Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਸਪੀਕਰ ਸੰਧਵਾਂ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਪੀਕਰ ਸੰਧਵਾਂ ਨੇ ਅਧਿਕਾਰੀਆਂ ਨੂੰ ਪੈਡਿੰਗ ਕੰਮਾਂ ਨੂੰ ਜਲਦ ਮੁਕੰਮਲ ਕਰਨ ਦੀ ਕੀਤੀ ਹਦਾਇਤ

Kultar Singh Sandhwan, AAP Punjab, Hoshiarpur, Punjab, Punjab News, Latest Punjab News, Gurdit Singh Sekhon, Faridkot, Hardeep Singh Mundian

Web Admin

Web Admin

5 Dariya News

ਫ਼ਰੀਦਕੋਟ , 09 May 2026

Last updated on: May 11, 2026, 09:22 IST

ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਹਿਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਵੱਖ ਵੱਖ ਲੋੜੀਂਦੀਆਂ ਸੇਵਾਵਾਂ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਦੇ ਗੈਸਟ ਹਾਊਸ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। 

ਇਸ ਮੌਕੇ ਹਲਕਾ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ.ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਪਿੰਡਾਂ ਦੇ ਵਿਕਾਸ, ਸੜਕਾਂ ਦੇ ਨਿਰਮਾਣ ਤੇ ਖੇਡਾਂ ਦੇ ਮੈਦਾਨਾਂ ਉਸਾਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵੀ ਵਿਕਾਸ ਕਾਰਜ ਪੈਂਡਿੰਗ ਪਏ ਹਨ, ਉਨ੍ਹਾਂ ਨੂੰ ਤਰਜੀਹ ਦੇ ਅਧਾਰ ’ਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕੰਮਾਂ ਦੀ ਨਿਰੰਤਰ ਮੌਨੀਟਰਿੰਗ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਕੈਬਨਿਟ ਮੰਤਰੀ ਸ.ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਆਉਣ ਵਾਲੀਆਂ ਹਨ ਤੇ ਇਸ ਸਬੰਧ ਵਿੱਚ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੈਂਡਿੰਗ ਕੰਮਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ  ਤਹਿਸੀਲਾਂ ਅਤੇ ਪਟਵਾਰਖਾਨਿਆ ਵਿੱਚ ਹੋਰ ਪਾਰਦਰਸ਼ਤਾ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਧਿਕਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਹਨ ਅਤੇ ਸੁਝਾਅ ਵੀ ਲਏ ਗਏ ਹਨ ਜਿਨ੍ਹਾਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

ਉਨ੍ਹਾਂ ਕਿਹਾ ਕਿ ਫ਼ਰੀਦਕੋਟ ਗੁਰੂਆਂ ਪੀਰਾਂ ਦੀ ਧਰਤੀ ਹੈ। ਹਲਕਾ ਵਾਸੀਆਂ ਨੂੰ ਪੀਣ ਵਾਲੇ ਪਾਣੀ, ਸੀਵਰੇਜ ਅਤੇ ਤਹਿਸੀਲਾਂ/ ਪਟਵਾਰਖਾਨਿਆਂ ਵਿੱਚ ਕੰਮਾਂ ਸਬੰਧੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਸਖਤ ਆਦੇਸ਼ ਦਿੱਤੇ ਕਿ ਜਿਹੜੇ ਵੀ ਅਧਿਕਾਰੀ ਇਨ੍ਹਾਂ ਕੰਮਾਂ ਵਿੱਚ ਅਣਗਹਿਲੀ ਕਰਨਗੇ , ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਦੇ ਸਬੰਧ ਵਿੱਚ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਬੀਜੇਪੀ ਦੂਜੇ ਰਾਜਾਂ ਦੀ ਤਰ੍ਹਾਂ ਪੰਜਾਬ ਵਿੱਚ ਵੀ ਈ.ਡੀ ਦੀਆਂ ਰੇਡਾਂ ਵਰਗੇ ਹਥਿਆਰ ਵਰਤ ਕੇ ਸੱਤਾ ਵਿੱਚ ਆਉਣਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬੀ ਡਰਨ ਵਾਲੇ ਨਹੀਂ ਹਨ ਅਤੇ ਪੰਜਾਬ ਵਿੱਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਵੇਗੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਸਫ਼ਾਈ ਸੇਵਕ ਜੋ ਇਸ ਸਮੇਂ ਹੜਤਾਲ ਤੇ ਚੱਲ ਰਹੇ ਹਨ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਐਮ.ਐਲ.ਏ ਧਰਮਕੋਟ ਸ.ਦਵਿੰਦਰਜੀਤ ਸਿੰਘ ਲਾਡੀ ਢੋਸ,ਚੇਅਰਮੈਨ ਪਲਾਨਿੰਗ ਬੋਰਡ ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਮਾਰਕੀਟ ਕਮੇਟੀ ਸ.ਗੁਰਮੀਤ ਸਿੰਘ ਆਰੇਵਾਲਾ, ਸ.ਸੁਖਜੀਤ ਸਿੰਘ ਢਿੱਲਵਾਂ ਪੰਜਾਬ ਪ੍ਰਧਾਨ ਬੀ.ਸੀ ਵਿੰਗ, ਡੀ.ਆਰ.ਓ ਲਵਪ੍ਰੀਤ ਕੌਰ,ਸ਼ਮਿੰਦਰ ਸਿੰਘ ਐਕਸੀਅਨ ਵਾਟਰ ਸਪਲਾਈ, ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ,ਸੁਖਵੰਤ ਪੱਕਾ , ਸੈਕਟਰੀ ਰੈੱਡ ਕਰਾਸ ਮਨਦੀਪ ਮੌਂਗਾ, ਚੇਅਰਮੈਨ ਜਿਲਾ ਪਰਿਸ਼ਦ ਸਰਬਜੀਤ ਸਿੰਘ ,ਪੀਆਰਓ ਮਨਪ੍ਰੀਤ ਸਿੰਘ ਧਾਲੀਵਾਲ,ਨੀਤੂ ਕਪੂਰ,ਗੈਰੀ ਵੜਿੰਗ,ਮਾਸਟਰ ਗੁਰਚਰਨ ਸਿੰਘ, ਲਵਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਜਗਜੀਤ ਜੱਗੀ ਤੋਂ ਇਲਾਵਾ ਪਾਰਟੀ ਵਰਕਰ ਹਾਜ਼ਰ ਸਨ।

 

Tags: Kultar Singh Sandhwan , AAP Punjab , Hoshiarpur , Punjab , Punjab News , Latest Punjab News , Gurdit Singh Sekhon , Faridkot , Hardeep Singh Mundian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD