Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਾਇਬ ਸਿੰਘ ਸੈਣੀ ਨੇ ਪਿਹੋਵਾ ਦੇ ਅਰੁਣਾਏ ਵਿਖੇ “ਸੋਮਨਾਥ ਸਵਾਭਿਮਾਨ ਪਰਵ” ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ

ਮੰਦਰ ਦੇ ਗਰਭਗ੍ਰਹਿ ਵਿੱਚ ਵਿਧੀ-ਵਿਧਾਨ ਨਾਲ ਪੂਜਾ-ਅਰਚਨਾ ਕਰਕੇ ਸੂਬੇ ਦੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ

Nayab Singh Saini, Chief Minister of Haryana, BJP Haryana, Subhash Sudha, Pehowa

5 Dariya News

5 Dariya News

5 Dariya News

ਪਿਹੋਵਾ , 11 May 2026

Last updated on: May 12, 2026, 10:41 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਜ਼ਿਲ੍ਹਾ ਕੁਰੂਕਸ਼ੇਤਰ ਦੇ ਪਿਹੋਵਾ ਅਧੀਨ ਪੈਂਦੇ ਅਰੁਣਾਏ ਸਥਿਤ ਸ੍ਰੀ ਸੰਗਮੇਸ਼ਵਰ ਮਹਾਦੇਵ ਮੰਦਰ ਵਿਖੇ ਆਯੋਜਿਤ “ਸੋਮਨਾਥ ਸਵਾਭਿਮਾਨ ਪਰਵ” ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਮੰਦਰ ਦੇ ਗਰਭਗ੍ਰਹਿ ਵਿੱਚ ਵਿਧੀ-ਵਿਧਾਨ ਅਨੁਸਾਰ ਪੂਜਾ-ਅਰਚਨਾ ਕੀਤੀ ਅਤੇ ਸੂਬਾ ਵਾਸੀਆਂ ਲਈ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਸਮਾਗਮ ਦੌਰਾਨ ਅਰੁਣਾਏ ਵਿੱਚ 101 ਔਰਤਾਂ ਦੀ ਕਲਸ਼ ਯਾਤਰਾ ਨੂੰ ਰਵਾਨਾ ਕੀਤਾ। ਧਾਰਮਿਕ ਅਤੇ ਅਧਿਆਤਮਿਕ ਮਾਹੌਲ ਵਿੱਚ ਕੱਢੀ ਗਈ ਇਸ ਕਲਸ਼ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਿੱਸਾ ਲਿਆ। ਇਸ ਮੌਕੇ ਮੁੱਖ ਮੰਤਰੀ ਨੇ 48 ਕੋਸ ਦੇ ਵੱਖ-ਵੱਖ ਤੀਰਥ ਅਸਥਾਨਾਂ ਤੋਂ ਪੁੱਜੇ ਸੰਤਾਂ-ਮਹਾਤਮਾਵਾਂ ਦਾ ਸਵਾਗਤ ਅਤੇ ਅਭਿਨੰਦਨ ਕੀਤਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। 

ਉਨ੍ਹਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਾਡੀਆਂ ਅਮੀਰ ਪਰੰਪਰਾਵਾਂ, ਸੱਭਿਆਚਾਰਕ ਵਿਰਾਸਤ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਦਾ ਕੰਮ ਕਰਦੇ ਹਨ। ਸਮਾਗਮ ਦੌਰਾਨ ਸ੍ਰੀ ਸੰਗਮੇਸ਼ਵਰ ਮਹਾਦੇਵ ਮੰਦਰ ਕੰਪਲੈਕਸ ਵਿੱਚ ਅਰੁਣਾਏ ਲੰਗਰ ਹਾਲ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ, ਹਰਿਆਣਾ ਵੱਲੋਂ “ਸੋਮਨਾਥ ਸਵਾਭਿਮਾਨ ਪਰਵ” ਵਿਸ਼ੇ 'ਤੇ ਲਗਾਈ ਗਈ ਵਿਸ਼ੇਸ਼ ਪ੍ਰਦਰਸ਼ਨੀ ਦਾ ਉਦਘਾਟਨ ਅਤੇ ਨਿਰੀਖਣ ਵੀ ਕੀਤਾ। 

ਪ੍ਰਦਰਸ਼ਨੀ ਵਿੱਚ ਸੋਮਨਾਥ ਮੰਦਰ ਦੇ ਸ਼ਾਨਦਾਰ ਇਤਿਹਾਸ, ਸੱਭਿਆਚਾਰਕ ਵਿਰਾਸਤ ਅਤੇ ਦੇਸ਼ ਦੀ ਆਸਥਾ ਤੇ ਸਵੈ-ਮਾਣ ਨਾਲ ਜੁੜੇ ਵੱਖ-ਵੱਖ ਪਹਿਲੂਆਂ ਨੂੰ ਆਕਰਸ਼ਕ ਤਸਵੀਰਾਂ ਅਤੇ ਜਾਣਕਾਰੀਆਂ ਰਾਹੀਂ ਦਿਖਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨ ਦਾ ਕੰਮ ਕਰਦੀਆਂ ਹਨ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪਵਿੱਤਰ ਤੀਰਥ ਅਸਥਾਨ ਜੋਤੀਸਰ ਪਹੁੰਚ ਕੇ ਪੂਜਾ-ਅਰਚਨਾ ਕੀਤੀ ਅਤੇ ਸੂਬੇ ਦੀ ਖੁਸ਼ਹਾਲੀ ਅਤੇ ਲੋਕ ਭਲਾਈ ਦੀ ਕਾਮਨਾ ਕੀਤੀ। ਇਸ ਦੌਰਾਨ ਉਨ੍ਹਾਂ ਜੋਤੀਸਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦਾ ਵਿਕਾਸ ਰਾਜ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ, ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਇਸ ਮੌਕੇ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਜੀ ਮਹਾਰਾਜ, ਮਹੰਤ ਰਵਿੰਦਰ ਪੁਰੀ ਜੀ ਮਹਾਰਾਜ, ਬੰਸੀ ਪੁਰੀ ਜੀ ਮਹਾਰਾਜ, ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਭਾਜਪਾ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਗੋਲਡੀ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਡਾਇਰੈਕਟਰ ਸ੍ਰੀਮਤੀ ਵਰਸ਼ਾ ਖਾਂਗਵਾਲ, ਮਨੀਸ਼ ਲੋਹਾਨ, ਅੰਬਾਲਾ ਸ਼ਹੀਦ ਸਮਾਰਕ ਦੇ ਡਾਇਰੈਕਟਰ ਡਾ. ਕੁਲਦੀਪ ਸੈਣੀ ਸਮੇਤ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ, ਸੰਤ-ਮਹਾਤਮਾ, ਮਾਣਯੋਗ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜ਼ੂਦ ਸਨ।

 

Tags: Nayab Singh Saini , Chief Minister of Haryana , BJP Haryana , Subhash Sudha , Pehowa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD