Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸੇ ਵੀ ਇਨਸਾਨ ਦੇ ਕਿਰਦਾਰ ਦਾ ਪਤਾ ਮੁਸੀਬਤ ਦੇ ਸਮੇਂ ਲੱਗਦਾ ਹੈ, ਸੰਜੀਵ ਅਰੋੜਾ ਦੀ ਹਿੰਮਤ ਨੂੰ ਸਲਾਮ : ਅਰਵਿੰਦ ਕੇਜਰੀਵਾਲ

ਮੁਸੀਬਤ ਦੇ ਵੇਲੇ ਸੰਜੀਵ ਅਰੋੜਾ ਨੇ ਭਾਜਪਾ ਵਿੱਚ ਜਾਣ ਦੀ ਬਜਾਏ ਜੇਲ੍ਹ ਜਾਣਾ ਪਸੰਦ ਕੀਤਾ : ਅਰਵਿੰਦ ਕੇਜਰੀਵਾਲ

Arvind Kejriwal, Manish Sisodia, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਨਵੀਂ ਦਿੱਲੀ , 10 May 2026

Last updated on: May 11, 2026, 10:20 IST

ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇੱਕ ਫਰਜ਼ੀ ਕੇਸ ਵਿੱਚ ਗ੍ਰਿਫ਼ਤਾਰ ਕਰਨ ਨੂੰ ਪੰਜਾਬ ਦੇ ਲੋਕਾਂ ਦੇ ਭਰੋਸੇ, ਵਿਕਾਸ ਅਤੇ ਭਵਿੱਖ ਨਾਲ ਧੋਖਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਹੋਰਨਾਂ ਆਗੂਆਂ ਨੇ ਸੰਕਟ ਦੀ ਇਸ ਘੜੀ ਵਿੱਚ ਵੀ ਸੰਜੀਵ ਅਰੋੜਾ ਦੇ ਅਡੋਲ ਰਹਿਣ ਅਤੇ ਭਾਜਪਾ ਵਿੱਚ ਸ਼ਾਮਲ ਨਾ ਹੋਣ ਦੇ ਫੈਸਲੇ ਦੀ ਜ਼ੋਰਦਾਰ ਸ਼ਲਾਘਾ ਕੀਤੀ ਹੈ। 

ਅਰਵਿੰਦ ਕੇਜਰੀਵਾਲ ਨੇ 'ਐਕਸ' (X) 'ਤੇ ਕਿਹਾ ਕਿ ਕਿਸੇ ਵੀ ਇਨਸਾਨ ਦੇ ਕਿਰਦਾਰ ਦਾ ਪਤਾ ਮੁਸੀਬਤ ਦੇ ਸਮੇਂ ਲੱਗਦਾ ਹੈ। ਸੰਜੀਵ ਅਰੋੜਾ ਨੇ ਭਾਜਪਾ ਵਿੱਚ ਜਾਣ ਦੀ ਬਜਾਏ ਜੇਲ੍ਹ ਜਾਣਾ ਪਸੰਦ ਕੀਤਾ। ਸੰਜੀਵ ਅਰੋੜਾ ਦੀ ਹਿੰਮਤ ਨੂੰ ਸਲਾਮ ਹੈ।'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੰਜੀਵ ਅਰੋੜਾ ਇੱਕ ਅਜਿਹੇ ਆਗੂ ਹਨ ਜੋ ਨਾ ਸਿਰਫ਼ ਇਮਾਨਦਾਰ ਅਤੇ ਮਿਹਨਤੀ ਹਨ, ਸਗੋਂ ਪੰਜਾਬ ਲਈ ਉਨ੍ਹਾਂ ਕੋਲ ਇੱਕ ਸਪਸ਼ਟ ਵਿਜ਼ਨ, ਡੂੰਘੀ ਸਮਝ ਅਤੇ ਬਦਲਾਅ ਦਾ ਜਨੂੰਨ ਵੀ ਹੈ। 

ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਵਿੱਚ ਉਦਯੋਗਿਕ ਨਿਵੇਸ਼ ਲਿਆਉਣ ਲਈ ਜਿਸ ਗੰਭੀਰਤਾ ਅਤੇ ਰਫ਼ਤਾਰ ਨਾਲ ਕੰਮ ਕੀਤਾ, ਉਸ ਦੀ ਅੱਜ ਹਰ ਪਾਸੇ ਚਰਚਾ ਹੈ। ਪੰਜਾਬ ਦੇ ਕਿਸੇ ਵੀ ਉਦਯੋਗਪਤੀ ਤੋਂ ਪੁੱਛ ਲਓ- ਸ਼ਾਇਦ ਹੀ ਕੋਈ ਅਜਿਹਾ ਮਿਲੇ ਜੋ ਸੰਜੀਵ ਅਰੋੜਾ ਦੀ ਉਦਯੋਗਿਕ ਨੀਤੀ ਅਤੇ ਉਨ੍ਹਾਂ ਦੇ ਕੰਮ ਕਰਨ ਦੇ ਤਰੀਕੇ ਦੀ ਤਾਰੀਫ਼ ਨਾ ਕਰਦਾ ਹੋਵੇ।ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਨੇ ਸ਼ਹਿਰਾਂ ਨੂੰ ਸਾਫ਼-ਸੁਥਰਾ ਅਤੇ ਵਿਵਸਥਿਤ ਬਣਾਉਣ ਲਈ ਵੱਡੇ ਪੱਧਰ 'ਤੇ ਕੰਮ ਸ਼ੁਰੂ ਕੀਤਾ।

ਸਟਰੀਟ ਲਾਈਟਾਂ ਨਾਲ ਸ਼ਹਿਰਾਂ ਨੂੰ ਰੁਸ਼ਨਾਉਣ, ਸੜਕਾਂ ਅਤੇ ਗਲੀਆਂ ਵਿੱਚ ਫੈਲੇ ਬਿਜਲੀ ਦੀਆਂ ਤਾਰਾਂ ਦੇ ਜਾਲ ਨੂੰ ਵਿਵਸਥਿਤ ਕਰਨ ਅਤੇ ਆਧੁਨਿਕ ਅਰਬਨ ਇੰਫਰਾਸਟਰਕਚਰ ਖੜ੍ਹਾ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕੀਤਾ। ਹਾਲ ਹੀ ਵਿੱਚ ਪਿੰਡਾਂ ਅਤੇ ਖੇਤਾਂ ਵਿੱਚ ਫੈਲੀਆਂ ਨੰਗੀਆਂ ਬਿਜਲੀ ਦੀਆਂ ਤਾਰਾਂ ਨੂੰ ਅੰਡਰ-ਗਰਾਊਂਡ ਕਰਨ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਹਿਮ ਯੋਜਨਾ ਨੂੰ ਜ਼ਮੀਨ 'ਤੇ ਉਤਾਰਨ ਦੀ ਜ਼ਿੰਮੇਵਾਰੀ ਵੀ ਸੰਜੀਵ ਅਰੋੜਾ ਹੀ ਪੂਰੀ ਮਿਹਨਤ ਅਤੇ ਵਚਨਬੱਧਤਾ ਨਾਲ ਨਿਭਾ ਰਹੇ ਸਨ।

ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਦੋਂ ਭਾਜਪਾ ਅਜਿਹੇ ਮਿਹਨਤੀ, ਨਤੀਜੇ ਦੇਣ ਵਾਲੇ ਅਤੇ ਵਿਜ਼ਨਰੀ ਆਗੂ ਨੂੰ ਝੂਠੇ ਕੇਸਾਂ ਵਿੱਚ ਗ੍ਰਿਫ਼ਤਾਰ ਕਰਦੀ ਹੈ, ਤਾਂ ਇਹ ਮਾਮਲਾ ਸਿਰਫ਼ ਇੱਕ ਆਗੂ ਨੂੰ ਪਰੇਸ਼ਾਨ ਕਰਨ ਦਾ ਨਹੀਂ ਰਹਿ ਜਾਂਦਾ, ਸਗੋਂ ਇਹ ਪੰਜਾਬ ਦੀ ਜਨਤਾ ਦੇ ਭਰੋਸੇ, ਪੰਜਾਬ ਦੇ ਵਿਕਾਸ ਅਤੇ ਪੰਜਾਬ ਦੇ ਭਵਿੱਖ ਨਾਲ ਧੋਖਾ ਬਣ ਜਾਂਦਾ ਹੈ। ਅਤੇ ਪੰਜਾਬੀ ਆਪਣੇ ਨਾਲ ਤਾਂ ਕੀ, ਕਿਸੇ ਦੂਜੇ ਨਾਲ ਧੋਖਾ ਕਰਨ ਵਾਲੇ ਨੂੰ ਵੀ ਸਬਕ ਸਿਖਾਉਣਾ ਜਾਣਦੇ ਹਨ।

 

Tags: Arvind Kejriwal , Manish Sisodia , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD