Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ: ਰਾਜ ਕਮਲ ਚੌਧਰੀ

Raj Kamal Chaudhuri, State Election Commission, Election Commision Punjab, ECI, Chief Electoral Officer Punjab, CEO Punjab

5 Dariya News

5 Dariya News

5 Dariya News

ਚੰਡੀਗੜ੍ਹ , 11 May 2026

Last updated on: May 12, 2026, 14:13 IST

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/75  ਅਤੇ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ।

ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13.05.2026 (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਤੋਂ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.20265 (ਸ਼ਨੀਵਾਰ) ਹੋਵੇਗੀ। ਇਹ ਨਾਮਜ਼ਦਗੀਆਂ ਇਸ ਉਦੇਸ਼ ਲਈ ਮਨੋਨੀਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ 18.05.2026 (ਸੋਮਵਾਰ) ਨੂੰ ਹੋਵੇਗੀ। 

ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19.05.2026 (ਮੰਗਲਵਾਰ) (ਦੁਪਹਿਰ 03:00 ਵਜੇ ਤੱਕ) ਹੈ। ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਹਲਫੀਆ ਬਿਆਨ ਸ਼ਾਮਲ ਹੋਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਸਿਆਸੀ ਪਾਰਟੀ ਵੱਲੋਂ ਸਪਾਂਸਰ ਕੀਤਾ ਗਿਆ ਹੈ ਤਾਂ ਉਸ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰ ਪੱਤਰ ਵੀ ਸ਼ਾਮਲ ਹੋਣਾ ਚਾਹੀਦਾ ਹੈ। ਉਮੀਦਵਾਰਾਂ ਦੇ ਕੇਵਾਈਸੀ ਵੇਰਵੇ ਜ਼ਿਲ੍ਹੇ ਦੀਆਂ ਵੈੱਬਸਾਈਟਾਂ 'ਤੇ ਅਪਲੋਡ ਕੀਤੇ ਜਾਣਗੇ।ਚੋਣਾਂ 26.05.2026 (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ 29.05.2026 (ਸ਼ੁੱਕਰਵਾਰ) ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ।

ਰਜਿਸਟਰਡ ਵੋਟਰਾਂ ਦੀ ਕੁੱਲ ਗਿਣਤੀ 36,72,932 ਹੈ ਜਿਹਨਾਂ ਵਿੱਚ 18,98,990 ਪੁਰਸ਼, 17,73,716 ਮਹਿਲਾ ਅਤੇ 226 ਹੋਰ ਵੋਟਰ ਸ਼ਾਮਲ ਹਨ।ਇਨ੍ਹਾਂ ਚੋਣਾਂ ਲਈ ਜ਼ਿਲ੍ਹਿਆਂ ਵਿੱਚ 3977 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ।ਨਗਰ ਨਿਗਮ ਦੇ ਅਹੁਦੇ ਲਈ ਚੋਣ ਲੜ ਰਹੇ ਉਮੀਦਵਾਰ ਲਈ ਕਮਿਸ਼ਨ ਵੱਲੋਂ ਨਿਰਧਾਰਤ ਖਰਚ ਸੀਮਾ 4,00,000 ਰੁਪਏ ਹੈ ਜਦਕਿ ਨਗਰ ਕੌਂਸਲਾਂ ਦੇ ਵਰਗ I ਲਈ 3,60,000  ਰੁਪਏ, ਵਰਗ II ਲਈ 2,30,000 ਰੁਪਏ, ਵਰਗ III ਲਈ 2,00,000  ਰੁਪਏ ਅਤੇ ਨਗਰ ਪੰਚਾਇਤ ਲਈ 1,40,000 ਰੁਪਏ ਨਿਰਧਾਰਤ ਕੀਤੀ ਗਈ ਹੈ।

ਚੋਣ ਡਿਊਟੀ 'ਤੇ ਲਗਭਗ 36,000 ਚੋਣ ਕਰਮਚਾਰੀ ਅਤੇ 35,500 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਹਰੇਕ ਜ਼ਿਲ੍ਹੇ ਵਿੱਚ ਆਈਏਐਸ/ਪੀਸੀਐਸ ਅਧਿਕਾਰੀਆਂ ਨੂੰ ਅਬਜ਼ਰਬਰ ਵਜੋਂ ਨਿਯੁਕਤ ਕੀਤਾ ਜਾਵੇਗਾ ਤਾਂ ਜੋ ਸੁਚੱਜੇ ਢੰਗ ਨਾਲ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਮੈਜਿਸਟ੍ਰੇਟ ਦੀ ਸਮੁੱਚੀ ਨਿਗਰਾਨੀ ਹੇਠ ਜ਼ਿਲ੍ਹਾ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ।

ਕਮਿਸ਼ਨ ਵੱਲੋਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਚੋਣ ਸ਼ਡਿਊਲ ਦੇ ਐਲਾਨ ਦੇ ਨਾਲ, ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਜ਼ਾਬਤਾ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

 

Tags: Raj Kamal Chaudhuri , State Election Commission , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD