Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਲਬੀਰ ਸਿੱਧੂ ਵਲੋਂ ਆਮ ਆਦਮੀ ਪਾਰਟੀ ਉਤੇ ਮੋਹਾਲੀ ਵਿਚ ਵੱਡੇ ਪੱਧਰ ਉਤੇ ਜਾਅਲੀ ਵੋਟਾਂ ਬਣਾਉਣ ਦਾ ਦੋਸ਼

ਕਿਹਾ, ਸੂਬਾ ਚੋਣ ਕਮਿਸ਼ਨਰ ਤੁਰੰਤ ਦਖ਼ਲ ਦੇ ਕੇ ਜਾਅਲੀ ਵੋਟਾਂ ਬਣਨੀਆਂ ਬੰਦ ਕਰਵਾਵੇ

Balbir Singh Sidhu, Punjab Pradesh Congress Committee, Punjab Congress, Punjab, Punjab News, Latest Punjab News

Web Admin

Web Admin

5 Dariya News

ਐਸ.ਐਸ.ਏ. ਨਗਰ , 10 May 2026

Last updated on: May 11, 2026, 10:22 IST

ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਉਤੇ ਮੋਹਾਲੀ ਕਾਰਪੋਰੇਸ਼ਨ ਦੀ ਆਗਾਮੀ ਚੋਣ ਲਈ ਹਰ ਵਾਰਡ ਵਿਚ ਵੱਡੀ ਪੱਧਰ ਉਤੇ ਜਾਅਲੀ ਵੋਟਾਂ ਬਣਾਉਣ ਦਾ ਦੋਸ਼ ਲਾਉਂਦਿਆ ਸੂਬੇ ਦੇ ਚੋਣ ਕਮਿਸ਼ਨਰ ਨੂੰ ਤੁਰੰਤ ਦਖ਼ਲ ਦੇ ਕੇ ਬਣ ਰਹੀਆਂ ਜਾਅਲੀ ਵੋਟਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।ਸ਼੍ਰੀ ਸਿੱਧੂ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਮੋਹਾਲੀ ਕਾਰਪੋਰੇਸ਼ਨ ਉਤੇ ਹਰ ਹਾਲਤ ਵਿਚ ਕਬਜ਼ਾ ਕਰਨ ਦੀ ਬਦਨੀਤ ਨਾਲ ਹਰ ਵਾਰਡ ਵਿਚ ਤਕਰੀਬਨ 300 ਜਾਅਲੀ ਵੋਟਾਂ ਬਣਾ ਰਹੀ ਹੈ। 

ਉਹਨਾਂ ਦਸਿਆ ਕਿ ਬਾਹਰਲੇ ਵਿਅਕਤੀਆਂ ਦੀਆਂ ਮੋਹਾਲੀ ਸ਼ਹਿਰ ਵਿਚ ਵੋਟਾਂ ਬਣਾਉਣ ਲਈ ਧੜਾ ਧੜ ਫ਼ਰਜ਼ੀ ਇਕਰਾਰਨਾਮੇ ਬਣਾਏ ਜਾ ਰਹੇ ਹਨ। ਉਹਨਾਂ ਹੋਰ ਕਿਹਾ ਕਿ ਪਿਛਲੇ ਇਕ ਮਹੀਨੇ ਵਿਚ ਬਣੇ ਇਕਰਾਰਨਾਮਿਆਂ ਦਾ ਇਕੋ ਜਿਹਾ ਤਰੀਕਾਕਾਰ ਅਤੇ ਇਕੋ ਦੀ ਤਸਦੀਕ ਕਰਤਾ ਹੋਣਾ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਹਰ ਵਾਰਡ ਦੇ ਇਕਰਾਰਨਾਮੇ ਇਕੋ ਹੀ ਥਾਂ ਬੈਠ ਕੇ ਬਣਾਏ ਗਏ ਹਨ।ਸਾਬਕਾ ਸਿਹਤ ਮੰਤਰੀ ਨੇ ਉਦਾਹਰਣ ਦਿੰਦਿਆਂ ਕਿਹਾ ਕਿ 42 ਨੰਬਰ ਵਾਰਡ ਵਿਚ 304 ਨਵੀਆਂ ਵੋਟਾਂ ਬਣਾ ਕੇ ਵੋਟਰਾਂ ਦੀ ਗਿਣਤੀ 678 ਥਾਂ 982 ਕਰ ਦਿੱਤੀ ਗਈ ਹੈ। 

ਉਹਨਾਂ ਕਿਹਾ ਕਿ ਇਸੇ ਤਰਾਂ ਹੀ ਵਾਰਡ ਨੰਬਰ 5 ਵਿਚ ਵੀ ਵੱਡੇ ਪੱਧਰ ਉਤੇ ਜਾਅਲੀ ਵੋਟਾਂ ਬਣਾਈਆਂ ਜੲ ਰਹੀਆਂ ਹਨ ਜਿਥੋਂ ਆਮ ਆਦਮੀ ਪਾਰਟੀ ਇਕ ਸੀਨੀਅਰ ਪੁਲੀਸ ਅਧਿਕਾਰੀ ਦੀ ਪਤਨੀ ਨੂੰ ਚੋਣ ਲੜਾਉਣ ਦੀ ਤਿਆਰੀ ਕਰ ਰਹੀ ਹੈ। ਉਹਨਾਂ ਅੱਗੇ ਦੱਸਿਆ ਕਿ ਮੋਹਾਲੀ ਕਾਰਪੋਰੇਸ਼ਨ ਵਿਚ ਨਵਾਂ ਸ਼ਾਮਲ ਕੀਤੇ ਗਏ ਆਈ.ਟੀ. ਸਿਟੀ ਵਾਲੇ ਵਾਰਡ ਵਿਚ ਵੀ ਵੱਡੇ ਪੱਧਰ ਉਤੇ ਜਾਅਲੀ ਵੋਟਾਂ ਬਣਾਈਆਂ ਜਾ ਰਹੀਆਂ ਹਨ।ਸ਼੍ਰੀ ਸਿੱਧੂ ਨੇ ਕਿਹਾ ਕਿ ਵੋਟਰ ਸੂਚੀਆਂ ਵਿਚ ਇਹਨਾਂ ਜਾਅਲੀ ਵੋਟਰਾਂ ਵਿਚੋਂ ਬਹੁਤਿਆਂ ਦੀ ਤਸਵੀਰ ਵੀ ਨਹੀਂ ਲੱਗੀ, ਇਸ ਲਈ ਇਹ ਵੋਟਾਂ ਹੋਰਨਾਂ ਵਿਅਕਤੀਆਂ ਵਲੋਂ ਭੁਗਤਾਉਣ ਦਾ ਵੀ ਖ਼ਦਸ਼ਾ ਹੈ। 

ਉਹਨਾਂ ਕਿਹਾ ਕਿ ਇਹਨਾਂ ਵਾਰਡਾਂ ਦੇ ਇਕ ਇਕ ਘਰ ਵਿਚ ਵੀਹ ਤੋਂ ਵੱਧ ਵੋਟਾਂ ਬਣਾਈਆਂ ਗਈਆਂ ਹਨ।ਕਾਂਗਰਸੀ ਆਗੂ ਨੇ ਜਾਅਲੀ ਵੋਟਾਂ ਬਣਾਏ ਜਾਣ ਦੇ ਇਸ ਵਰਤਾਰੇ ਨੂੰ ਜਮਹੂਰੀਅਤ ਦਾ ਨੰਗਾ ਚਿੱਟਾ ਕਤਲ ਗਰਦਾਨਦਿਆਂ ਕਿਹਾ ਹੈ ਕਿ ਉਹ ਭਲਕੇ ਇਹ ਸਾਰਾ ਮਾਮਲਾ ਸੂਬੇ ਦੇ ਚੋਣ ਕਮਿਸ਼ਨਰ ਦੇ ਧਿਆਨ ਵਿਚ ਲਿਆ ਕੇ ਮੰਗ ਕਰਨਗੇ ਕਿ ਉਹ ਇਸ ਬਹੁਤ ਹੀ ਗੰਭੀਰ ਮਾਮਲੇ ਵਿਚ ਤੁਰੰਤ ਦਖ਼ਲ ਦੇ ਕੇ ਜਾਅਲੀ ਵੋਟਾਂ ਬਣਨੀਆ ਬੰਦ ਕਰਾਉਣ। ਉਹਨਾਂ ਕਿਹਾ ਕਿ ਉਹ ਚੋਣ ਕਮਿਸ਼ਨਰ ਨੂੰ ਇਹ ਵੀ ਕਹਿਣਗੇ ਉਹ ਬਣ ਰਹੀਆਂ ਵੋਟਾਂ ਦੇ ਕੰਮ ਦੀ ਆਪਣੀ ਨਿਗਰਾਨੀ ਹੇਠ ਨਾਲੋ ਨਾਲ ਵਿਸ਼ੇਸ਼ ਪੜਤਾਲ ਲਈ ਕਿਸੇ ਸੀਨੀਅਰ ਅਧਿਕਾਰੀ ਦੀ ਡਿਊਟੀ ਲਾਉਣ।

ਸ਼੍ਰੀ ਸਿੱਧੂ ਨੇ ਕਿਹਾ ਕਿ ਆਮ ਅਦਮੀ ਪਾਰਟੀ ਦੇ ਆਗੂਆਂ ਨੇ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਅਸਲੀ ਹੁਕਮਰਾਨ ਮੁਨੀਸ਼ ਸਿਸੋਦੀਆ ਵਲੋਂ ਪੜਾਏ ਗਏ “ਸਾਮ, ਦਾਮ, ਦੰਡ, ਭੇਦ’ ਦੇ ਅਨੈਤਿਕ ਪਾਠ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਹੇਠਲੇ ਪੱਧਰ ਉਤੇ ਹੀ ਜਮਹੂਰੀਅਤ ਦੇ ਕੀਤੇ ਜਾ ਰਹੇ ਕਤਲ ਦੇ ਨਾਲ ਨਾਲ ਮਨੁੱਖੀ ਹੱਕਾਂ ਦੇ ਕੀਤੇ ਜਾ ਰਹੇ ਘਾਣ ਨੂੰ ਕਾਂਗਰਸ ਪਾਰਟੀ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਜੇ ਲੋੜ ਪਈ ਤਾਂ ਉਹ ਇਸ ਜਾਅਲਸਾਜ਼ੀ ਨੂੰ ਰੋਕਣ ਲਈ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਵੀ ਖੜਕਾਉਣਗੇ।

 

Tags: Balbir Singh Sidhu , Punjab Pradesh Congress Committee , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD