Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ : ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੇ ਸਿੱਖਿਆ ਸੁਧਾਰਾਂ ਨੇ ਲਿਆਂਦਾ ਇਤਿਹਾਸਕ ਬਦਲਾਅ, ਪੰਜਾਬ ਦੇ ਸਰਕਾਰੀ ਸਕੂਲ ਬੁਨਿਆਦੀ ਸਿੱਖਿਆ ਵਿੱਚ ਕੇਰਲਾ ਤੋਂ ਬਿਹਤਰ ਪ੍ਰਦਰਸ਼ਨ ਕਰ ਰਹੇ ਹਨ: ਹਰਜੋਤ ਸਿੰਘ ਬੈਂਸ

Harjot Singh Bains, AAP Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 10 May 2026

Last updated on: May 11, 2026, 10:08 IST

ਸਕੂਲੀ ਸਿੱਖਿਆ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਨੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਮਾਨਤਾ ਹਾਸਲ ਕੀਤੀ ਹੈ। ਨੀਤੀ ਆਯੋਗ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਸਕੂਲ ਸਿੱਖਿਆ ਦੇ ਅਹਿਮ ਬੁਨਿਆਦੀ ਸਿੱਖਿਆ ਮਾਪਦੰਡਾਂ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ ਅਗਵਾਈ ਕਰਨ ਵਾਲੇ ਕੇਰਲਾ ਨੂੰ ਪਛਾੜ ਦਿੱਤਾ ਹੈ।

ਪ੍ਰਣਾਲੀਗਤ ਸੁਧਾਰਾਂ ਅਤੇ ਜ਼ਮੀਨੀ ਪੱਧਰ 'ਤੇ ਸਮਰਪਣ ਰਾਹੀਂ ਹਾਸਲ ਕੀਤੀ ਇਸ ਪ੍ਰਾਪਤੀ ਨੂੰ 'ਪੰਜਾਬ ਦੇ ਦੌਰ' ਦੀ ਸ਼ੁਰੂਆਤ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਇਹ ਸਨਮਾਨ ਹਰ ਉਸ ਮਾਤਾ-ਪਿਤਾ, ਵਿਦਿਆਰਥੀ ਅਤੇ ਅਧਿਆਪਕ ਦਾ ਹੈ ਜਿਸ ਨੇ ਸਰਕਾਰੀ ਸਕੂਲਾਂ ਦਾ ਸਾਥ ਛੱਡਣ ਤੋਂ ਇਨਕਾਰ ਕਰ ਦਿੱਤਾ। ਇਹ ਇੱਕ ਦਿਨ ਵਿੱਚ ਹਾਸਲ ਕੀਤੀ ਉਪਲਬਧੀ ਨਹੀਂ ਹੈ ਬਲਕਿ ਇਹ ਬਿਹਤਰ ਨੀਤੀ, ਇਰਾਦੇ ਅਤੇ ਅਮਲ ਦਾ ਸੁਮੇਲ ਹੈ,  ਜਿਸ ਨਾਲ ਬਿਹਤਰ ਨਤੀਜੇ ਸਾਹਮਣੇ ਆਏ ਹਨ।

"ਨੀਤੀ ਆਯੋਗ ਦੀ ਰਿਪੋਰਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਨੇ ਤੀਜੀ ਜਮਾਤ ਵਿੱਚ ਭਾਸ਼ਾ 'ਚ 82 ਫ਼ੀਸਦ ਅਤੇ ਗਣਿਤ ਵਿੱਚ 78 ਫ਼ੀਸਦ ਅੰਕ ਹਾਸਲ ਕੀਤੇ, ਜੋ ਕੇਰਲਾ ਦੇ ਕ੍ਰਮਵਾਰ 75 ਫ਼ੀਸਦ ਅਤੇ 70 ਫ਼ੀਸਦ ਤੋਂ ਵੱਧ ਹਨ। 9ਵੀਂ ਜਮਾਤ ਦੇ ਗਣਿਤ ਵਿੱਚ ਪੰਜਾਬ ਨੇ 52 ਫ਼ੀਸਦ ਮੁਹਾਰਤ ਦਰਜ ਕੀਤੀ ਜੋ ਕਿ ਕੇਰਲਾ ਦੇ 45 ਫ਼ੀਸਦ ਨਾਲੋਂ ਜ਼ਿਆਦਾ ਹੈ।”

ਪੰਜਾਬ ਸਰਕਾਰ ਵੱਲੋਂ ਕੀਤੇ ਸੁਧਾਰਾਂ ਦੇ ਸਾਰਥਕ ਪ੍ਰਭਾਵਾਂ ਨੂੰ ਉਜਾਗਰ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਿਸ਼ਨ ਸਮਰੱਥ ਅਤੇ ਸਕੂਲ ਆਫ਼ ਐਮੀਨੈਂਸ ਪ੍ਰੋਗਰਾਮ ਰਾਹੀਂ ਕੋਵਿਡ ਮਹਾਂਮਾਰੀ ਤੋਂ ਬਾਅਦ ਕੀਤੇ ਗਏ ਸੁਧਾਰਾਂ ਦੇ ਠੋਸ ਨਤੀਜੇ ਸਾਹਮਣੇ ਆਏ ਹਨ।”ਨੀਤੀ ਆਯੋਗ ਦੀ ਰਿਪੋਰਟ ਦੇ ਨਤੀਜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਅੱਗੇ ਕਿਹਾ, “ਸੂਬੇ ਦੇ 99.9 ਫ਼ੀਸਦ ਸਰਕਾਰੀ ਸਕੂਲਾਂ ਵਿੱਚ ਹੁਣ ਬਿਜਲੀ ਉਪਲੱਬਧ ਹੈ, 99 ਫ਼ੀਸਦ ਸਕੂਲਾਂ ਵਿੱਚ ਕਾਰਜਸ਼ੀਲ ਕੰਪਿਊਟਰ ਉਪਲੱਬਧ ਹਨ ਅਤੇ 80 ਫ਼ੀਸਦ ਤੋਂ ਵੱਧ ਸਕੂਲ ਸਮਾਰਟ ਕਲਾਸਰੂਮਾਂ ਨਾਲ ਲੈਸ ਹਨ। 

ਇਸ ਤੋਂ ਇਲਾਵਾ, 10ਵੀਂ ਜਮਾਤ ਦੇ 90 ਫ਼ੀਸਦ ਤੋਂ ਵੱਧ ਵਿਦਿਆਰਥੀ ਹੁਣ 11ਵੀਂ ਜਮਾਤ ਵਿੱਚ ਦਾਖ਼ਲਾ ਲੈ ਰਹੇ ਹਨ। ਇਹ ਦਰ ਸਕੂਲ ਛੱਡਣ ਦੀ ਦਰ ਵਿੱਚ ਤੇਜ਼ੀ ਨਾਲ ਆ ਰਹੀ ਗਿਰਾਵਟ ਨੂੰ ਦਰਸਾਉਂਦੀ ਹੈ। ਵਿਦਿਆਰਥੀ ਅਧਿਆਪਕ ਅਨੁਪਾਤ  22:1 ਹੋ ਗਿਆ ਹੈ।”ਰਿਪੋਰਟ ਦਾ ਹਵਾਲਾ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ, “ਨੀਤੀ ਆਯੋਗ ਦੀ ਰਿਪੋਰਟ ਵਿੱਚ ਸਿੱਖਿਆ ਖੇਤਰ ਵਿੱਚ ਸ਼ਹਿਰੀ-ਪੇਂਡੂ ਖ਼ਿੱਤੇ ਦੇ ਪਾੜੇ ਨੂੰ ਪੂਰਨ ਅਤੇ ਪਿੰਡ ਦੇ ਵਿਦਿਆਰਥੀਆਂ ਅਤੇ ਕੁੜੀਆਂ ਲਈ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਪੰਜਾਬ ਦੀ ਵਿਸ਼ੇਸ਼ ਤੌਰ 'ਤੇ ਪ੍ਰਸ਼ੰਸਾ ਕੀਤੀ ਗਈ ਹੈ। 

ਪੰਜਾਬ ਵੱਲੋਂ ਵਿਸ਼ਵ ਦੇ ਸਰਬੋਤਮ ਅਭਿਆਸਾਂ ਨੂੰ ਅਪਣਾਉਣ ਨਾਲ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਪ੍ਰੀਖਿਆ ਦੀ ਸਫਲਤਾ ਹਾਸਲ ਕਰਨ ਦੀ ਦਰ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਹੁਣ ਤੱਕ ਸਰਕਾਰੀ ਸਕੂਲਾਂ ਦੇ 786 ਵਿਦਿਆਰਥੀਆਂ ਨੇ ਜੇਈਈ ਮੇਨ ਪ੍ਰੀਖਿਆ ਪਾਸ ਕੀਤੀ ਹੈ ਅਤੇ 1,284 ਵਿਦਿਆਰਥੀ ਨੀਟ ਪ੍ਰੀਖਿਆ ਪਾਸ ਕਰ ਚੁੱਕੇ ਹਨ।

”ਅਧਿਆਪਕ ਸਿਖਲਾਈ ਅਤੇ ਬੁਨਿਆਦੀ ਢਾਂਚੇ ਦੇ ਵਿਸਥਾਰ ਬਾਰੇ ਜਾਣਕਾਰੀ ਸਾਂਝੀ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਵੱਲੋਂ ਕੀਤੇ ਸਿੱਖਿਆ ਸੁਧਾਰਾਂ ਤਹਿਤ ਸ਼ੁਰੂ ਕੀਤੇ ਗਏ ਫਿਨਲੈਂਡ ਅਤੇ ਸਿੰਗਾਪੁਰ ਵਿੱਚ ਅਧਿਆਪਕ ਸਿਖਲਾਈ ਪ੍ਰੋਗਰਾਮਾਂ ਦੇ ਜ਼ਮੀਨੀ ਪੱਧਰ 'ਤੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਸਾਡੇ ਕਲਾਸਰੂਮ ਸਰਬੋਤਮ ਨਾਲ ਮੁਕਾਬਲਾ ਕਰ ਸਕਦੇ ਹਨ।

ਪੰਜਾਬ ਸਰਕਾਰ ਵੱਲੋਂ 13,000 ਅਧਿਆਪਕਾਂ ਅਤੇ ਸਟਾਫ ਦੀ ਭਰਤੀ ਕੀਤੀ ਗਈ ਹੈ ਅਤੇ ਲਗਭਗ 3 ਲੱਖ ਵਿਦਿਆਰਥੀਆਂ ਲਈ ਇੰਗਲਿਸ਼ ਐੱਜ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ 118 ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾ ਰਹੇ ਹਨ।”ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਿਹਤਰ ਨੀਤੀ, ਇਰਾਦੇ ਅਤੇ ਅਮਲ ਨਾਲ ਮਿਆਰੀ ਸਿੱਖਿਆ ਯਕੀਨੀ ਬਣਾਈ ਜਾ ਸਕਦੀ ਹੈ ਅਤੇ ਸਾਡੇ ਅਧਿਆਪਕਾਂ ਨੇ ਇਹ ਸਾਬਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨੀ ਪੱਧਰ 'ਤੇ ਕੀਤੇ ਗਏ ਸੁਧਾਰਾਂ ਨੂੰ ਨੀਤੀ ਆਯੋਗ ਵੱਲੋਂ ਹੁਣ ਪ੍ਰਮਾਣਿਤ ਕੀਤਾ ਗਿਆ ਹੈ। ਸਰਕਾਰੀ ਸਕੂਲ ਦੇ ਬੱਚੇ ਸਿਰਫ਼ ਸਿਖਲਾਈ ਹੀ ਨਹੀਂ ਲੈ ਰਹੇ ਸਗੋਂ ਉਹ ਅਗਵਾਈ ਵੀ ਕਰ ਰਹੇ ਹਨ।

 

Tags: Harjot Singh Bains , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD