Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਭਰ ’ਚ ਲਗਾਏ ਜਾਣਗੇ 6.50 ਲੱਖ ਬੂਟੇ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਭਾਗਾਂ ਨੂੰ ਬੂਟਿਆਂ ਦੀ ਮੰਗ ਤੇ ਪੌਦੇ ਲਗਾਉਣ ਵਾਲੀ ਜਗ੍ਹਾ ਦਾ ਵੇਰਵਾ 10 ਦਿਨਾਂ ਦੇ ਅੰਦਰ-ਅੰਦਰ ਭੇਜਣ ਦੇ ਨਿਰਦੇਸ਼

Divya P, Punjab Admin, Jalandhar

5 Dariya News

5 Dariya News

5 Dariya News

ਜਲੰਧਰ , 11 May 2026

Last updated on: May 12, 2026, 14:29 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਏ ਜਾਣਗੇ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਏ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ ਵੀ ਮੌਜੂਦ ਸਨ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਮਿੰਨੀ ਫਾਰੈਸਟ, ਮੈਡੀਸਨਲ ਪਲਾਂਟੇਸ਼ਨ, ਫਲਦਾਰ ਤੇ ਫੁੱਲਦਾਰ ਬੂਟੇ ਲਗਾਉਣ ਦੇ ਨਾਲ-ਨਾਲ ਟਿੰਬਰ ਕਿਸਮਾਂ ਵੱਖ-ਵੱਖ ਵਿਭਾਗਾਂ ਪਾਸ ਉਪਲਬਧ ਥਾਵਾਂ ’ਤੇ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਬੂਟੇ ਵਣ ਵਿਭਾਗ ਵੱਲੋਂ ਸਪਲਾਈ ਕੀਤੇ ਜਾਣਗੇ ਅਤੇ ਬੂਟੇ ਲਗਾਉਣ ਦਾ ਕੰਮ ਕਰਵਾਉਣ ਦਾ ਜ਼ਿੰਮਾ ਅਤੇ ਉਸਦੀ ਦੇਖ-ਰੇਖ ਸਬੰਧਿਤ ਵਿਭਾਗ ਵੱਲੋਂ ਕੀਤੀ ਜਾਵੇਗੀ। 

ਉਨ੍ਹਾਂ ਇਸ ਮੌਕੇ ਵੱਖ-ਵੱਖ ਵਿਭਾਗਾਂ ਨੂੰ ਬੂਟਿਆਂ ਦੀ ਮੰਗ ਸਮੇਤ ਪੌਦੇ ਲਗਾਉਣ ਵਾਲੀ ਜਗ੍ਹਾ ਦਾ ਵੇਰਵਾ 10 ਦਿਨਾਂ ਦੇ ਅੰਦਰ-ਅੰਦਰ ਭੇਜਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਬੂਟੇ ਸਪਲਾਈ ਕਰਨ ਅਤੇ ਲਗਾਉਣ ਦਾ ਕੰਮ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਵਿੱਚ ਉਪਲਬਧ ਪੰਚਾਇਤੀ ਜ਼ਮੀਨ ’ਤੇ ਜੰਗਲ ਵੀ ਲਗਾਏ ਜਾਣਗੇ, ਜਿਸ ਦੀ ਦੇਖ-ਰੇਖ ਪੰਚਾਇਤ ਵੱਲੋਂ ਕੀਤੀ ਜਾਵੇਗੀ। 

ਮੀਟਿੰਗ ਦੌਰਾਨ ਵਣ ਮੰਡਲ ਅਫ਼ਸਰ ਵੱਲੋਂ ਰੁੱਖ ਸੰਭਾਲ ਨੀਤੀ 2024 ਤਹਿਤ ਸਮੂਹ ਵਿਭਾਗਾਂ ਨੂੰ ਸਰਕਾਰੀ ਅਤੇ ਅਰਧ ਸਰਕਾਰੀ ਜ਼ਮੀਨ ਉੱਪਰ ਖੜ੍ਹੇ ਦਰਖਤਾਂ ਦੀ ਸ਼ੁਮਾਰੀ/ਗਿਣਤੀ ਕਰਵਾਉਣ ਲਈ ਵੀ ਕਿਹਾ ਗਿਆ। ਮੀਟਿੰਗ ਵਿੱਚ ਸਮੂਹ ਐਸ.ਡੀ.ਐਮਜ਼, ਵਣ ਮੰਡਲ ਅਫ਼ਸਰ ਜਲੰਧਰ, ਫਿਲੌਰ ਜਰਨੈਲ ਸਿੰਘ, ਵਣ ਰੇਂਜ ਅਫ਼ਸਰ ਜਲੰਧਰ ਹਰਗੁਰਨੇਕ ਸਿੰਘ, ਵਣ ਬਲਾਕ ਅਫ਼ਸਰ ਗੁਰਬਖਸ਼ ਰਾਮ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Divya P , Punjab Admin , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD