Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਸਾਈਕਲਿੰਗ ਨੂੰ ਬੁਲੰਦੀਆਂ 'ਤੇ ਲਿਜਾਣ ਲਈ ਕਮਰ ਕਸੀ : ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ

ਪੰਜਾਬ ਦੇ ਸਾਈਕਲਿਸਟਾਂ ਨੂੰ ਓਲੰਪਿਕ ਮੈਡਲ ਤਕ ਪੁੱਜਦਾ ਕਰਨਾ ਸਾਡਾ ਮਕਸਦ: ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ

Cycling Association of Punjab, Surya Complex, Charanjit Singh Dhaliwal, Surjit Singh Rakhra, Jagdeep Singh Kahlon

Web Admin

Web Admin

5 Dariya News

ਪਟਿਆਲਾ , 10 May 2026

Last updated on: May 11, 2026, 10:37 IST

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਸੂਰਯਾ ਕੰਪਲੈਕਸ ਸਥਿਤ ਦਫ਼ਤਰ ਵਿਖੇ ਇਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ (CAP) ਦੇ ਪ੍ਰਧਾਨ ਸ੍ਰ ਚਰਨਜੀਤ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਸ਼੍ਰੀ ਜਗਦੀਪ ਸਿੰਘ ਕਾਹਲੋਂ ਨੇ ਪੰਜਾਬ ਵਿੱਚ ਸਾਈਕਲਿੰਗ ਖੇਡ ਨੂੰ ਨਵੇਂ ਯੁੱਗ ਵਿੱਚ ਲੈ ਜਾਣ ਲਈ ਵਿਸਤ੍ਰਿਤ ਰੋਡਮੈਪ ਜਾਰੀ ਕੀਤਾ। ਇਸ ਮੌਕੇ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ (CAP) ਦਾ ਲੋਗੋ ਵੀ ਜਾਰੀ ਕੀਤਾ ਗਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।

ਉਨ੍ਹਾਂ ਕਿਹਾ ਕਿ CAP ਦਾ ਮੂਲ ਮਕਸਦ ਸਿਰਫ ਖੇਡ ਨੂੰ ਘਰ  ਕਰਨਾ ਨਹੀਂ, ਸਗੋਂ ਇਸ ਨੂੰ ਵਿਸ਼ਵ ਪੱਧਰ ਦੀ ਮੁਕਾਬਲੇਬਾਜ਼ ਖੇਡ ਬਣਾਉਣਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਮਿੱਟੀ ਵਿੱਚ ਕੁਦਰਤੀ ਤੌਰ ‘ਤੇ ਤਾਕਤ, ਸਹਿਨਸ਼ੀਲਤਾ ਅਤੇ ਜਜ਼ਬਾ ਮੌਜੂਦ ਹੈ, ਜਿਸ ਨੂੰ ਸਹੀ ਦਿਸ਼ਾ ਅਤੇ ਮੌਕਿਆਂ ਨਾਲ ਅੰਤਰਰਾਸ਼ਟਰੀ ਪੱਧਰ ਦੇ ਨਤੀਜਿਆਂ ਵਿੱਚ ਬਦਲਿਆ ਜਾ ਸਕਦਾ ਹੈ।

ਪ੍ਰਧਾਨ ਸ੍ਰ ਚਰਨਜੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਟੈਲੈਂਟ ਹੰਟ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ, ਜਿਨ੍ਹਾਂ ਰਾਹੀਂ ਪਿੰਡਾਂ ਵਿੱਚੋਂ ਉਭਰਦੇ ਖਿਡਾਰੀਆਂ ਦੀ ਪਛਾਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰ ਜ਼ਿਲ੍ਹੇ ਵਿੱਚ ਅਧੁਨਿਕ ਸਹੂਲਤਾਂ ਨਾਲ ਲੈਸ ਸਾਈਕਲਿੰਗ ਅਕੈਡਮੀਆਂ ਸਥਾਪਿਤ ਕਰਨ ਦੀ ਯੋਜਨਾ ਤਿਆਰ ਕੀਤੀ ਗਈ ਹੈ, ਜਿੱਥੇ ਖਿਡਾਰੀਆਂ ਨੂੰ ਕੋਚਿੰਗ ਦੇ ਨਾਲ ਨਾਲ ਸੰਤੁਲਿਤ ਖੁਰਾਕ, ਰਹਿਣ ਦੀ ਸਹੂਲਤ ਅਤੇ ਉੱਚ ਗੁਣਵੱਤਾ ਵਾਲਾ ਸਾਜੋ-ਸਮਾਨ ਪ੍ਰਦਾਨ ਕੀਤਾ ਜਾਵੇਗਾ।

ਜਨਰਲ ਸਕੱਤਰ ਸ੍ਰੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ CAP ਵੱਲੋਂ ਪੰਜਾਬ ਸਾਈਕਲਿੰਗ ਲੀਗ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਵਿੱਚ ਨਕਦ ਇਨਾਮਾਂ ਦੇ ਨਾਲ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਮਿਲੇਗਾ। ਇਸ ਤੋਂ ਇਲਾਵਾ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦਾ ਇਕ ਸਪਸ਼ਟ ਅਤੇ ਸਾਲਾਨਾ ਕੈਲੰਡਰ ਤਿਆਰ ਕੀਤਾ ਜਾਵੇਗਾ, ਤਾਂ ਜੋ ਖਿਡਾਰੀਆਂ ਨੂੰ ਲਗਾਤਾਰ ਮੁਕਾਬਲੇ ਦਾ ਅਨੁਭਵ ਮਿਲਦਾ ਰਹੇ।

ਉਨ੍ਹਾਂ ਹੋਰ ਕਿਹਾ ਕਿ ਹਾਈ-ਪਰਫਾਰਮੈਂਸ ਟ੍ਰੇਨਿੰਗ ਲਈ ਵਿਗਿਆਨਕ ਤਰੀਕਿਆਂ ਨੂੰ ਅਪਣਾਇਆ ਜਾਵੇਗਾ, ਜਿਸ ਵਿੱਚ ਡਾਟਾ ਵਿਸ਼ਲੇਸ਼ਣ, ਪਰਫਾਰਮੈਂਸ ਮਾਨੀਟਰਿੰਗ, ਫਿਟਨੈੱਸ ਮੈਨੇਜਮੈਂਟ ਅਤੇ ਰਿਕਵਰੀ ਸਿਸਟਮ ਸ਼ਾਮਲ ਹੋਣਗੇ। ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮਿਆਰ ਦੀ ਕੋਚਿੰਗ ਦੇਣ ਲਈ ਵਿਦੇਸ਼ੀ ਕੋਚਾਂ ਅਤੇ ਐਕਸਪਰਟਸ ਨਾਲ ਸਹਿਯੋਗ ਕੀਤਾ ਜਾਵੇਗਾ।ਇਨਫਰਾਸਟਰਕਚਰ ਦੇ ਖੇਤਰ ਵਿੱਚ ਵੱਡੇ ਕਦਮ ਚੁੱਕਦਿਆਂ CAP ਵੱਲੋਂ ਆਧੁਨਿਕ ਵੇਲੋਡ੍ਰੋਮ, ਹਾਈ-ਪਰਫਾਰਮੈਂਸ ਸੈਂਟਰ ਅਤੇ ਖੇਤਰੀ ਟ੍ਰੇਨਿੰਗ ਹੱਬ ਬਣਾਉਣ ਦੀ ਯੋਜਨਾ ਹੈ। 

ਇਸ ਨਾਲ ਪੰਜਾਬ ਵਿੱਚ ਸਾਈਕਲਿੰਗ ਲਈ ਇਕ ਮਜ਼ਬੂਤ ਅਤੇ ਲੰਬੇ ਸਮੇਂ ਲਈ ਟਿਕਾਊ ਢਾਂਚਾ ਤਿਆਰ ਕੀਤਾ ਜਾਵੇਗਾ।ਉਨ੍ਹਾਂ ਪੰਜਾਬ ਦੀ ਸਾਈਕਲਿੰਗ ਦੀ ਸ਼ਾਨਦਾਰ ਵਿਰਾਸਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਈਕਲਿਸਟਾਂ ਨੇ ਭਾਰਤ ਨੂੰ ਅੰਤਰਰਾਸ਼ਟਰੀ ਮੰਚਾਂ ‘ਤੇ ਮਾਣ ਦਿਵਾਇਆ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਇਸ ਵਿਰਾਸਤ ਨੂੰ ਦੁਬਾਰਾ ਜੀਵੰਤ ਕੀਤਾ ਜਾਵੇ।CAP ਨੇ ਸਾਫ-ਸੁਥਰੀ ਖੇਡ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਡੋਪਿੰਗ ਵਿਰੋਧੀ ਜਾਗਰੂਕਤਾ ਮੁਹਿੰਮਾਂ, ਵਰਕਸ਼ਾਪਾਂ ਅਤੇ ਸਿੱਖਿਆ ਪ੍ਰੋਗਰਾਮਾਂ ਰਾਹੀਂ ਖਿਡਾਰੀਆਂ ਵਿੱਚ ਨੈਤਿਕਤਾ ਅਤੇ ਇਮਾਨਦਾਰੀ ਨੂੰ ਮਜ਼ਬੂਤ ਕੀਤਾ ਜਾਵੇਗਾ।

ਇਸ ਤੋਂ ਇਲਾਵਾ CAP ਸਾਈਕਲਿੰਗ ਨੂੰ ਸਿਰਫ ਇੱਕ ਮੁਕਾਬਲੇਬਾਜ਼ ਖੇਡ ਨਹੀਂ, ਸਗੋਂ ਇੱਕ ਜੀਵਨ ਸ਼ੈਲੀ ਵਜੋਂ ਵੀ ਪ੍ਰਚਾਰਿਤ ਕਰੇਗੀ। ਫਿਟਨੈੱਸ, ਵਾਤਾਵਰਣ ਸੁਰੱਖਿਆ ਅਤੇ ਸਮਾਜਕ ਜੋੜ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਸਾਈਕਲਿੰਗ ਮੁਹਿੰਮਾਂ ਚਲਾਈਆਂ ਜਾਣਗੀਆਂ। ਇਸ ਮੌਕੇ ਪੰਜਾਬ ਦੇ ਸਾਰੇ ਕੋਚ ਸਾਹਿਬਾਨਾਂ ਨਾਲ ਵੀ ਵਿਚਾਰ ਵਟਾਂਦਰੇ ਮੀਟਿੰਗ ਰਾਹੀ ਕੀਤੇ ਗਏ ਤਾਂ ਕਿ ਆਉਣ ਵਾਲੇ ਸਮੇਂ ਲਈ ਚੰਗਾ ਰੋਡ ਮੈਪ ਖਿਡਾਰੀਆਂ ਲਈ ਬਣਾਈ ਜਾ ਸਕੇ।

ਅੰਤ ਵਿੱਚ ਦੋਹਾਂ ਅਹੁਦੇਦਾਰਾਂ ਨੇ ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਜੇ ਉਹ ਲਗਨ, ਅਨੁਸ਼ਾਸਨ ਅਤੇ ਮਿਹਨਤ ਨਾਲ ਅੱਗੇ ਵਧਣ, ਤਾਂ ਉਹ ਵਿਸ਼ਵ ਪੱਧਰ ‘ਤੇ ਆਪਣੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਦੇ ਹਨ।ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮਜ਼ਬੂਤ ਪ੍ਰਬੰਧਨ, ਆਧੁਨਿਕ ਟ੍ਰੇਨਿੰਗ ਅਤੇ ਗ੍ਰਾਸਰੂਟ ਪੱਧਰ ਦੇ ਵਿਕਾਸ ਨਾਲ ਪੰਜਾਬ ਜਲਦ ਹੀ ਸਾਈਕਲਿੰਗ ਵਿੱਚ ਦੁਬਾਰਾ ਆਪਣੀ ਵਿਲੱਖਣ ਪਛਾਣ ਬਣਾਵੇਗਾ।

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ “ਮਿੱਟੀ ਤੋਂ ਅਸਮਾਨ ਤੱਕ – ਪੰਜਾਬ ਸਾਈਕਲਿੰਗ ਦੁਬਾਰਾ ਉਡਾਣ ਭਰੇਗੀ”।ਇਸ ਮੌਕੇ ਸੰਯੁਕਤ ਸਕੱਤਰ ਸੁਖਜਿੰਦਰ ਸਿੰਘ, ਖਜ਼ਾਨਚੀ ਬੀ ਐੱਸ ਸੂਦਨ ਉਪ ਪ੍ਰਧਾਨ ਬਾਵਾ ਸਿੰਘ, ਸੰਯੁਕਤ ਸਕੱਤਰ ਸਤਵਿੰਦਰ ਸਿੰਘ, ਸਰਪ੍ਰੀਤ ਸਿੰਘ ਸੁਖਵਿੰਦਰ ਸਿੰਘ, ਹਰਪ੍ਰੀਤ ਕੌਰ ,ਮੋਹਿਤ ਕੁਮਾਰ, ਪਰਮਵੀਰ ਸਿੰਘ ਗਰੇਵਾਲ ਭੁਪਿੰਦਰ ਕੁਮਾਰ,ਗੁਰਪ੍ਰੀਤ ਕੌਰ ਖਿਡਾਰੀ,ਕੋਚ ਅਤੇ ਖੇਡ ਪ੍ਰੇਮੀ ਸਮੇਤ ਅਹੁਦੇਦਾਰ ਹਾਜ਼ਰ ਸਨ।

 

Tags: Cycling Association of Punjab , Surya Complex , Charanjit Singh Dhaliwal , Surjit Singh Rakhra , Jagdeep Singh Kahlon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD