Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸ਼ਾਂਤੀਵਣ ਮ੍ਰਿਤਕ ਦੇਹ ਸੰਭਾਲ ਕੇਂਦਰ ਸਮਾਜ ਲਈ ਵੱਡੀ ਸੇਵਾ ਤੇ ਸਮੇਂ ਦੀ ਲੋੜ : ਕੁਲਤਾਰ ਸਿੰਘ ਸੰਧਵਾ

ਪੰਜਾਬੀ ਭਾਈਚਾਰਾ ਦੁਨੀਆ ਭਰ ਵਿੱਚ ਵੱਸਦਾ ਹੋਇਆ ਵੀ ਆਪਣੀਆਂ ਜੜ੍ਹਾਂ ਨਾਲ ਜੁੜਿਆ- ਸੇਖੋਂ

Kultar Singh Sandhwan, AAP Punjab, Hoshiarpur, Punjab, Punjab News, Latest Punjab News, Gurdit Singh Sekhon, Faridkot

Web Admin

Web Admin

5 Dariya News

ਫ਼ਰੀਦਕੋਟ , 10 May 2026

Last updated on: May 11, 2026, 09:44 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਗੁਰੂ ਤੇਗ ਬਹਾਦਰ ਨਗਰ ਸ਼ਮਸ਼ਾਨ ਘਾਟ ਫ਼ਰੀਦਕੋਟ ਵਿਖੇ ਸ਼ਾਂਤੀਵਣ ਮ੍ਰਿਤਕ ਦੇਹ ਸੰਭਾਲ ਕੇਂਦਰ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਬਖ਼ਸ਼ੀ ਹੋਈ ਇਸ ਪਵਿੱਤਰ ਧਰਤੀ ਦੇ ਲੋਕਾਂ ਵਿੱਚ ਪਿਆਰ, ਸਹਿਯੋਗ ਅਤੇ ਸੇਵਾ ਦੀ ਭਾਵਨਾ ਹਮੇਸ਼ਾ ਰਹੀ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੀ ਸਿੱਖਿਆ ਸਾਨੂੰ ਲੋਕ ਭਲਾਈ ਦੇ ਕੰਮ ਕਰਨ ਅਤੇ ਸਹੀ ਰਸਤੇ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਿਰਫ਼ ਪੰਜਾਬ ਦੀ ਧਰਤੀ ਤੱਕ ਸੀਮਿਤ ਨਹੀਂ ਰਿਹਾ, ਸਗੋਂ ਪੰਜਾਬੀ ਦੁਨੀਆ ਦੇ ਹਰ ਕੋਨੇ ਵਿੱਚ ਵੱਸਦੇ ਹਨ। ਅਜਿਹੇ ਸਮੇਂ ਵਿੱਚ ਜਦੋਂ ਕਿਸੇ ਪਰਿਵਾਰ ਵਿੱਚ ਦੁੱਖਦਾਈ ਘਟਨਾ ਵਾਪਰਦੀ ਹੈ ਤਾਂ ਪਰਿਵਾਰਕ ਮੈਂਬਰਾਂ ਨੂੰ ਇਕੱਠੇ ਹੋਣ ਵਿੱਚ ਸਮਾਂ ਲੱਗਦਾ ਹੈ।

ਅਜਿਹੀ ਸਥਿਤੀ ਵਿੱਚ ਸ਼ਾਂਤੀਵਣ ਮ੍ਰਿਤਕ ਦੇਹ ਸੰਭਾਲ ਕੇਂਦਰ ਵਰਗਾ ਉਪਰਾਲਾ ਸਮਾਜ ਲਈ ਬਹੁਤ ਵੱਡੀ ਸਹੂਲਤ ਸਾਬਤ ਹੋਵੇਗਾ। ਸਪੀਕਰ ਸ ਸੰਧਵਾਂ ਨੇ ਕਿਹਾ ਕਿ ਬਾਬਾ ਫਰੀਦ ਸੁਸਾਇਟੀ ਸਰੀ ਕੈਨੇਡਾ ਵੱਲੋਂ ਇਸ ਪ੍ਰੋਜੈਕਟ ਲਈ ਦਿੱਤਾ ਗਿਆ ਸਹਿਯੋਗ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਰਹਿੰਦੇ ਸਾਡੇ ਭਰਾਵਾਂ ਨੇ ਵੀ ਆਪਣੀ ਮਿੱਟੀ ਨਾਲ ਜੁੜੇ ਰਹਿੰਦੇ ਹੋਏ ਇਹ ਵੱਡਾ ਉਪਰਾਲਾ ਕੀਤਾ ਹੈ, ਜਿਸ ਲਈ ਉਹ ਸਮੂਹ ਫ਼ਰੀਦਕੋਟ ਵਾਸੀਆਂ ਵੱਲੋਂ ਉਨ੍ਹਾਂ ਦਾ ਧੰਨਵਾਦ ਕਰਦੇ ਹਨ।

ਉਨ੍ਹਾਂ ਕਿਹਾ ਕਿ ਸਥਾਨਕ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਵੀ ਇਸ ਕਾਰਜ ਨੂੰ ਸਫ਼ਲ ਬਣਾਉਣ ਵਿੱਚ ਵੱਡਾ ਯੋਗਦਾਨ ਪਾਇਆ ਗਿਆ ਹੈ। ਇਹ ਉਪਰਾਲਾ ਸਮੇਂ ਦੀ ਲੋੜ ਹੈ ਅਤੇ ਸਮਾਜ ਦੇ ਹਰ ਵਰਗ ਲਈ ਲਾਭਕਾਰੀ ਸਾਬਤ ਹੋਵੇਗਾ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਪੰਜਾਬੀ ਭਾਈਚਾਰਾ ਦੁਨੀਆ ਭਰ ਵਿੱਚ ਵੱਸਦਾ ਹੋਇਆ ਵੀ ਆਪਣੀਆਂ ਜੜ੍ਹਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਾਲ ਜੁੜਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਇਹ ਕੇਂਦਰ ਦੁੱਖ ਦੀ ਘੜੀ ਵਿੱਚ ਪਰਿਵਾਰਾਂ ਲਈ ਵੱਡੀ ਸਹੂਲਤ ਬਣੇਗਾ। ਉਨ੍ਹਾਂ ਸਮੂਹ ਫ਼ਰੀਦਕੋਟ ਵਾਸੀਆਂ ਅਤੇ ਸਹਿਯੋਗੀ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਨਵਦੀਪ ਸਿੰਘ ਬੱਬੂ ਬਰਾੜ, ਨਰਿੰਦਰ ਸਿੰਘ ਨਿੰਦਾ, ਮੱਘਰ ਸਿੰਘ ਖਾਲਸਾ, ਕੈਪਟਨ ਧਰਮ ਸਿੰਘ, ਅਸ਼ੋਕ ਚਾਵਲਾ, ਪ੍ਰੋਫੈਸਰ ਜਤਿੰਦਰ ਸਿੰਘ, ਇੰਦਰਜੀਤ ਸਿੰਘ ਖੀਵਾ, ਅਸ਼ੋਕ ਜੈਨ, ਸੁਰੇਸ਼ ਅਰੋੜਾ, ਰਜਿੰਦਰ ਦਾਸ ਰਿੰਕੂ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ।

 

Tags: Kultar Singh Sandhwan , AAP Punjab , Hoshiarpur , Punjab , Punjab News , Latest Punjab News , Gurdit Singh Sekhon , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD