Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਰਾਸਤ ਦੀ ਸੰਭਾਲ: ਗਿਆਨ ਸੇਤੂ ਦੇ ਦਿੱਗਜਾਂ ਅਤੇ ਮਨੀਸ਼ ਤਿਵਾੜੀ ਨੇ ਨੌਜਵਾਨਾਂ ਲਈ ਬਣਾਇਆ ‘ਫੌਜੀ ਅੱਡਾ’

Manish Tewari, Punjab Pradesh Congress Committee, Punjab Pradesh Congress Committee, Punjab Congress, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 11 May 2026

Last updated on: May 12, 2026, 14:06 IST

ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਮਨੀਸ਼ ਤਿਵਾੜੀ ਵੱਲੋਂ ਆਪਣੇ ਐਮਪੀ ਕੋਟੇ ਵਿੱਚੋਂ ਦਿੱਤੇ ਫੰਡਾਂ ਦੀ ਵਰਤੋਂ ਕਰਦਿਆਂ, 'ਗਿਆਨ ਸੇਤੂ' ਨਾਂਮ ਵਜੋਂ ਜਾਣੇ ਜਾਂਦੇ ਥਿੰਕ ਟੈਂਕ ਨਾਲ ਮਿਲ ਕੇ 'ਸਿਟੀ ਬਿਊਟੀਫੁੱਲ' ਦੇ ਸਭ ਤੋਂ ਪੁਰਾਣੇ ਅਤੇ ਵੱਕਾਰੀ ਵਿਦਿਅਕ ਅਦਾਰਿਆਂ ਵਿੱਚੋਂ ਇੱਕ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ, ਸੈਕਟਰ 11, ਚੰਡੀਗੜ੍ਹ ਵਿਖੇ ਇੱਕ ਵਿਲੱਖਣ 'ਫੌਜੀ ਅੱਡਾ' ਸਥਾਪਿਤ ਕੀਤਾ ਗਿਆ ਹੈ। ਜਿਸ ਲਈ ਸੰਸਦ ਮੈਂਬਰ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਸੀ।

'ਗਿਆਨ ਸੇਤੂ' ਥਿੰਕ ਟੈਂਕ, ਜਿਸ ਵਿੱਚ ਭਾਰਤੀ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਦੇ ਸੇਵਾਮੁਕਤ ਸੀਨੀਅਰ ਅਧਿਕਾਰੀ ਸ਼ਾਮਲ ਹਨ ਅਤੇ ਜਿਹੜੇ ਨਿਯਮਿਤ ਤੌਰ 'ਤੇ ਰਣਨੀਤਕ ਮਾਮਲਿਆਂ ਅਤੇ ਰਾਸ਼ਟਰੀ ਸੁਰੱਖਿਆ 'ਤੇ ਚਰਚਾਵਾਂ ਕਰਦੇ ਹਨ, ਨੇ ਮਹਿਸੂਸ ਕੀਤਾ ਕਿ ਦੇਸ਼ ਦੀ ਸੇਵਾ ਕਰਦਿਆਂ ਸਾਲਾਂ ਦੌਰਾਨ ਹਾਸਲ ਕੀਤੇ ਆਪਣੇ ਸੰਸਥਾਗਤ ਗਿਆਨ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੀ ਸਖ਼ਤ ਲੋੜ ਹੈ।ਇਸ ਤੱਥ ਨੂੰ ਧਿਆਨ ਵਿੱਚ ਰੱਖਦਿਆਂ ਕਿ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ ਸੈਕਟਰ 11 ਵਿੱਚ ਰੱਖਿਆ ਅਧਿਐਨ ਦਾ ਸਭ ਤੋਂ ਪੁਰਾਣਾ ਕੋਰਸ ਹੈ, ਜੋ ਕਿ ਚੰਡੀਗੜ੍ਹ, ਪੰਚਕੂਲਾ, ਮੋਹਾਲੀ ਅਤੇ ਨਿਊ ਚੰਡੀਗੜ੍ਹ ਦੇ 'ਕਵਾਡ ਸਿਟੀਜ਼' ਖੇਤਰ ਵਿੱਚ 1982 ਤੋਂ ਚੱਲ ਰਿਹਾ ਹੈ, ਅਤੇ ਨਾਲ ਹੀ ਉੱਥੇ ਰੱਖਿਆ ਪੱਤਰਕਾਰੀ ਦਾ ਕੋਰਸ ਵੀ ਸ਼ੁਰੂ ਕੀਤਾ ਗਿਆ ਹੈ। 

ਇਸਦਾ ਮਕਸਦ ਨਾ ਸਿਰਫ਼ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਰੀਅਰ ਦੇ ਮੌਕਿਆਂ ਬਾਰੇ ਜਾਣੂ ਕਰਵਾਉਣਾ ਹੈ, ਸਗੋਂ ਉਨ੍ਹਾਂ ਨੂੰ ਅਜਿਹੀ ਥਾਂ ਮੁਹੱਈਆ ਕਰਵਾਉਣਾ ਹੈ ਜਿੱਥੇ ਉਹ ਅੰਤਰਰਾਸ਼ਟਰੀ ਸਬੰਧਾਂ, ਰਣਨੀਤਕ ਮਾਮਲਿਆਂ ਅਤੇ ਰਾਸ਼ਟਰੀ ਸੁਰੱਖਿਆ ਵਰਗੇ ਵਿਸ਼ਿਆਂ ਬਾਰੇ ਪੜ੍ਹ ਸਕਣ, ਇੱਕ-ਦੂਜੇ ਅਤੇ ਮਾਹਰਾਂ ਨਾਲ ਵਿਚਾਰ-ਵਟਾਂਦਰਾ ਕਰ ਸਕਣ, ਅਤੇ ਪੋਡਕਾਸਟ ਵਰਗੀਆਂ ਗਤੀਵਿਧੀਆਂ ਰਾਹੀਂ ਨੌਜਵਾਨ ਪੀੜ੍ਹੀ ਵਿੱਚ ਇਹਨਾਂ ਗੰਭੀਰ ਵਿਸ਼ਿਆਂ ਪ੍ਰਤੀ ਦਿਲਚਸਪੀ ਪੈਦਾ ਕਰ ਸਕਣ।

ਇਸ ਮੌਕੇ ਸਹੂਲਤ ਦਾ ਉਦਘਾਟਨ ਕਰਦੇ ਹੋਏ, ਤਿਵਾੜੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਸੀਂ ਇੱਕ ਬਹੁਤ ਹੀ ਅਸਥਿਰ ਵਿਸ਼ਵ ਸਥਿਤੀ ਵਿੱਚ ਰਹਿ ਰਹੇ ਹਾਂ, ਜਿੱਥੇ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਬਣੀ ਪੁਰਾਣੀ ਵਿਸ਼ਵ ਵਿਵਸਥਾ ਤੋਂ ਬਾਅਦ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ ਅਤੇ ਅਜੇ ਕੋਈ ਨਵੀਂ ਵਿਵਸਥਾ ਉਭਰ ਕੇ ਸਾਹਮਣੇ ਨਹੀਂ ਆਈ ਹੈ। ਇਸ ਲਈ, ਆਉਣ ਵਾਲੇ ਦਹਾਕੇ ਦੀਆਂ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਨੂੰ ਇੱਕ ਰਾਸ਼ਟਰ ਵਜੋਂ ਆਪਣੀ ਸਮੂਹਿਕ ਤਾਕਤ ਦੀ ਵਰਤੋਂ ਕਰਨ ਦੀ ਲੋੜ ਹੈ।

ਇਸ 'ਫੌਜੀ ਅੱਡੇ' ਦੇ ਉਦਘਾਟਨ ਮੌਕੇ ਲੈਫਟੀਨੈਂਟ ਜਨਰਲ ਕੇ.ਜੇ. ਸਿੰਘ, ਚੰਡੀਗ਼ੜ੍ਹ ਕਾਂਗਰਸ ਪ੍ਰਧਾਨ ਐੱਚ ਐੱਸ ਲੱਕੀ, ਲੈਫਟੀਨੈਂਟ ਜਨਰਲ ਸਤਿੰਦਰ ਸੈਣੀ (ਸਾਬਕਾ ਵੀਸੀਓਏਐਸ), ਮੇਜਰ ਜਨਰਲ ਮਨਮੋਹਨ ਸਿੰਘ, ਮੇਜਰ ਜਨਰਲ ਜੇ.ਐਸ. ਨੰਦਾ, ਬ੍ਰਿਗੇਡੀਅਰ ਐਚ.ਐਸ. ਚਾਹਲ, ਕਰਨਲ ਕੁਲਬੀਰ ਸਿੰਘ, ਕਰਨਲ ਅਮਿਤ ਵਿੱਗ ਦੇ ਨਾਲ-ਨਾਲ ਕਾਲਜ ਦੇ ਪ੍ਰਿੰਸੀਪਲ ਅਤੇ ਹੋਰ ਫੈਕਲਟੀ ਮੈਂਬਰ ਹਾਜ਼ਰ ਸਨ। ਇਸ ਪਹਿਲਕਦਮੀ ਨੂੰ ਸ਼ਹਿਰ ਦੇ ਹੋਰ ਵਿਦਿਅਕ ਅਦਾਰਿਆਂ ਵਿੱਚ ਵੀ ਦੁਹਰਾਇਆ ਜਾਵੇਗਾ।

 

Tags: Manish Tewari , Punjab Pradesh Congress Committee , Punjab Pradesh Congress Committee , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD