਾਂ ਨੂੰ ਦੋ ਵਾਰ ਕੋਟਕਪੂਰੇ ਹਲਕੇ ਦੇ ਲੋਕਾਂ ਨੇ ਭਾਰੀ ਵੋਟਾਂ ਦੇ ਫਰਕ ਨਾਲ ਜਿਤਾਇਆ, ਪਹਿਲੀਵਾਰ ਐਮ.ਐਲ.ਏ. ਬਣਿਆ, ਜਦਕਿ ਦੂਜੀ ਵਾਰ ਲੋਕਾਂ ਦੇ ਪਿਆਰ ਸਦਕਾ ਮੈ ਸਪੀਕਰ ਦੀ ਕੁਰਸੀ ਨਸੀਬ ਹੋਈ, ਪਰ ਮੈਂ ਦਾਅਵੇ ਨਾਲ ਆਖ ਸਕਦਾ ਹਾਂ ਕਿ ਦੋਨੋਂ ਵਾਰ ਮੇਰੇ ਤੋਂ ਨਾ ਤਾਂ ਕਿਸੇ ਨੇ ਵੋਟ ਬਦਲੇ ਪੈਸਾ ਮੰਗਿਆ ਅਤੇ ਨਾ ਹੀ ਨਸ਼ੇ ਦੀ ਮੰਗ ਕੀਤੀ।

 ਸਪੀਕਰ ਸੰਧਵਾਂ ਨੇ ਆਖਿਆ ਕਿ ਮੈਂ ਵੀ ਹਲਕੇ ਦੇ ਲੋਕਾਂ ਦੀ ਨਿਸ਼ਕਾਮ ਸੇਵਾ ਕਰਕੇ ਖੁਸ਼ੀ ਮਹਿਸੂਸ ਕਰਦਾ ਹਾਂ ਅਤੇ ਮਨ ਨੂੰ ਸਕੂਨ ਮਿਲਦਾ ਹੈ। ਬਲਵੰਤ ਸਿੰਘ ਅਰਨੇਜਾ, ਪ੍ਰੀਤਮ ਸਿੰਘ, ਕਿ੍ਰਪਾਲ ਸਿੰਘ, ਸਤਵੀਰ ਸਿੰਘ ਅਤੇ ਸੁਖਦੇਵ ਸਿੰਘ ਬਰਾੜ ਨੇ ਆਖਿਆ ਕਿ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਇਤਿਹਾਸ ਵਿੱਚ ਕੁਲਤਾਰ ਸਿੰਘ ਸੰਧਵਾਂ ਦੀ ਨੁਮਾਇੰਦਗੀ ਨੂੰ ਇਸ ਗੱਲ ਕਰਕੇ ਵੀ ਯਾਦ ਰੱਖਿਆ ਜਾਵੇਗਾ ਕਿ ਉਹਨਾ ਅੱਜ ਤੱਕ ਨਾ ਤਾਂ ਕਿਸੇ ਨਾਲ ਜਿਆਦਤੀ ਕੀਤੀ ਤੇ ਨਾ ਹੀ ਪੱਖਪਾਤ ਵਾਲਾ ਰੋਲ ਨਿਭਾਇਆ। 

ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਸਰਗਰਮ ਅਤੇ ਸੀਨੀਅਰ ਮੈਂਬਰ ਮਲਕੀਤ ਸਿੰਘ ਭੋਲਾ ਖੁਰਮੀ ਨੇ ਆਖਿਆ ਕਿ ਕੁਲਤਾਰ ਸਿੰਘ ਸੰਧਵਾਂ ਨੇ ਹਰ ਤਰ੍ਹਾਂ ਦੀ ਧੜੇਬੰਦੀ ਅਤੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਵਿਤਕਰੇਬਾਜੀ ਦੇ ਨਿਸ਼ਕਾਮ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ, ਜਿਸ ਦੀ ਪ੍ਰਸੰਸਾ ਹੋਣੀ ਸੁਭਾਵਿਕ ਹੈ। ਇਸ ਮੌਕੇ ਊਧਮ ਸਿੰਘ, ਪਰਮਜੀਤ ਸਿੰਘ ਮੱਕੜ, ਗੁਰਨਾਮ ਸਿੰਘ ਘੁਲਿਆਣੀ, ਅਮਰਜੀਤ ਸਿੰਘ ਘੁਲਿਆਣੀ, ਸੁਜਾਨ ਸਿੰਘ, ਤਰਸੇਮ ਮੌਂਗਾ, ਨਿਤਿਨ ਕੁਮਾਰ, ਓਮ ਪ੍ਰਕਾਸ਼, ਲਾਡੀ ਅਰਨੇਜਾ, ਗੁਰਿੰਦਰ ਸਿੰਘ, ਗਮਦੂਰ ਸਿੰਘ ਬਰਾੜ, ਗੈਰੀ ਵੜਿੰਗ, ਮਨੀ ਧਾਲੀਵਾਲ ਆਦਿ ਵੀ ਹਾਜਰ ਸਨ।

 

Tags: Kultar Singh Sandhwan , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD