Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

“ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ

ਭਾਜਪਾ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਈਡੀ-ਸੀਬੀਆਈ ਛਾਪਿਆਂ ਦੀ ਕਰ ਰਹੀ ਵਰਤੋਂ, ਪੰਜਾਬ ਭਰ ਵਿੱਚ ‘ਆਪ’ ਦਾ ਜ਼ਬਰਦਸਤ ਪ੍ਰਦਰਸ਼ਨ

Protest, Agitation, Demonstration, Bram Shanker Jimpa, Barinder Kumar Goel, Barinder Kumar Goyal, AAP Punjab, Punjab, Punjab News, Latest Punjab News, Dr Balbir Singh, Dr Inderbir Singh Nijjar, Inderbir Singh Nijjar, Kuldeep Singh Dhaliwal, Gurdit Singh Sekhon

Web Admin

Web Admin

5 Dariya News

ਚੰਡੀਗੜ੍ਹ , 10 May 2026

Last updated on: May 11, 2026, 10:17 IST

ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਸੂਬਾ ਵਿਆਪੀ ਪ੍ਰਦਰਸ਼ਨ ਸ਼ੁਰੂ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਅਸਥਿਰ ਕਰਨ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਭਾਜਪਾ ਦਫ਼ਤਰਾਂ ਦਾ ਘਿਰਾਓ ਕੀਤਾ ਅਤੇ ਨਰਿੰਦਰ ਮੋਦੀ ਤੇ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਹ ਪ੍ਰਦਰਸ਼ਨ ਹੁਸ਼ਿਆਰਪੁਰ, ਪਟਿਆਲਾ, ਮੋਹਾਲੀ ਅਤੇ ਪੰਜਾਬ ਦੇ ਕਈ ਹੋਰ ਹਿੱਸਿਆਂ ਵਿੱਚ ਕੀਤੇ ਗਏ, ਜਿੱਥੇ ‘ਆਪ’ ਆਗੂਆਂ ਨੇ ਕਿਹਾ ਕਿ ਭਾਜਪਾ ਚੁਣੀਆਂ ਹੋਈਆਂ ਸਰਕਾਰਾਂ ਨੂੰ ਡਰਾਉਣ ਅਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਚੁੱਪ ਕਰਾਉਣ ਲਈ ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ।

ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ, ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਭਾਜਪਾ 'ਤੇ ਹਰ ਉਸ ਸਿਆਸੀ ਤਾਕਤ ਨੂੰ ਕੁਚਲਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਜੋ ਉਸ ਅੱਗੇ ਝੁਕਣ ਤੋਂ ਇਨਕਾਰ ਕਰਦੀ ਹੈ। ਹੁਸ਼ਿਆਰਪੁਰ ਵਿੱਚ ‘ਆਪ’ ਆਗੂਆਂ ਨੇ ਪੀਐਮ ਮੋਦੀ ਦਾ ਪੁਤਲਾ ਫੂਕਿਆ ਅਤੇ ਭਾਜਪਾ ਦੀਆਂ ਕਾਰਵਾਈਆਂ ਨੂੰ ਵਿਰੋਧੀ ਪਾਰਟੀਆਂ 'ਤੇ "ਤਾਨਾਸ਼ਾਹੀ ਅਤੇ ਲੋਕਤੰਤਰ ਵਿਰੋਧੀ ਹਮਲਾ" ਕਰਾਰ ਦਿੱਤਾ।

ਪਾਰਟੀ ਵਰਕਰਾਂ ਨੇ ਕਿਹਾ ਕਿ ਭਾਜਪਾ ਛਾਪਿਆਂ ਅਤੇ ਜ਼ਬਰਦਸਤੀ ਕਾਰਵਾਈਆਂ ਰਾਹੀਂ ਡਰ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਅਜਿਹੀਆਂ ਚਾਲਾਂ ਅੱਗੇ ਗੋਡੇ ਨਹੀਂ ਟੇਕੇਗਾ।ਸੀਨੀਅਰ ‘ਆਪ’ ਆਗੂ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨੇ ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਰਗੀਆਂ ਏਜੰਸੀਆਂ ਨੂੰ ਸਿਆਸੀ ਹਥਿਆਰ ਬਣਾ ਦਿੱਤਾ ਹੈ। 

ਜਦੋਂ ਵੀ ਭਾਜਪਾ ਨੂੰ ਸਿਆਸੀ ਹਾਰ ਜਾਂ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ, ਉਹ ਵਿਰੋਧੀ ਆਗੂਆਂ 'ਤੇ ਕੇਂਦਰੀ ਏਜੰਸੀਆਂ ਨੂੰ ਛੱਡ ਦਿੰਦੀ ਹੈ। ਪਹਿਲਾਂ ਬੰਗਾਲ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਹੁਣ ਪੰਜਾਬ 'ਤੇ ਹਮਲਾ ਕੀਤਾ ਜਾ ਰਿਹਾ ਹੈ ਕਿਉਂਕਿ ਭਾਜਪਾ ‘ਆਪ’ ਦੀ ਵਧਦੀ ਲੋਕਪ੍ਰਿਯਤਾ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਨੂੰ ਹਜ਼ਮ ਨਹੀਂ ਕਰ ਪਾ ਰਹੀ।

ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਭਾਜਪਾ ਲੋਕਤੰਤਰੀ ਤਰੀਕੇ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਡਰਾ-ਧਮਕਾ ਕੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਉਹ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਹਰਾ ਨਹੀਂ ਸਕੀ। ਪੰਜਾਬ ਦੇ ਲੋਕ ਦੇਖ ਰਹੇ ਹਨ ਕਿ ਕਿਵੇਂ ਬਦਲਾਖੋਰੀ ਦੀ ਰਾਜਨੀਤੀ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।ਪਟਿਆਲਾ ਵਿੱਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਰੋਸ ਮਾਰਚ ਦੀ ਅਗਵਾਈ ਕੀਤੀ ਅਤੇ "ਡਰ ਅਤੇ ਧਮਕਾਉਣ ਦੀ ਰਾਜਨੀਤੀ" ਕਰਨ ਲਈ ਭਾਜਪਾ ਦੀ ਸਖ਼ਤ ਆਲੋਚਨਾ ਕੀਤੀ।

ਮੋਹਾਲੀ ਅਤੇ ਹੋਰ ਜ਼ਿਲ੍ਹਿਆਂ ਵਿੱਚ ਵੀ ਅਜਿਹੇ ਹੀ ਪ੍ਰਦਰਸ਼ਨ ਕੀਤੇ ਗਏ, ਜਿੱਥੇ ‘ਆਪ’ ਵਰਕਰਾਂ ਨੇ ਭਾਜਪਾ ਦਫ਼ਤਰਾਂ ਦੇ ਬਾਹਰ ਇਕੱਠੇ ਹੋ ਕੇ ਸੰਜੀਵ ਅਰੋੜਾ ਵਿਰੁੱਧ ਕੀਤੀ ਕਾਰਵਾਈ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਨਿੰਦਾ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ੜਭਾਜਪਾ ਦੀ ਰਾਜਨੀਤੀ ਧਮਕੀਆਂ, ਛਾਪਿਆਂ ਅਤੇ ਜ਼ਬਰਦਸਤੀ ਦੇ ਦੁਆਲੇ ਘੁੰਮਦੀ ਹੈ। 

ਜਦੋਂ ‘ਆਪ’ ਨੇ ਕੇਂਦਰ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਨੇ ਪਹਿਲਾਂ ਪੰਜਾਬ ਦੇ ਰਾਜ ਸਭਾ ਮੈਂਬਰਾਂ 'ਤੇ ਦਬਾਅ ਪਾਇਆ ਅਤੇ ਬਾਅਦ ਵਿੱਚ ਕੈਬਨਿਟ ਮੰਤਰੀਆਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਸੋਚਿਆ ਕਿ ਪੰਜਾਬ ਨੂੰ ਈਡੀ, ਸੀਬੀਆਈ ਅਤੇ ਇਨਕਮ ਟੈਕਸ ਦੇ ਛਾਪਿਆਂ ਰਾਹੀਂ ਡਰਾਇਆ ਜਾ ਸਕਦਾ ਹੈ। ਪਰ ਪੰਜਾਬੀਆਂ ਦਾ ਜ਼ੁਲਮ ਵਿਰੁੱਧ ਖੜ੍ਹਨ ਦਾ ਇਤਿਹਾਸ ਰਿਹਾ ਹੈ ਅਤੇ ਉਹ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਵਿਰੁੱਧ ਛਾਪੇਮਾਰੀ ਕਿਉਂ ਬੰਦ ਹੋ ਗਈ? ਇਹ ਭਾਜਪਾ ਦਾ ਅਸਲੀ ਚਿਹਰਾ ਨੰਗਾ ਕਰਦਾ ਹੈ। ਏਜੰਸੀਆਂ ਸਿਰਫ਼ ਉਨ੍ਹਾਂ ਵਿਰੁੱਧ ਸਰਗਰਮ ਹੁੰਦੀਆਂ ਹਨ ਜੋ ਸਿਆਸੀ ਤੌਰ 'ਤੇ ਉਨ੍ਹਾਂ ਦਾ ਵਿਰੋਧ ਕਰਦੇ ਹਨ। ਜਿਵੇਂ ਹੀ ਕੋਈ ਭਾਜਪਾ ਵਿੱਚ ਸ਼ਾਮਲ ਹੁੰਦਾ ਹੈ, ਸਾਰੀਆਂ ਜਾਂਚਾਂ ਗਾਇਬ ਹੋ ਜਾਂਦੀਆਂ ਹਨ।

‘ਆਪ’ ਆਗੂਆਂ ਨੇ ਦੁਹਰਾਇਆ ਕਿ ਪੰਜਾਬ ਦੇ ਲੋਕ ਸਿਆਸੀ ਬਦਲਾਖੋਰੀ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕਰਨਗੇ। ਪਾਰਟੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਡਰਾਉਣ-ਧਮਕਾਉਣ ਅਤੇ ਬਦਲਾਖੋਰੀ ਦੀ ਰਾਜਨੀਤੀ ਰਾਹੀਂ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਨਾਕਾਮ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਵਰਕਰ ਮੋਦੀ ਸਰਕਾਰ ਵੱਲੋਂ ਕੀਤੇ ਜਾ ਰਹੇ "ਲੋਕਤੰਤਰ ਦੇ ਕਤਲ" ਵਿਰੁੱਧ ਸੜਕਾਂ 'ਤੇ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।

 

Tags: Protest , Agitation , Demonstration , Bram Shanker Jimpa , Barinder Kumar Goel , Barinder Kumar Goyal , AAP Punjab , Punjab , Punjab News , Latest Punjab News , Dr Balbir Singh , Dr Inderbir Singh Nijjar , Inderbir Singh Nijjar , Kuldeep Singh Dhaliwal , Gurdit Singh Sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD