Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਗ੍ਰੇਟ ਨਵਭਾਰਤ ਮਿਸ਼ਨ ਫਾਊਂਡੇਸ਼ਨ ਦੀ ਅਗਵਾਈ 'ਚ ‘ਉਜਵਲ ਪੰਜਾਬ ਰਾਹੀਂ ਨੌਜਵਾਨਾਂ ਨੂੰ ਕੀਤਾ ਗਿਆ ਲਾਮਬੰਦ

ਨਸ਼ੇ ਨੂੰ ਨਾਂ, ਤਰੱਕੀ ਨੂੰ ਹਾਂ’ ਸਮਾਗਮ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

Chandigarh University, Gharuan, Chandigarh University Gharuan, Chandigarh Group Of Colleges, Satnam Singh Sandhu, CGC Gharuan

Web Admin

Web Admin

5 Dariya News

ਮੋਹਾਲੀ , 10 May 2026

Last updated on: May 11, 2026, 09:59 IST

ਨਸ਼ਾ ਮੁਕਤ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਣਾ ਵੱਲ ਇੱਕ ਅਹਿਮ ਕਦਮ ਵਧਾਉਂਦੇ ਹੋਏ, 'ਗ੍ਰੇਟ ਨਵਭਾਰਤ ਮਿਸ਼ਨ ਫਾਊਂਡੇਸ਼ਨ'  ਵੱਲੋਂ ਸੀ.ਜੀ.ਸੀ ਯੂਨੀਵਰਸਿਟੀ, ਮੋਹਾਲੀ ਵਿਖੇ "ਉਜਵਲ ਪੰਜਾਬ: ਨਸ਼ੇ ਨੂੰ ਨਾਂ, ਤਰੱਕੀ ਨੂੰ ਹਾਂ" ਵਿਸ਼ੇ 'ਤੇ ਇੱਕ ਪ੍ਰਭਾਵਸ਼ਾਲੀ ਜਾਗਰੂਕਤਾ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਪਹਿਲਕਦਮੀ ਦੀ ਅਗਵਾਈ 'ਫਾਦਰ ਆਫ਼ ਐਜੂਕੇਸ਼ਨ ਨਾਲ  ਨਿਵਾਜੇ  ਜਾ ਚੁੱਕੇ  ਅਤੇ ਸੀ.ਜੀ.ਸੀ. ਦੇ ਮਾਨਯੋਗ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਨੇ ਕੀਤੀ, ਜਿਨ੍ਹਾਂ ਦੀ ਸਮਾਜਿਕ ਤਬਦੀਲੀ ਪ੍ਰਤੀ ਵਚਨਬੱਧਤਾ ਹਮੇਸ਼ਾ ਪ੍ਰੇਰਨਾਮਈ ਰਹੀ ਹੈ।  

ਇਸ ਦੌਰਾਨ  ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਕਰਵਾਏ ਗਏ ਇਸ ਸਮਾਗਮ ਵਿੱਚ ਨਿਆਂਪਾਲਿਕਾ, ਰੱਖਿਆ ਸੇਵਾਵਾਂ, ਪੁਲਿਸ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਸਮਾਗਮ ਵਿੱਚ ਸਾਬਕਾ ਜੱਜ ਇਮਾਨਬੀਰ ਸਿੰਘ ਧਾਲੀਵਾਲ, ਬ੍ਰਿਗੇਡੀਅਰ ਰਾਜ ਕੁਮਾਰ (ਸਾਬਕਾ ਡਿਪਟੀ ਡਾਇਰੈਕਟਰ ਜਨਰਲ, ਮਿਲਟਰੀ ਇੰਟੈਲੀਜੈਂਸ), ਬ੍ਰਿਗੇਡੀਅਰ ਐੱਚ.ਪੀ.ਐੱਸ. ਬੇਦੀ,  ਸੇਵਾਮੁਕਤ ਕਰਨਲ ਮੋਹਨ ਲਾਲ ਭੰਡਾਰੀ, ਸ਼੍ਰੀ ਲਖਵੀਰ ਸਿੰਘ ਰਾਣਾ (ਇੰਸਪੈਕਟਰ-ਵਿਜੀਲੈਂਸ), ਗੁਰਮੁਖ ਸਿੰਘ ਐੱਸ.ਐੱਚ.ਓ ਮੋਰਿੰਡਾ, ਖੁਸ਼ਵੰਤ ਸਿੰਘ ਲੇਖਕ ਅਤੇ ਕੋ-ਫਾਊਂਡਰ, ਮਦਰਜ਼ ਅਗੇਂਸਟ ਡਰੱਗਜ਼ ਮੁਹਿੰਮ), ਸੁਸ਼੍ਰੀ ਹਨੀ ਗਰੇਵਾਲ (ਮਨੋਵਿਗਿਆਨੀ) ਅਤੇ ਇਸ਼ੂਪਾਲ ਚੌਧਰੀ (ਸਮਾਜ ਸੇਵੀ) ਸ਼ਾਮਲ ਹੋਏ। 

ਬੁਲਾਰਿਆਂ ਨੇ ਨਸ਼ਿਆਂ ਦੇ ਬਹੁਪੱਖੀ ਮਾਰੂ ਪ੍ਰਭਾਵਾਂ ਬਾਰੇ ਚਰਚਾ ਕੀਤੀ ਅਤੇ ਸਮਾਜਿਕ ਭਾਗੀਦਾਰੀ ਦੀ ਲੋੜ 'ਤੇ ਜ਼ੋਰ ਦਿੱਤਾ।ਇਸ ਦੌਰਾਨ ਨਸ਼ਿਆਂ ਦੇ ਖਾਤਮੇ ਲਈ ਸ਼ਲਾਘਾਯੋਗ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ, ਨਿਆਂਪਾਲਿਕਾ ਦੇ ਮੈਂਬਰਾਂ, ਸਾਬਕਾ ਸੈਨਿਕਾਂ ਅਤੇ ਸਮਾਜ ਸੇਵੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਉਪਰੰਤ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਮੂਹ ਹਾਜ਼ਰੀਨ ਨੇ ਨਸ਼ਾ ਮੁਕਤ ਭਵਿੱਖ ਲਈ ਇੱਕ ਜ਼ੋਰਦਾਰ ਸਹੁੰ ਚੁੱਕੀ, ਜਿਸ ਨੇ ਨੌਜਵਾਨਾਂ ਵਿੱਚ ਨਵਾਂ ਜੋਸ਼ ਭਰ ਦਿੱਤਾ। 

ਸਮਾਗਮ ਵਿੱਚ ਭਾਸ਼ਣਾਂ ਅਤੇ ਪੇਸ਼ਕਾਰੀਆਂ ਤੋਂ ਇਲਾਵਾ ਇੱਕ ਵਿਸ਼ਾਲ 'ਡਰੱਗ ਅਵੇਅਰਨੈੱਸ ਰੈਲੀ' ਵੀ ਕੱਢੀ ਗਈ, ਜਿਸ ਵਿੱਚ 500 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਰੈਲੀ ਰਾਹੀਂ "ਨਸ਼ਿਆਂ ਨੂੰ ਨਾਂ ਅਤੇ ਤਰੱਕੀ ਨੂੰ ਹਾਂ" ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੀ ਕੋਸ਼ਿਸ਼ਾਂ ਕੀਤੀ ਗਈ।ਇਹ ਪਹਿਲਕਦਮੀ ਨੌਜਵਾਨਾਂ ਨੂੰ ਆਪਣੀ ਊਰਜਾ ਦੇਸ਼ ਦੇ ਨਿਰਮਾਣ ਅਤੇ ਆਪਣੇ ਕਰੀਅਰ ਵੱਲ ਲਗਾਉਣ ਲਈ ਪ੍ਰੇਰਿਤ ਕਰਨ ਵਿੱਚ ਸਫਲ ਰਹੀ। ‘ਉਜਵਲ ਪੰਜਾਬ’ ਮੁਹਿੰਮ ਸਮੂਹਿਕ ਕੋਸ਼ਿਸ਼ਾਂ ਦੀ ਇੱਕ ਮਿਸਾਲ ਬਣ ਕੇ ਉੱਭਰੀ ਹੈ, ਜੋ ਪੰਜਾਬ ਨੂੰ ਸਿਹਤਮੰਦ ਅਤੇ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD