Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ : ਦੀਪਕ ਬਾਲੀ

ਫਗਵਾੜਾ ਅਤੇ ਕਪੂਰਥਲਾ ਵਿਖੇ ਵੀ ਹੋਣਗੇ ਰਾਜ ਪੱਧਰੀ ਸਮਾਗਮ

Deepak Bali, AAP Punjab, Kapurthala

Web Admin

Web Admin

5 Dariya News

ਕਪੂਰਥਲਾ , 11 May 2026

Last updated on: May 12, 2026, 09:37 IST

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਤੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕਪੂਰਥਲਾ ਅਤੇ ਫਗਵਾੜਾ ਵਿਖੇ ਮਈ ਮਹੀਨੇ ਦੇ ਵਿੱਚ ਹੋਣ ਵਾਲੇ ਰਾਜ ਪੱਧਰੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਬੈਠਕ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਐਸਐਸਪੀ ਗੌਰਵ ਧੁਰਾ ਅਤੇ ਜਿਲਾ ਪ੍ਰਧਾਨਾਂ ਸਮੇਤ ਪਾਰਟੀ ਦੇ ਵੱਖ-ਵੱਖ ਅਹੁਦੇਦਾਰ ਵੀ ਸ਼ਾਮਿਲ ਸਨ।

ਇਸ ਦੌਰਾਨ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਏ ਜਾਣਗੇ। ਇਸ ਦੇ ਤਹਿਤ ਕਪੂਰਥਲਾ ਅਤੇ ਫਗਵਾੜਾ ਵਿਖੇ ਵੀ ਮਈ ਮਹੀਨੇ ਦੇ ਵਿੱਚ ਰਾਜ ਪੱਧਰੀ ਸਮਾਗਮ ਹੋਣਗੇ ਜਿਸ ਦੀਆਂ ਤਰੀਕਾਂ ਸਬੰਧੀ ਬਾਅਦ ਦੇ ਵਿੱਚ ਜਾਣਕਾਰੀ ਮੁਹਈਆ ਕਰਾਈ ਜਾਵੇਗੀ।

ਉਹਨਾਂ ਨੇ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਪੱਧਰੀ ਸਮਾਗਮਾਂ ਅਤੇ ਪਹਿਲਕਦਮੀਆਂ ਦੀ ਰੂਪਰੇਖਾ ਤਿਆਰ ਕੀਤੀ ਹੈ। ਇਨ੍ਹਾਂ ਸਮਾਗਮਾਂ ਵਿੱਚ ਸੈਮੀਨਾਰ, ਕੀਰਤਨ ਸਮਾਗਮ, ਯਾਤਰਾਵਾਂ, ਪੌਦੇ ਲਗਾਉਣ ਦੀਆਂ ਮੁਹਿੰਮਾਂ ਅਤੇ 650 ਏਕੜ ਵਿੱਚ 'ਗੁਰੂ ਰਵਿਦਾਸ ਬਗੀਚੀਆਂ' ਲਾਉਣਾ ਸ਼ਾਮਲ ਹੈ ਅਤੇ ਇਸ ਸਬੰਧੀ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਹੋਵੇਗਾ।

ਉਹਨਾਂ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸੁਭਾਗ ਹਾਸਲ ਹੋਇਆ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਗੁਰੂ ਜੀ ਦੇ ਸੰਦੇਸ਼ ਨੂੰ ਦੁਨੀਆ ਭਰ ਤੱਕ ਪਹੁੰਚਾਉਣਾ ਸਾਡਾ ਸਮੂਹਿਕ ਫਰਜ਼ ਹੈ।"

ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਹਰ ਭੇਦਭਾਵ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇ। ਉਹਨਾਂ ਨੇ ਸਮਾਗਮ ਦੀਆਂ ਤਿਆਰੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਵੱਲੋਂ  “ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ।

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਅਤੇ ਅਜਿਹੇ ਸਮਾਨਤਾਵਾਦੀ ਸਮਾਜ ਦੀ ਨੀਂਹ ਰੱਖੀ ਜਿੱਥੇ ਕੋਈ ਵੀ ਦੁਖੀ ਨਾ ਹੋਵੇ।” ਉਹਨਾਂ ਨੇ ਕਿਹਾ ਕਿ ਰਾਜ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ ਦੇ ਆਧਾਰ 'ਤੇ ਸਮਾਜ ਦੀ ਉਸਾਰੀ ਲਈ ਵਚਨਬੱਧ ਹੈ, ਜੋ ਮਨੁੱਖਤਾ ਨੂੰ ਬਰਾਬਰੀ ਵੱਲ ਸੇਧਿਤ ਕਰਦੇ ਰਹਿੰਦੇ ਹਨ।

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਗਰੀਬਾਂ ਅਤੇ ਪਛੜੇ ਵਰਗ ਦੇ ਲੋਕਾਂ ਲਈ ਮਹਾਨ ਅਧਿਆਤਮਿਕ ਦੂਤ ਅਤੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੈਤਿਕ ਜੀਵਨ ਜਿਉਣ ਦੀ ਸੇਧ ਦਿੱਤੀ। ਉਹਨਾਂ ਨੇ ਸਮੂਹ ਸੰਤ ਸਮਾਜ ਨੂੰ 650ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵਵਿਆਪੀ ਜਸ਼ਨਾਂ ਲਈ ਮਾਗਰਦਰਸ਼ਨ ਕਰਨ ਅਤੇ ਸੁਝਾਅ ਦੇਣ ਦੀ ਅਪੀਲ ਵੀ ਕੀਤੀ। ਉਹਨਾਂ ਨੇ ਕਿਹਾ ਕਿ ਸਾਲ ਭਰ ਚੱਲਣ ਵਾਲੇ ਜਸ਼ਨਾਂ ਵਿੱਚ ਸੈਮੀਨਾਰ ਅਤੇ ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਤੀਰਥ ਯਾਤਰਾ, ਸਕੂਲ ਵਾਰ ਮੁਕਾਬਲੇ, ਦਸਤਾਵੇਜ਼ੀ ਸ਼ੋਅ, ਡਰੋਨ ਸ਼ੋਅ, ਖੂਨਦਾਨ ਕੈਂਪ, ਪੌਦੇ ਲਾਉਣ ਦੀ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਸ ਤੋ ਇਲਾਵਾ ਗੁਰੂ ਰਵਿਦਾਸ ਜੀ ਬਗੀਚੀਆਂ ਦੀ ਸਥਾਪਨਾ ਪੰਜਾਬ ਭਰ ਵਿੱਚ ਕੁੱਲ 650 ਏਕੜ ਪੰਚਾਇਤੀ ਜ਼ਮੀਨ 'ਤੇ ਪ੍ਰਤੀ ਜ਼ਿਲ੍ਹਾ ਔਸਤਨ 6.50 ਲੱਖ ਪੌਦੇ ਲਾਉਣ ਦੀ ਮੁਹਿੰਮ ਦੇ ਨਾਲ-ਨਾਲ ਮੈਰਾਥਨ, ਸ਼ੋਭਾ ਯਾਤਰਾਵਾਂ, ਸਾਈਕਲ ਰੈਲੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਰਾਹੀਂ ਕੀਤੀ ਜਾਵੇਗੀ। 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਪ੍ਰਦਰਸ਼ਨੀ ਦਾ ਉਦਘਾਟਨ, ਕਥਾ ਅਤੇ ਕੀਰਤਨ ਦਰਬਾਰ, ਸ੍ਰੀ ਗੁਰੂ ਰਵਿਦਾਸ ਜੀ ਦੇ ਯੋਗਦਾਨ ਨੂੰ ਸਮਰਪਿਤ ਸੰਤ ਸੰਮੇਲਨ, ਮੀਨਾਰ-ਏ-ਬੇਗਮਪੁਰਾ ਵਿਖੇ 3ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ, ਗੁਰੂ ਰਵਿਦਾਸ ਜੀ ਦੀ ਬਾਣੀ 'ਤੇ ਕਾਨਫਰੰਸ ਅਤੇ ਹੋਰ ਪ੍ਰੋਗਰਾਮ ਸ਼ਾਮਲ ਹੋਣਗੇ।

ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਪੂਰਥਲਾ ਅਤੇ ਫਗਵਾੜਾ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮਾਂ ਦੀਆਂ ਤਿਆਰੀਆਂ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਹਰ ਤਰ੍ਹਾਂ ਦਾ ਸਹਿਯੋਗ ਕਰਨ ਲਈ ਵੀ ਕਿਹਾ। ਇਸ ਮੌਕੇ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਫਗਵਾੜਾ ਤੋਂ ਹਲਕਾ ਇੰਚਾਰਜ ਹਰਨੂਰ ਸਿੰਘ ਹਰਜੀਮਾਨ, ਸੁਲਤਾਨਪੁਰ ਲੋਧੀ ਤੋਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੋਂ ਇਲਾਵਾ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

 

 

Tags: Deepak Bali , AAP Punjab , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD