Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਢਾਣੀ ਹਰਚਰਨ ਸਿੰਘ ਰਧਾਵਾਂ ਵਿਖੇ 1ਕਰੋੜ 55 ਲੱਖ ਦੀ ਲਾਗਤ ਨਾਲ ਨਵੇਂ ਬਣਾਏ ਗਏ ਖਾਲਿਆਂ ਦਾ ਕੀਤਾ ਗਿਆ ਉਦਘਾਟਨ

ਕਿਸਾਨਾਂ ਦੀ ਖੇਤੀ ਪੱਖੋਂ ਨਹਿਰੀ ਖਾਲੇ, ਪਾਣੀ ਤੇ ਬਿਜਲੀ ਦੀ ਮੰਗ ਕੀਤੀ ਜਾ ਰਹੀ ਹੈ ਪੂਰੀ— ਨਰਿੰਦਰ ਪਾਲ ਸਿੰਘ ਸਵਨਾ

Narinder Pal Singh Sawna, AAP Punjab, Fazilka

5 Dariya News

5 Dariya News

5 Dariya News

ਫਾਜ਼ਿਲਕਾ , 11 May 2026

Last updated on: May 12, 2026, 14:45 IST

ਕਿਸਾਨਾਂ ਨੂੰ ਖੇਤੀ ਪੱਖੋਂ ਕੋਈ ਮੁਸ਼ਕਿਲ ਨਾ ਆਵੇ, ਇਸ ਲਈ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਸਾਨਾਂ ਦੀ ਸਾਰ ਲੈਂਦਿਆਂ ਲਗਾਤਾਰ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਢਾਣੀ ਹਰਚਰਨ ਸਿੰਘ ਰਧਾਵਾਂ ਵਿਖੇ 1ਕਰੋੜ 55 ਲੱਖ ਦੀ ਲਾਗਤ ਨਾਲ ਨਵੇਂ ਬਣਾਏ ਗਏ ਖਾਲਿਆਂ ਦਾ ਉਦਘਾਟਨ ਕੀਤਾ।

ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੱਕੇ ਖਾਲੇ ਬਣਨ ਨਾਲ ਕਿਸਾਨਾਂ ਨੂੰ ਪੂਰਾ ਤੇ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਗਾਂ ਦੇ ਤਹਿਤ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੂੰ ਮਿਲਦੇ ਰਹਿੰਦੇ ਹਨ ਤਾਂ ਜ਼ੋ ਕਿਸਾਨ ਵੀਰਾਂ ਨੁੰ ਖੇਤੀ ਪੱਖੋਂ ਕੋਈ ਮੁਸ਼ਕਲ ਪੇਸ਼ ਨਾ ਆਵੇ, ਇਸ ਲਈ ਲਗਾਤਾਰ ਪੱਕੇ ਖਾਲੇ ਤੇ ਪੱਕੀਆਂ ਨਹਿਰਾਂ ਬਣਾਈਆਂ ਜਾ ਰਹੀਆਂ ਹਨ। 

ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਹਲਕੇ ਵਿਚ ਕੋਈ ਵੀ ਖਾਲਾ ਕੱਚਾ ਨਹੀਂ ਰਹਿਣ ਦੇਣਗੇ। ਉਨ੍ਹਾਂ ਕਿਹਾ ਕਿ ਪੱਕੇ ਖਾਲੇ ਬਣਨ ਨਾਲ ਕਿਸਾਨਾਂ ਨੂੰ ਭਰਪੂਰ ਮਾਤਰਾ ਵਿਚ ਪਾਣੀ ਮਿਲਦਾ ਹੈ। ਉਨ੍ਹਾਂ ਕਿਹਾ ਕਿ ਖਾਲਿਆਂ ਦੀ ਉਸਾਰੀ ਵਿਚ ਮਟੀਰੀਅਲ ਵੀ ਉਚ ਗੁਣਵਤਾ ਦਾ ਵਰਤਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਵੀਰ ਵੀ ਸਰਕਾਰ ਦੇ ਇਸ ਉਪਰਾਲਿਆਂ ਦੀ ਤਾਰੀਫ ਕਰ ਰਹੇ ਹਨ ਕਿ ਮੌਜੁਦਾ ਸਰਕਾਰ ਨੇ ਟੇਲਾਂ ਤੱਕ ਪਾਣੀ ਪਹੁੰਚਾਇਆ ਹੈ ਤੇ ਬਿਜਲੀ ਦੀ ਮੰਗ ਨੂੰ ਵੀ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਨੂੰ ਆਰਥਿਕ ਤੌਰ *ਤੇ ਮਜਬੂਤ ਕਰਨ ਲਈ ਲਗਾਤਾਰ ਪਹਿਲਕਦਮੀਆਂ ਕਰ ਰਹੀ ਹੈ।

 

Tags: Narinder Pal Singh Sawna , AAP Punjab , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD