Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਲਕਾ ਖਡੂਰ ਸਾਹਿਬ ਦੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਹੋਇਆ ਪੂਰਾ : ਮਨਜਿੰਦਰ ਸਿੰਘ ਲਾਲਪੁਰਾ

Manjinder Singh Lalpura, AAP Punjab, Khadoor Sahib

Web Admin

Web Admin

5 Dariya News

ਖਡੂਰ ਸਾਹਿਬ , 11 May 2026

Last updated on: May 12, 2026, 14:33 IST

ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਇਲਾਕੇ ਦੀ ਸੰਗਤ ਦੀ ਮੰਗ ਨੂੰ ਪੂਰਾ ਕਰਦਿਆਂ ਹੋਇਆਂ ਪਿੰਡ ਜੀਓ ਬਾਲਾ ਤੋਂ ਨਵੇਂ ਰੋਡਵੇਜ਼ ਬੱਸ ਰੂਟ ਨੂੰ ਹਰੀ ਝੰਡੀ ਦੇ ਕੇ ਚਾਲੂ ਕੀਤਾ ਗਿਆ। ਵਿਧਾਇਕ ਲਾਲਪੁਰਾ ਨੇ ਕਿਹਾ ਕਿ ਇਹ ਬਸ ਇਸ ਇਲਾਕੇ ਦੀ ਮੁਢਲੀ ਮੰਗ ਸੀ ਜਿਸ ਦੇ ਚੱਲਣ ਦੇ ਨਾਲ ਬਹੁਤ ਸਾਰੇ ਪਿੰਡਾਂ ਨੂੰ ਫਾਇਦਾ ਮਿਲਣਾ ਹੈ। 

ਇਹ ਬੱਸ ਗੱਗੋਬੂਹਾ ਤੋਂ ਚੱਲ ਕੇ ਤਰਨ ਤਾਰਨ ਜਾਇਆ ਕਰੇਗੀ।ਇਸ ਮੌਕੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਪਿੰਡਾਂ ਅਤੇ ਆਮ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਵੱਲ ਕਦੇ ਧਿਆਨ ਨਹੀਂ ਦਿੱਤਾ, ਪਰ ਪੰਜਾਬ ਦੀ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ ਰਾਤ ਕੰਮ ਕਰ ਰਹੀ ਹੈ। 

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਐਲਾਨ ਨਹੀਂ ਕਰਦੀ, ਸਗੋਂ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਦੀ ਹੈ। ਉਹਨਾਂ ਕਿਹਾ ਕਿ ਇਹ ਨਵਾਂ ਬੱਸ ਰੂਟ ਵਿਦਿਆਰਥੀਆਂ, ਮਜ਼ਦੂਰਾਂ, ਨੌਕਰੀਪੇਸ਼ਾ ਲੋਕਾਂ ਅਤੇ ਵਪਾਰੀਆਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ। ਹਲਕੇ ਦੇ ਲੋਕਾਂ ਨੂੰ ਹਰ ਸੰਭਵ ਸਹੂਲਤ ਦੇਣਾ ਉਹਨਾਂ ਦੀ ਜ਼ਿੰਮੇਵਾਰੀ ਹੈ।

ਪਿੰਡ ਵਾਸੀਆਂ ਨੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿੰਡਾਂ ਦੀ ਨੁਹਾਰ ਬਦਲਣ ਦਾ ਕੰਮ ਕੀਤਾ ਹੈ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਉਹਨਾਂ ਦੇ ਨਾਲ ਚੇਅਰਮੈਨ ਅਮਰਿੰਦਰ ਸਿੰਘ ਐਮੀ, ਬਲਾਕ ਪ੍ਰਧਾਨ ਜਰਨੈਲ ਸਿੰਘ ਮਿਆਣੀ, ਕਸ਼ਮੀਰ ਸਿੰਘ ਕੋਟ ਜਸਪਤ, ਯੂਥ ਪ੍ਰਧਾਨ ਲਸ਼ਕਾਰ ਸਿੰਘ ਜੀਓ ਬਾਲਾ ਆਦਿ ਹਾਜ਼ਰ ਸਨ।

 

Tags: Manjinder Singh Lalpura , AAP Punjab , Khadoor Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD